March 15, 2011 | By ਪਰਦੀਪ ਸਿੰਘ
ਪਟਿਆਲਾ (15 ਮਾਰਚ,2011): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ‘ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਧਮਾਕਾਖ਼ੇਜ਼ ਸਮਗਰੀ ਬਰਾਮਦਗੀ ਦੇ ਮਾਮਲੇ ‘ਚ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਦੀ ਅਗਲੀ ਪੇਸ਼ੀ 5 ਅਪ੍ਰੈਲ 2011 ‘ਤੇ ਪਾ ਦਿੱਤੀ ਹੈ।
ਅਦਾਲਤ ਤੋਂ ਬਾਹਰ ਆਉਂਦਿਆਂ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਪੱਤਰਕਾਰਾਂ ਨੂੰ ਆਪਣਾ ਹੱਥ ਲਿਖਤ ਪੱਤਰ ਸੌਂਪਦਿਆਂ ਕਿਹਾ ਕਿ ਅੰਮ੍ਰਿਤਸਰ ‘ਚ ਖਾੜਕੂ ਸੋਹਣ ਸਿੰਘ ਦੀ ਪੁਲਿਸ ਹਿਰਾਸਤ ‘ਚ ਹੋਈ ਮੌਤ ਲਈ ਪੰਜਾਬ ਪੁਲਿਸ ਖ਼ਿਲਾਫ਼ ਸਿੱਧੀ ਕਾਰਵਾਈ ਹੋਣੀ ਚਾਹੀਦੀ ਹੈ।
Related Topics: Bhai Balwant Singh Rajoana