
August 10, 2011 | By ਪਰਦੀਪ ਸਿੰਘ
ਫ਼ਤਿਹਗੜ੍ਹ ਸਾਹਿਬ (8 ਅਗਸਤ, 2011): ਬਸੀ ਪਠਾਣਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਪੰਥਕ ਮੋਰਚੇ ਦੇ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਅਤੇ ਸੰਤੋਖ ਸਿੰਘ ਸਲਾਣਾ (ਰਿਜ਼ਰਵ) 10 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਚੋਣ ਅਧਿਕਾਰੀ ਬਸੀ ਪਠਾਣਾਂ ਕੋਲ ਅਪਣੇ ਕਾਗਜ਼ ਦਾਖਲ ਕਰਨਗੇ।ਉਕਤ ਆਗੂਆਂ ਨੇ ਅਪੀਲ ਕੀਤੀ ਕਿ ਇਸ ਮੌਕੇ ਐਚ.ਡੀ.ਐਫ.ਸੀ ਬੈਂਕ ਕੋਲ ਵੱਡੀ ਗਿਣਤੀ ਵਿੱਚ ਇਕੱਤਰ ਹੋਇਆ ਜਾਵੇ। ਉਨ੍ਹਾਂ ਕਿਹਾ ਕਿ ਪੰਥਕ ਮੋਰਚੇ ਨੇ ਸ਼੍ਰੋਮਣੀ ਕਮੇਟੀ ਦੀਆਂ 85 ਸੀਟਾਂ ਤੋਂ ਅਪਣੇ ਉਮੀਦਵਾਰ ਐਲਾਨ ਦਿੱਤੇ ਹਨ ਅਤੇ ਬਾਕੀ ਰਹਿੰਦੇ ਹਲਕਿਆਂ ਦੇ ਉਮੀਦਵਾਰਾਂ ਦਾ ਐਲਾਨ ਵੀ ਜਲਦੀ ਹੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਦਲ ਦਲ ਦੇ ਕਬਜ਼ੇ ਦੌਰਾਨ ਗੁਰਧਾਮਾਂ ਅਤੇ ਪੰਥਕ ਸੰਸਥਾਵਾਂ ਵਿੱਚ ਪੈਦਾ ਹੋਈਆਂ ਕੁਰੀਤੀਆਂ, ਭ੍ਰਿਸ਼ਟਾਚਾਰ ਅਤੇ ਪੰਥਕ ਸੰਸਥਾਵਾਂ ਕਾਬਜ਼ ਹੋ ਚੁੱਕੀ ਸੰਘਵਾਦੀ ਤੇ ਮਾਰਕਸੀ ਲਾਬੀ ਦੇ ਸਫ਼ਾਏ ਲਈ ਸਿੱਖ ਸੰਗਤਾਂ ਇਨਾਂ ਚੋਣਾਂ ਵਿੱਚ ਪੰਥਕ ਮੋਰਚੇ ਦੇ ਉਮੀਦਵਾਰਾਂ ਨੂੰ ਸਹਿਯੋਗ ਦੇਣ। ਉਕਤ ਆਗੂਆਂ ਨੇ ਕਿਹਾ ਕਿ ਬਾਦਲ ਦਲ ਦੇ ਕਬਜ਼ੇ ਹੇਠਲੀ ਮੌਜ਼ੂਦਾ ਸ਼੍ਰੋਮਣੀ ਕਮੇਟੀ ਨੇ ਕੇਂਦਰੀ ਸਰਕਾਰਾਂ ਦੀ ਇੱਛਾ ਮੁਤਾਬਕ ਸਿੱਖੀ ਦਾ ਮਲੀਆਮੇਟ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਇਸ ਮੌਕੇ ਉਕਤ ਆਗੂਆਂ ਨਾਲ ਸੁਰਿੰਦਰ ਸਿੰਘ ਲੁਹਾਰੀ, ਜਿਲ੍ਹਾ ਯੂਥ ਦਲ ਦੇ ਪ੍ਰਧਾਨ ਗੁਰਮੁਖ ਸਿੰਘ ਡਡਹੇੜੀ, ਹਰਪਾਲ ਸਿੰਘ ਸ਼ਹੀਦਗ੍ਹੜ, ਸ. ਅਮਰਜੀਤ ਸਿੰਘ ਬਡਗੁਜਰਾਂ ਪ੍ਰਮਿੰਦਰ ਸਿੰਘ ਕਾਲਾ ਅਤੇ ਹਰਪ੍ਰੀਤ ਸਿੰਘ ਹੈਪੀ ਵੀ ਹਾਜ਼ਰ ਸਨ।
Related Topics: Akali Dal Panch Pardhani, Bhai Harpal Singh Cheema (Dal Khalsa), Shiromani Gurdwara Parbandhak Committee (SGPC), ਭਾਈ ਹਰਪਾਲ ਸਿੰਘ ਚੀਮਾ