ਸਿੱਖ ਖਬਰਾਂ

ਭਾਈ ਹਰਮਿੰਦਰ ਸਿੰਘ ਮਿੰਟੂ ਨਾਭਾ (ਪਟਿਆਲਾ) ਦੇ ਕੇਸ ਵਿਚੋਂ ਬਰੀ

May 5, 2017 | By

ਪਟਿਆਲਾ: ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਵੀਰਵਾਰ ਨੂੰ ਪਟਿਆਲਾ ਦੀ ਇੱਕ ਅਦਾਲਤ ਵੱਲੋਂ ਨਾਭਾ ਦੇ ਆਰ.ਡੀ.ਐਸ. (ਬਰੂਦ) ਦੇ ਕੇਸ ਵਿੱਚੋਂ ਬਰੀ ਕਰ ਦਿੱਤਾ ਗਿਆ। ਗੈਸ ਪਲਾਂਟ ਦੇ ਇੱਕ ਅਧਿਕਾਰੀ ਦੀ ਸ਼ਿਕਾਇਤ ’ਤੇ ਥਾਣਾ ਸਦਰ ਨਾਭਾ ਵਿੱਚ ਇਹ ਕੇਸ 18 ਜਨਵਰੀ 2010 ਨੂੰ ਦਰਜ ਕੀਤਾ ਗਿਆ ਸੀ, ਜਿਸ ਦੌਰਾਨ ਪਲਾਂਟ ਦੇ ਬਾਹਰਲੇ ਪਾਸਿਉਂ ਦੁੱਧ ਵਾਲੀ ਇੱਕ ਕੇਨੀ ਵਿੱਚ ਬੰਬ ਫਿੱਟ ਕਰਕੇ ਰੱਖਿਆ ਹੋਣ ਦੀ ਗੱਲ ਆਖੀ ਗਈ ਸੀ।

ਭਾਈ ਹਰਮਿੰਦਰ ਸਿੰਘ ਮਿੰਟੂ ਪਟਿਆਲਾ ਅਦਾਲਤ ਤੋਂ ਬਾਹਰ

ਭਾਈ ਹਰਮਿੰਦਰ ਸਿੰਘ ਮਿੰਟੂ ਪਟਿਆਲਾ ਅਦਾਲਤ ਤੋਂ ਬਾਹਰ

ਪੁਲਿਸ ਦੀ ਕਹਾਣੀ ਮੁਤਾਬਕ ਬਾਰੂਦੀ ਛੜਾਂ ਹਰਮਿੰਦਰ ਸਿੰਘ ਮਿੰਟੂ ਨੇ ਮੁਹੱਈਆ ਕਰਵਾਇਆ ਸੀ। ਇਸ ਕੇਸ ਵਿਚ ਬਾਬਾ ਬਖਸ਼ੀਸ਼ ਸਿੰਘ ਅਤੇ ਹੋਰਾਂ ਨੂੰ ਵੀ 2010 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅਦਾਲਤ ਨੇ 2014 ਵਿਚ ਬਾਬਾ ਬਖਸ਼ੀਸ਼ ਸਿੰਘ ਅਤੇ ਤਿੰਨ ਹੋਰਾਂ ਨੂੰ ਬਰੀ ਕਰ ਦਿੱਤਾ ਸੀ। ਪਟਿਆਲਾ ਦੇ ਵਧੀਕ ਸੈਸ਼ਨ ਜੱਜ ਰਵਦੀਪ ਸਿੰਘ ਹੁੰਦਲ ਦੀ ਅਦਾਲਤ ਨੇ ਵੀਰਵਾਰ ਨੂੰ ਹਰਮਿੰਦਰ ਸਿੰਘ ਮਿੰਟੂ ਨੂੰ ਬਰੀ ਕਰ ਦਿੱਤਾ ਹੈ।

ਸਬੰਧਤ ਖ਼ਬਰ:

ਭਾਈ ਹਰਮਿੰਦਰ ਸਿੰਘ ਮਿੰਟੂ ਹਲਵਾਰਾ ਏਅਰ ਫੋਰਸ ਸਟੇਸ਼ਨ ਬਰੂਦ ਕੇਸ ‘ਚੋਂ ਬਰੀ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,