Site icon Sikh Siyasat News

ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ 549ਵੇਂ ਪ੍ਰਕਾਸ਼ ਦਿਹਾੜੇ ਮੌਕੇ ਬਰਗਾੜੀ ਵਿਖੇ ਪਹੁੰਚਣ ਸੰਗਤਾਂ : ਭਾਈ ਮੰਡ

ਬਰਗਾੜੀ: ਸਰਬੱਤ ਖਾਲਸਾ ਦੇ ਪ੍ਰਬੰਧਕਾਂ ਵਲੋਂ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਂਠ ਸਿੱਖ ਸੰਗਤ ਦੇ ਸਹਿਯੋਗ ਨਾਲ ਚੱਲ ਰਹੇ ਇਨਸਾਫ ਮੋਰਚੇ ਦੇ 164ਵੇਂ ਦਿਨ ਧਿਆਨ ਸਿੰਘ ਮੰਡ ਨੇ ਪੰਜਾਬੀ ਅਖਬਾਰ ਪਹਿਰੇਦਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ “ਭਾਵੇਂ ਕਿ ਇਹ ਦਿਹਾੜਾ ਸੁਲਤਾਨਪੁਰ ਲੋਧੀ ਵਿਖੇ ਹੀ ਮਨਾਇਆ ਜਾਂਦਾ ਹੈ, ਪਰੰਤੂ ਇਸ ਵਾਰ ਸਿੱਖ ਪੰਥ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਫੜ੍ਹਾਉਣ, ਦੋ ਸਿੱਖ ਨੌਜਵਾਨਾਂ ਨੁੰ ਸ਼ਹੀਦ ਕਰਨ ਵਾਲੇ ਦੋਸ਼ੀਆਂ ਨੂੰ ਸਜਾਵਾਂ ਦਵਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਇਨਸਾਫ ਮੋਰਚੇ ਦੇ ਪ੍ਰਬੰਧਕਾਂ ਵਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਗੁਰੂ ਨਾਨਕ ਸਾਹਿਬ ਜੀ ਦਾ 549ਵਾਂ ਪ੍ਰਕਾਸ਼ ਦਿਹਾੜਾ ਬਰਗਾੜੀ ਵਿੱਚ ਵੀ ਵੱਡੇ ਪੱਧਰ ਉੱਤੇ ਮਨਾਇਆ ਜਾਵੇ, ਜਿੱਥੇ ਸੰਗਤਾਂ ਇਸ ਸਮਾਗਮ ਵਿੱਚ ਸ਼ਾਮਿਲ ਹੋ ਕੇ ਗੁਰਬਾਣੀ ਵਿਚਾਰਾਂ ਅਤੇ ਕੀਰਤਨ ਸੁਣਨਗੀਆਂ ਉੱਥੇ ਮੋਰਚੇ ਦੀਆਂ ਮੰੰਗਾਂ ਨੂੰ ਲੈ ਕੇ ਮੌਕੇ ਦੀਆਂ ਸਰਕਾਰਾਂ ਨੂੰ ਸਪੱਸ਼ਟ ਸੁਨੇਹਾ ਦੇ ਸਕਣਗੀਆਂ।

ਭਾਈ ਧਿਆਨ ਸਿੰਘ ਮੰਡ ਦੀ ਪੁਰਾਣੀ ਤਸਵੀਰ।

ਭਾਈ ਧਿਆਨ ਸਿੰਘ ਮੰਡ ਜੀ ਨੇ ਦੱਸਿਆ ਕੇ ਪ੍ਰਕਾਸ਼ ਦਿਹਾੜੇ ਦੇ ਸਮਾਗਮਾਂ ਸੰਬੰਧੀ 23 ਨਵੰਬਰ ਦਿਨ ਸ਼ੁੱਕਰਵਾਰ ਨੂੰ ਮੋਰਚੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸ਼ੁਰੂ ਕੀਤੇ ਜਾਣਗੇ, ਜਿਨ੍ਹਾ ਦੇ ਭੋਗ 25 ਨਵੰਬਰ ਦਿਨ ਐਤਵਾਰ ਨੂੰ ਪੈਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version