ਸਿੱਖ ਖਬਰਾਂ

ਰੋਪੜ ਅਦਾਲਤ ਵਲੋਂ 25 ਸਾਲ ਪੁਰਾਣੇ ਟਾਡਾ ਕੇਸ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ

February 15, 2017 | By

ਰੋਪੜ: ਰੋਪੜ ਦੀ ਇਕ ਅਦਾਲਤ ਵਲੋਂ ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਨੂੰ 25 ਸਾਲ ਪੁਰਾਣੇ ਟਾਡਾ ਕੇਸ ਵਿਚੋਂ ਬਰੀ ਕਰ ਦਿੱਤਾ। 1992 ਦੇ ਟਾਡਾ ਅਤੇ ਅਸਲਾ ਐਕਟ ਦੇ ਇਸ ਕੇਸ ਵਿਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਇਹ ਫੈਸਲਾ ਸੁਣਾਇਆ।

ਸਬੰਧਤ ਖ਼ਬਰ:

ਭਾਈ ਹਵਾਰਾ ਨੇ ਪੈਂਡਿੰਗ ਪਏ 7 ਕੇਸਾਂ ਲਈ ਸਮਰਾਲਾ ਕੋਰਟ ਕੋਲ ਕੀਤੀ ਪਹੁੰਚ …

ਭਾਈ ਜਗਤਾਰ ਸਿੰਘ ਹਵਾਰਾ ਰੋਪੜ ਜ਼ਿਲ੍ਹੇ ਦੇ ਪੰਜ ਕੇਸਾਂ ਦਾ ਸਾਹਮਣਾ ਕਰ ਰਹੇ ਸਨ। ਉਨ੍ਹਾਂ ਨੂੰ ਸਾਰੇ ਕੇਸਾਂ ਵਿਚੋਂ ਬਰੀ ਕਰ ਦਿੱਤਾ ਗਿਆ ਹੈ।

ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਪਰਮਜੀਤ ਸਿੰਘ ਭਿਉਰਾ ਨੂੰ ਸਖਤ ਸੁਰੱਖਿਆ ਹੇਠ ਅਦਾਲਤ ਲਿਆਉਂਦੇ ਹੋਏ ਪੁਲਿਸ ਮੁਲਾਜ਼ਮ (ਫਾਈਲ ਫੋਟੋ)

ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਪਰਮਜੀਤ ਸਿੰਘ ਭਿਉਰਾ ਨੂੰ ਸਖਤ ਸੁਰੱਖਿਆ ਹੇਠ ਅਦਾਲਤ ਲਿਆਉਂਦੇ ਹੋਏ ਪੁਲਿਸ ਮੁਲਾਜ਼ਮ (ਫਾਈਲ ਫੋਟੋ)

ਸਰਕਾਰੀ ਧਿਰ ਵਲੋਂ ਇਹ ਦੋਸ਼ ਲਾਇਆ ਜਾ ਰਿਹਾ ਸੀ ਕਿ 21 ਦਸੰਬਰ 1992 ਨੂੰ ਪੁਲਿਸ ਨਾਲ ਹੋਏ ਮੁਕਾਬਲੇ ‘ਚ ਭਾਈ ਹਵਾਰਾ ਸ਼ਾਮਲ ਸੀ।

ਇਸ ਖ਼ਬਰ ਨੂੰ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Bhai Jagtar Singh Hawara acquitted in 25 years old TADA case by Ropar court …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,