
January 1, 2017 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਮੀਡੀਆ ਦੀਆ ਖ਼ਬਰਾਂ ਮੁਤਾਬਕ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਭਾਈ ਦਾਦੂਵਾਲ ਨੂੰ ਸਾਥੀਆ ਸਣੇ ਕਾਦੀਆਂ, ਗੁਰਦਾਸਪੁਰ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਸੂਤਰਾਂ ਮੁਤਾਬਕ ਦਾਦੂਵਾਲ ਨੂੰ ਪਟਨਾ ਸਾਹਿਬ ਸਮਾਗਮਾਂ ਵਿੱਚ ਜਾਣ ਤੋਂ ਰੋਕੇ ਜਾਣ ਲਈ ਹਿਰਾਸਤ ਵਿੱਚ ਲਿਆ ਗਿਆ ਹੈ।
ਭਾਈ ਬਲਜੀਤ ਸਿੰਘ ਦਾਦੂਵਾਲ (ਫਾਈਲ ਫੋਟੋ)
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਇਸ ਬਾਰੇ ਭਾਈ ਬਲਜੀਤ ਸਿੰਘ ਦਾਦੂਵਾਲ ਦਾ ਇੱਕ ਆਡੀਓ ਸੋਸ਼ਲ ਮੀਡੀਆ ‘ਤੇ ਪ੍ਰਾਪਤ ਹੋਇਆ ਹੈ। ਇਸ ਵਿੱਚ ਉਨ੍ਹਾਂ ਨੇ ਆਪਣੇ ਹਿਰਾਸਤ ਵਿੱਚ ਲਏ ਜਾਣ ਦੀ ਜਾਣਕਾਰੀ ਦਿੱਤੀ ਹੈ। ਇਹ ਸਵਾਲ ਸਾਫ ਨਹੀਂ ਹੋ ਸਕਿਆ ਕਿ ਭਾਈ ਦਾਦੂਵਾਲ ਨੂੰ ਪਟਨਾ ਸਾਹਿਬ ਸਮਾਗਮਾਂ ਵਿੱਚ ਜਾਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ।
Related Topics: 350th years celebrations of Guru Gobind Singh, Babu Baljit Singh Daduwal, Punjab Police