ਭਾਈ ਬਲਵੰਤ ਸਿੰਘ ਰਾਜੋਆਣਾ (ਫਾਈਲ ਫੋਟੋ)

ਖਾਸ ਖਬਰਾਂ

ਭੁੱਖ ਹੜਤਾਲ ‘ਤੇ ਬੈਠੇ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਵਜ਼ਨ 4 ਕਿਲੋਂ ਘਟਿਆ

By ਸਿੱਖ ਸਿਆਸਤ ਬਿਊਰੋ

July 20, 2018

ਪਟਿਆਲਾ: ਪਟਿਆਲਾ ਕੇਂਦਰੀ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਦੇ ਚੌਥੇ ਦਿਨ ਤਕ ਉਨ੍ਹਾਂ ਦਾ ਵਜ਼ਨ 4 ਕਿਲੋਂ ਤਕ ਘਟ ਗਿਆ ਹੈ। ਇਸ ਸਬੰਧੀ ਬਾਬੂਸ਼ਾਹੀ ਡਾਟ ਕਾਮ ਨੂੰ ਜਾਣਕਾਰੀ ਦਿੰਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੇ ਦੱਸਿਆ ਕਿ ਗੁਰਦੇ ਵਿਚ ਸਮੱਸਿਆ ਕਾਰਨ ਭੁੱਖ ਹੜਤਾਲ ਨਾਲ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਿਹਤ ਬਹੁਤ ਛੇਤੀ ਖਰਾਬ ਹੋ ਰਹੀ ਹੈ।

ਗੋਰਤਲਬ ਹੈ ਕਿ ਬੇਅੰਤ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਯਾਫਤਾ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਆਪਣੀ ਫਾਂਸੀ ਦੀ ਸਜ਼ਾ ਵਿਰੁਧ ਸ਼੍ਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਵੱਲੋਂ ਭਾਰਤੀ ਰਾਸ਼ਟਰਪਤੀ ਕੋਲ ਪਾਈ ਅਰਜੀ ‘ਤੇ ਭਾਰਤ ਸਰਕਾਰ ਵੱਲੋਂ ਫੈਸਲਾ ਲੈਣ ਵਿੱਚ ਕੀਤੀ ਜਾ ਰਹੀ ਦੇਰੀ ਦੇ ਮੱਦੇਨਜ਼ਰ 16 ਜੁਲਾਈ ਤੋਂ ਪਟਿਆਲਾ ਜੇਲ੍ਹ ਵਿੱਚ ਭੁੱਖ ਹੜਤਾਲ ਰੱਖੀ ਗਈ ਹੈ।

ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਭੁੱਖ ਹੜਤਾਲ ਰੱਖਣ ਤੋਂ ਬਾਅਦ ਕੁਝ ਹਰਕਤ ਵਿਚ ਆਉਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਵਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਭਾਰਤੀ ਸੰਸਦ ਮੈਂਬਰਾਂ ਸਮੇਤ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਨਾਲ ਮੁਲਾਕਾਤ ਕਰਕੇ ਭਾਰਤੀ ਰਾਸ਼ਟਰਪਤੀ ਕੋਲ ਫਾਂਸੀ ਦੀ ਸਜ਼ਾ ਸਬੰਧੀ ਪਾਈ ਗਈ ਮੁੜਵਿਚਾਰ ਦੀ ਅਰਜੀ ‘ਤੇ ਛੇਤੀ ਫੈਸਲਾ ਲੈਣ ਲਈ ਕਿਹਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: