ਸਿਆਸੀ ਖਬਰਾਂ » ਸਿੱਖ ਖਬਰਾਂ

ਭਾਈ ਦਲਜੀਤ ਸਿੰਘ ਬਿੱਟੂ, ਜਸਵੰਤ ਸਿੰਘ ਅਜ਼ਾਦ ਜਲੰਧਰ ਦੇ ਯੂ.ਏ.ਪੀ.ਏ. ਕੇਸ ਵਿਚੋਂ ਬਰੀ

July 26, 2017 | By

ਜਲੰਧਰ: ਜਲੰਧਰ ਦੀ ਇਕ ਅਦਾਲਤ ਨੇ ਅੱਜ ਸਿੱਖ ਆਗੂ ਭਾਈ ਦਲਜੀਤ ਸਿੰਘ ਬਿੱਟੂ ਅਤੇ ਬਰਤਾਨੀਆ ਦੇ ਨਾਗਰਿਕ ਜਸਵੰਤ ਸਿੰਘ ਅਜ਼ਾਦ ਨੂੰ 2012 ਦੇ ਇਕ ਕੇਸ ਵਿਚੋਂ ਬਰੀ ਕਰ ਦਿੱਤਾ। ਪੰਜਾਬ ਪੁਲਿਸ ਨੇ ਇਹ ਕੇਸ ਭਾਈ ਬਿੱਟੂ ਅਤੇ ਜਸਵੰਤ ਸਿੰਘ ਅਜ਼ਾਦ ਦੇ ਖਿਲਾਫ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਸੀ।

ਭਾਈ ਦਲਜੀਤ ਸਿੰਘ ਦੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ (SSN) ਨੂੰ ਦੱਸਿਆ ਪਹਿਲਾਂ ਇਹ ਕੇਸ ਬਰਤਾਨਵੀ ਨਾਗਰਿਕ ਜਸਵੰਤ ਸਿੰਘ ਅਜ਼ਾਦ ਦੇ ਖਿਲਾਫ ਐਫ.ਆਈ.ਆਰ. 216/ 2012 ਤਹਿਤ ਦਰਜ ਕੀਤਾ ਸੀ। ਇਸ ਵਿਚ ਪੰਜਾਬ ਪੁਲਿਸ ਨੇ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ 10, 13, 17, 18ਬੀ, 20, 38, 39 ਅਤੇ 40 ਲਾਈਆਂ ਸਨ। ਬਾਅਦ ਵਿਚ ਇਸ ਕੇਸ ਵਿਚ ਭਾਈ ਦਲਜੀਤ ਸਿੰਘ ਦਾ ਨਾਂ ਵੀ ਜੋੜ ਦਿੱਤਾ ਗਿਆ।

ਐਡਵੋਕੇਟ ਮੰਝਪੁਰ ਨੇ ਦੱਸਿਆ ਕਿ ਅਦਾਲਤ ਨੇ ਭਾਈ ਦਲਜੀਤ ਸਿੰਘ ਅਤੇ ਜਸਵੰਤ ਸਿੰਘ ਅਜ਼ਾਦ ਦੇ ਖਿਲਾਫ ਕੋਈ ਸਬੂਤ ਨਹੀਂ ਪਾਇਆ।

ਭਾਈ ਦਲਜੀਤ ਸਿੰਘ (ਵਿਚਕਾਰ) ਅਤੇ ਉਨ੍ਹਾਂ ਦੇ ਵਕੀਲ ਜਸਪਾਲ ਸਿੰਘ ਮੰਝਪੁਰ (ਸੱਜੇ) (ਫਾਈਲ ਫੋਟੋ)

ਭਾਈ ਦਲਜੀਤ ਸਿੰਘ (ਵਿਚਕਾਰ) ਅਤੇ ਉਨ੍ਹਾਂ ਦੇ ਵਕੀਲ ਜਸਪਾਲ ਸਿੰਘ ਮੰਝਪੁਰ (ਸੱਜੇ) (ਫਾਈਲ ਫੋਟੋ)

ਉਨ੍ਹਾਂ ਕਿਹਾ ਕਿ ਇਹ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਸੀ ਅਤੇ ਇਸ ਵਿਚ ਸਚਾਈ ਨਹੀਂ ਸੀ ਨਾ ਹੀ ਇਸਦਾ ਕੋਈ ਕਾਨੂੰਨੀ ਆਧਾਰ ਸੀ।

ਵਕੀਲ ਮੰਝਪੁਰ ਨੇ ਕਿਹਾ, “ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, ਜੋ ਕਿ 2008 ਅਤੇ 2012 ਦੀਆਂ ਸੋਧਾਂ ਤੋਂ ਬਾਅਦ ਬਦਨਾਮ ਟਾਡਾ ਅਤੇ ਪੋਟਾ ਦਾ ਹੀ ਦੂਜਾ ਰੂਪ ਹੈ। ਸਰਕਾਰਾਂ ਅਤੇ ਪੁਲਿਸ ਵਲੋਂ ਵੱਖਰੇ ਵਿਚਾਰ ਰੱਖਣ ਵਾਲੇ ਲੋਕਾਂ ਦੀ ਅਵਾਜ਼ ਨੂੰ ਦਬਾਉਣ ਲਈ ਇਸਦਾ ਵੱਡੇ ਪੱਧਰ ‘ਤੇ ਇਸਤੇਮਾਲ ਕੀਤਾ ਜਾ ਰਿਹਾ ਹੈ।”

ਉਨ੍ਹਾਂ ਕਿਹਾ ਕਿ ਲੁਧਿਆਣਾ ਵਿਚ ਵੀ ਭਾਈ ਦਲਜੀਤ ਸਿੰਘ ਅਤੇ ਜਸਵੰਤ ਸਿੰਘ ਅਜ਼ਾਦ ਦੇ ਖਿਲਾਫ ਅਜਿਹਾ ਹੀ ਇਕ ਮੁਕੱਦਮਾ ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਦਰਜ ਕੀਤਾ ਗਿਆ ਸੀ ਜੋ ਕਿ ਮਈ 2016 ‘ਚ ਲੁਧਿਆਣਾ ਦੀ ਅਦਾਲਤ ਵਲੋਂ ਬਰੀ ਕਰ ਦਿੱਤਾ ਗਿਆ ਸੀ।

ਇਹ ਭਾਈ ਦਲਜੀਤ ਸਿੰਘ ‘ਤੇ ਚਲਦੇ ਕੇਸਾਂ ਵਿਚੋਂ ਇਹ ਆਖਰੀ ਕੇਸ ਸੀ। ਹੁਣ ਤਕ ਭਾਈ ਦਲਜੀਤ ਸਿੰਘ ‘ਤੇ 33 ਮੁਕੱਦਮੇ ਦਰਜ ਹੋਏ ਸਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Bhai Daljit Singh Bittu, Jaswant Singh Azad acquitted in Jalandhar UAPA case

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,