ਖਾਸ ਖਬਰਾਂ » ਸਿੱਖ ਖਬਰਾਂ

ਪਿੰਡ ਡੱਲੀ ਵਿਚ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਅੰਤਿਮ ਅਰਦਾਸ ਮੌਕੇ ਸਿੱਖ ਆਗੂਆਂ ਨੇ ਦਿੱਤੀ ਸ਼ਰਧਾਂਜਲੀ

April 27, 2018 | By

ਜਲੰਧਰ: ਭਾਰਤੀ ਜੇਲ੍ਹ ਵਿਚ ਨਜ਼ਰਬੰਦੀ ਦੌਰਾਨ 18 ਅਪ੍ਰੈਲ ਨੂੰ ਅਕਾਲ ਚਲਾਣਾ ਕਰ ਗਏ ਸਿੱਖ ਸਿਆਸੀ ਕੈਦੀ ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦੇ ਅੰਤਿਮ ਅਰਦਾਸ ਸਮਾਗਮ ਅੱਜ ਉਨ੍ਹਾਂ ਦੇ ਜ਼ੱਦੀ ਪਿੰਡ ਡੱਲੀ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੇ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਅਤੇ ਸਿੱਖ ਆਗੂਆਂ ਨੇ ਹਾਜ਼ਰੀ ਭਰੀ।

ਭਾਈ ਹਰਮਿੰਦਰ ਸਿੰਘ ਮਿੰਟੂ ਦੇ ਮਾਤਾ ਜੀ ਗੁਰਦੇਵ ਕੌਰ ਅਤੇ ਭਰਾ ਸਤਵਿੰਦਰ ਸਿੰਘ ਤੇ ਲਖਵਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ

ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣ ਲਈ ਭਾਈ ਦਲਜੀਤ ਸਿੰਘ, ਦਲ ਖਾਲਸਾ ਪ੍ਰਧਾਨ ਭਾਈ ਹਰਪਾਲ ਸਿੰਘ ਚੀਮਾ, ਹਲਕਾ ਆਦਮਪੁਰ ਤੋਂ ਬਾਦਲ ਦਲ ਦੇ ਐਮ.ਐਲ.ਏ ਪਵਨ ਕੁਮਾਰ ਟੀਨੂ, ਭਾਈ ਕੰਵਰਪਾਲ ਸਿੰਘ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਸਤਨਾਮ ਸਿੰਘ, ਭਾਈ ਮੇਜਰ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਜ਼ਿਲ੍ਹਾ ਜਥੇਬੰਦੀ ਦੇ ਆਗੂ, ਸਿੱਖ ਯੂਥ ਆਫ ਪੰਜਾਬ ਦੇ ਨੌਜਵਾਨ ਆਗੂ ਅਤੇ ਸਤਿਕਾਰ ਕਮੇਟੀਆਂ ਤੇ ਹੋਰ ਧਾਰਮਿਕ ਜਥੇਬੰਦੀਆਂ ਦੇ ਨੁਮਾਂਇੰਦੇ ਪਹੁੰਚੇ ਹੋਏ ਸਨ।

ਇਸ ਦੌਰਾਨ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਭਾਰਤੀ ਸਰਕਾਰ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਸਿਆਸੀ ਕੈਦੀਆਂ ਨੂੰ ਸਾਜਿਸ਼ ਤਹਿਤ ਮਾਰਨ ਦੇ ਰਾਹ ਤੁਰੀ ਹੈ ਤੇ ਕੈਦੀਆਂ ਨੂੰ ਮਿਲਣ ਵਾਲੇ ਹੱਕ ਜਿਵੇਂ ਸਿਹਤ ਸਹੂਲਤਾਂ ਆਦਿ ਸਿੱਖ ਸਿਆਸੀ ਕੈਦੀਆਂ ਨੂੰ ਨਹੀਂ ਦਿੱਤੀਆਂ ਜਾ ਰਹੀਆਂ।

ਇਸ ਦੌਰਾਨ ਸਿੱਖ ਜਥੇਬੰਦੀਆਂ ਵਲੋਂ ਭਾਈ ਹਰਮਿੰਦਰ ਸਿੰਘ ਮਿੰਟੂ ਦੇ ਮਾਤਾ ਜੀ ਗੁਰਦੇਵ ਕੌਰ ਅਤੇ ਭਰਾ ਸਤਵਿੰਦਰ ਸਿੰਘ ਤੇ ਲਖਵਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ।

ਜਿਕਰਯੋਗ ਹੈ ਕਿ 2014 ਤੋਂ ਭਾਰਤੀ ਜੇਲ੍ਹ ਵਿਚ ਨਜ਼ਰਬੰਦ ਸਿੱਖ ਸਿਆਸੀ ਕੈਦੀ ਭਾਈ ਹਰਮਿੰਦਰ ਸਿੰਘ ਮਿੰਟੂ ਦੀ 18 ਅਪ੍ਰੈਲ ਨੂੰ ਸੈਂਟਰਲ ਜੇਲ੍ਹ ਪਟਿਆਲਾ ਵਿਚ ਮੌਤ ਹੋ ਗਈ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,