ਸਿੱਖ ਖਬਰਾਂ

ਅਕਾਲ ਤਖਤ ਸਾਹਿਬ ਵਿਖੇ ਭਾਈ ਬੇਅੰਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

October 31, 2013 | By

ਅੰਮ੍ਰਿਤਸਰ, ਪੰਜਾਬ (ਅਕਤੂਬਰ 31, 2013): ਸਿੱਖ ਸ਼ਹੀਦ ਭਾਈ ਬੇਅੰਤ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਸਿੱਖ ਕੌਮ ਵੱਲੋਂ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ। ਸ਼ਹੀਦੀ ਸਮਾਗਮ ਦੌਰਾਨ ਭਾਈ ਬੇਅੰਤ ਸਿੰਘ ਦੀ ਯਾਦ ਵਿਚ ਕੀਤੇ ਗਏ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਤੋਂ ਬਾਅਦ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਤੇ ਉਨ੍ਹਾਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ।

ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ ਅਰਦਾਸ ਦਾ ਇਕ ਦ੍ਰਿਸ਼

ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ ਅਰਦਾਸ ਦਾ ਇਕ ਦ੍ਰਿਸ਼

ਕੀਰਤਨ ਦੀ ਸਮਾਪਤੀ ਉਪਰੰਤ ਭਾਈ ਕੁਲਵਿੰਦਰ ਸਿੰਘ ਵੱਲੋਂ ਸ਼ਹੀਦ ਬੇਅੰਤ ਸਿੰਘ ਦੀ ਸਲਾਨਾ ਯਾਦ ਵਿਚ ਅਰਦਾਸ ਕੀਤੀ ਗਈ ਅਤੇ ਗਿਆਨੀ ਮੱਲ ਸਿੰਘ ਹੋਰਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਤੋਂ ਮੁੱਖ ਵਾਕ ਲਿਆ।

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਅਕਾਲੀ ਦਲ ਪੰਚ ਪਰਧਾਨੀ ਦੇ ਕਾਰਜਕਾਰੀ ਮੁਖੀ ਭਾਈ ਹਰਪਾਲ ਸਿੰਘ ਅਤੇ ਦਲ ਖਾਲਸਾ ਦੇ ਬੁਲਾਰੇ ਭਾਈ ਕੰਵਰਪਾਲ ਸਿੰਘ ਨੇ ਇਸ ਮੌਕੇ ਸ਼ਹੀਦ ਬੇਅੰਤ ਸਿੰਘ ਦੇ ਬੇਟੇ ਸਰਬਜੀਤ ਸਿੰਘ ਨੂੰ ਸਨਮਾਨ ਚਿਨ੍ਹਾਂ ਅਤੇ ਸਿਰੋਪਾਓ ਨਾਲ ਸਨਮਾਨਤ ਕੀਤਾ ਗਿਆ।

ਸ਼ਹੀਦ ਬੇਅੰਤ ਸਿੰਘ ਦੇ ਬੇਟੇ ਸਰਬਜੀਤ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਨਮਾਨਤ ਕੀਤਾ ਗਿਆ

ਸ਼ਹੀਦ ਬੇਅੰਤ ਸਿੰਘ ਦੇ ਬੇਟੇ ਸਰਬਜੀਤ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਨਮਾਨਤ ਕੀਤਾ ਗਿਆ

ਸ਼ਹੀਦ ਸਤਵੰਤ ਸਿੰਘ ਦੇ ਭਰਾ ਵਰਿਆਮ ਸਿੰਘ ਅਤੇ ਸ਼ਹੀਦ ਕੇਹਰ ਸਿੰਘ ਦੇ ਬੇਟੇ ਸਤਵੰਤ ਸਿੰਘ ਨੂੰ ਵੀ ਅਕਾਲ ਤਖ਼ਤ ਸਾਹਿਬ ਵੱਲੋਂ ਸਿਰੋਪਾਓ ਭੇਂਟ ਕੀਤੇ ਗਏ।

ਗਿਆਨੀ ਗੁਰਬਚਨ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸ਼ਹੀਦ ਬੇਅੰਤ ਸਿੰਘ ਕੌਮ ਦੇ ਮਹਾਨ ਯੋਧੇ ਹਨ ਅਤੇ ਉਨ੍ਹਾਂ ਦੀ ਸ਼ਹਾਦਤ ਸਿੱਖ ਕੌਮ ਲਈ ਚਾਨਣ-ਮੁਨਾਰਾ ਹੈ।

ਇਸ ਮੌਕੇ ਹਰਨਾਂ ਤੋਂ ਇਲਾਵਾ ਦਲ ਖਾਲਸਾ ਦੇ ਭਾਈ ਸਤਨਾਮ ਸਿੰਘ ਪਾਉਂਟਾ ਸਾਹਿਬ, ਸਰਬਜੀਤ ਸਿੰਘ ਘੁਮਾਣ, ਪੰਚ ਪਰਧਾਨੀ ਦੇ ਬਲਦੇਵ ਸਿੰਘ ਸਿਰਸਾ, ਬਲਵਿੰਦਰ ਸਿੰਘ ਝਬਾਲ, ਪੰਥਕ ਸੇਵਾ ਲਹਿਰ ਦੇ ਬਾਬਾ ਬਲਜੀਤ ਸਿੰਘ ਦਾਦੂਵਾਲ, ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ, ਦਰਬਾਰ ਸਾਹਿਬ ਦੇ ਮੀਤ ਮੈਨੇਜਰ ਭੁਪਿੰਦਰ ਸਿੰਘ ਹਾਜ਼ਰ ਸਨ।

ਉਕਤ ਖਬਰ ਦੇ ਵੇਰਵੇ ਅੰਗਰੇਜ਼ੀ ਵਿਚ ਪੜ੍ਹਨ ਲਈ ਦੇਖੋ:

Bhai Beant Singh’s martyrdom day observed at Akal Takht; Kin honored by Jathedar, Sikh bodies

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , , , , , , , , ,