ਹਰਮਿੰਦਰ ਸਿੰਘ ਮਿੰਟੂ ਦੀ ਮੋਹਾਲੀ ਦੀ ਐਨ. ਆਈ. ਏ. ਅਦਾਲਤ ਵਿੱਚ ਪੇਸ਼ੀ ਮੌਕੇ ਦੀ ਇਕ ਪੁਰਾਣੀ ਤਸਵੀਰ

ਖਾਸ ਖਬਰਾਂ

ਭਾਈ ਹਰਮਿੰਦਰ ਸਿੰਘ ਮਿੰਟੂ ਦਾ ਅੰਤਿਮ ਸੰਸਕਾਰ ਕੱਲ੍ਹ ਹੋਵੇਗਾ ਜਲੰਧਰ ਜ਼ਿਲ੍ਹੇ ਦੇ ਪਿੰਡ ਡੱਲੀ ਵਿਚ

By ਸਿੱਖ ਸਿਆਸਤ ਬਿਊਰੋ

April 19, 2018

ਚੰਡੀਗੜ੍ਹ: ਸਿੱਖ ਸਿਆਸੀ ਕੈਦੀ ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਜੋ ਬੀਤੇ ਕਲ੍ਹ ਭਾਰਤੀ ਨਿਜ਼ਾਮ ਦੀ ਪੰਜਾਬ ਵਿਚਲੀ ਪਟਿਆਲਾ ਜੇਲ੍ਹ ਵਿਚ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ 20 ਅਪ੍ਰੈਲ ਨੂੰ ਜਲੰਧਰ ਜ਼ਿਲ੍ਹੇ ਵਿਚ ਭੋਗਪੁਰ ਨਜ਼ਦੀਕ ਉਨ੍ਹਾਂ ਦੇ ਜੱਦੀ ਪਿੰਡ ਡੱਲੀ ਵਿਖੇ ਕੀਤਾ ਜਾਵੇਗਾ।

ਅੱਜ ਰਜਿੰਦਰਾ ਹਸਪਤਾਲ ਪਟਿਆਲਾ ਵਿਚ ਉਨ੍ਹਾਂ ਦਾ ਪੋਸਟ ਮਾਰਟਮ ਕਰਨ ਤੋਂ ਬਾਅਦ ਉਨ੍ਹਾਂ ਦੀ ਸ਼ਰੀਰ ਪਰਿਵਾਰ ਨੂੰ ਸੌਂਪ ਦਿੱਤਾ ਗਿਆ। ਭਾਈ ਹਰਮਿੰਦਰ ਸਿੰਘ ਮਿੰਟੂ ਦੇ ਮਾਤਾ ਜੀ ਅਤੇ ਭਰਾ ਅੱਜ ਪਟਿਆਲਾ ਵਿਖੇ ਪਿੰਡ ਦੇ ਹੋਰ ਲੋਕਾਂ ਅਤੇ ਸਿੱਖ ਸੰਗਤਾਂ ਸਮੇਤ ਪਹੁੰਚੇ ਹੋਏ ਸਨ। ਹੁਣ ਉਨ੍ਹਾਂ ਦੀ ਸ਼ਰੀਰ ਨੂੰ ਪਿੰਡ ਡੱਲੀ ਲਿਜਾਇਆ ਜਾ ਰਿਹਾ ਹੈ। ਸਿੱਖ ਸੰਗਤਾਂ ਵਲੋਂ ਭਾਈ ਹਰਮਿੰਦਰ ਸਿੰਘ ਮਿੰਟੂ ਦੇ ਸ਼ਰੀਰ ਨੂੰ ਲਿਜਾ ਰਹੀ ਐਂਬੂਲੈਂਸ ਨੂੰ ਫੁੱਲਾਂ ਦੇ ਹਾਰਾਂ ਨਾਲ ਸਜਾਇਆ ਗਿਆ ਹੈ।

ਜਿਕਰਯੋਗ ਹੈ ਕਿ ਭਾਈ ਹਰਮਿੰਦਰ ਸਿੰਘ ਮਿੰਟੂ ਦੇ ਵਕੀਲ ਜਸਪਾਲ ਸਿੰਘ ਮੰਝਪੁਰ,ਦਲ ਖਾਲਸਾ ਅਤੇ ਦਮਦਮੀ ਟਕਸਾਲ ਵਲੋਂ ਇਸ ਮੌਤ ਨੂੰ ਇਕ ਸਿਆਸੀ ਕਤਲ ਦੱਸਿਆ ਗਿਆ ਹੈ ਤੇ ਇਸਦੀ ਨਿਆਇਕ ਜਾਂਚ ਦੀ ਮੰਗ ਕੀਤੀ ਗਈ ਹੈ। ਭਾਈ ਹਰਮਿੰਦਰ ਸਿੰਘ ਮਿੰਟੂ 2014 ਤੋਂ ਭਾਰਤੀ ਜੇਲਾਂ ਵਿਚ ਕੈਦ ਸਨ ਤੇ ਉਨ੍ਹਾਂ ਖਿਲਾਫ ਪਾਏ ਕਈ ਕੇਸਾਂ ਵਿਚੋਂ ਉਹ ਬਰੀ ਹੋ ਚੁੱਕੇ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: