ਆਮ ਖਬਰਾਂ » ਸਿੱਖ ਖਬਰਾਂ

ਭਾਈ ਰਣਧੀਰ ਸਿੰਘ ਦੀ ਤਸਵੀਰ ਦਿੱਲੀ ਵਿਧਾਨ ਸਭਾ ਗੈਲਰੀ ’ਚ ਲਾਈ ਜਾਵੇ: ਦਿੱਲੀ ਕਮੇਟੀ

January 31, 2018 | By

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਵਿਧਾਨ ਸਭਾ ਗੈਲਰੀ ’ਚ ਅਖੰਡ ਕੀਰਤਨੀ ਜਥੇ ਦੇ ਸੰਸਥਾਪਕ ਭਾਈ ਰਣਧੀਰ ਸਿੰਘ ਦੀ ਤਸਵੀਰ ਲਗਾਉਣ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਵਿਧਾਨ ਸਭਾ ਸਪੀਕਰ ਰਾਮ ਨਿਵਾਸ ਗੋਇਲ ਨੂੰ ਇਸ ਸੰਬੰਧੀ ਭੇਜੇ ਪੱਤਰ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਈ ਰਣਧੀਰ ਸਿੰਘ ਨੇ ਅੰਗਰੇਜ ਹਕੂਮਤ ਨੂੰ ਚੁਨੌਤੀ ਦੇਣ ਵਾਲੇ ਗੱਦਰੀ ਬਾਬੇਆਂ ਦਾ ਸਾਥ ਦੇਣ ਦੇ ਨਾਲ ਹੀ ਗੁਰਦੁਆਰਾ ਸੁਧਾਰ ਲਹਿਰ ਨੂੰ ਖੜਾ ਕਰਨ ’ਚ ਅਹਿਮ ਭੂਮਿਕਾ ਨਿਭਾਈ ਸੀ।

ਉਨ੍ਹਾਂ ਦੱਸਿਆ ਕਿ ਆਪਣੇ ਮਨ ’ਚ ਕੌਮ ਦਾ ਦਰਦ ਰਖਣ ਵਾਲੇ ਲੇਖਕ ਅਤੇ ਗੁਰਬਾਣੀ ਦੇ ਵਿਆਖਿਆਕਾਰ ਭਾਈ ਰਣਧੀਰ ਸਿੰਘ ਨੇ 1914 ’ਚ ਅੰਗਰੇਜ ਹਕੂਮਤ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਦੀ ਕੰਧ ਨੂੰ ਵਾਇਸਰਾਇ ਭਵਨ ਦੇ ਵਿਸਤਾਰ ਲਈ ਢਹਾਉਣ ਦੇ ਤੁਗਲਕੀ ਆਦੇਸ਼ ਅਤੇ ਕਾਮਾਗਾਰੂਮਾਟਾ ਜਹਾਜ਼ ਦੇ ਨਿਹੱਥੇ ਯਾਤਰੀਆਂ ’ਤੇ ਗੋਲੀ ਚਲਾਉਣ ਦੇ ਖਿਲਾਫ਼ ਆਵਾਜ਼ ਬੁਲੰਦ ਕਰਦੇ ਹੋਏ ਹਕੂਮਤ ਨਾਲ ਸਿੱਧੀ ਟੱਕਰ ਲਈ ਸੀ। ਗੁਰਦੁਆਰਾ ਰਕਾਬਗੰਜ ਸਾਹਿਬ ਦੀ ਕੰਧ ਨੂੰ ਢਹਾਉਣ ਦੀ ਅੰਗਰੇਜ ਸਰਕਾਰ ਦੀ ਸੋਚ ਦੇ ਖਿਲਾਫ਼ ਸਿੱਖਾਂ ’ਚ ਉਪਜਿਆ ਰੋਸ਼ ਹੀ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ, ਅਤੇ ਸ਼੍ਰੋਮਣੀ ਕਮੇਟੀ ਦੇ ਜਨਮ ਦਾ ਕਾਰਨ ਬਣਿਆ ਸੀ। ਇਸੇ ਕਾਰਨ ਹੀ ਅੰਗ੍ਰੇਜ ਹਕੂਮਤ ਨੇ ਭਾਈ ਰਣਧੀਰ ਸਿੰਘ ਨੂੰ ਫਿਰੋਜਪੁਰ ਛਾਵਨੀ ’ਤੇ ਹਮਲੇ ਅਤੇ ਲਾਹੌਰ ਸਾਜਿਸ਼ ਕੇਸ ’ਚ ਗ੍ਰਿਫਤਾਰ ਕਰਕੇ 30 ਮਾਰਚ 1916 ’ਚ ਉਮਰ ਕੈਦ ਦੀ ਸਜਾ ਸੁਣਾਈ ਸੀ।

ਉਨ੍ਹਾਂ ਦੱਸਿਆ ਕਿ ਭਾਈ ਸਾਹਿਬ ਨੇ ਆਪਣੀ ਜੇਲ ਯਾਤਰਾ ਦੇ ਦੌਰਾਨ 42 ਪੁਸਤਕਾਂ ਲਿੱਖੀਆਂ ਸਨ। ਦਿੱਲੀ ਕਮੇਟੀ ਨੇ 2014 ’ਚ ਭਾਈ ਸਾਹਿਬ ਦੀ ਤਸਵੀਰ ਕਮੇਟੀ ਦਫ਼ਤਰ ’ਚ ਵੀ ਲਗਾਈ ਸੀ। ਇਸ ਮੌਕੇ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ, ਕਮੇਟੀ ਮੈਂਬਰ ਪਰਮਜੀਤ ਸਿੰੰਘ ਚੰਢੋਕ, ਵਿਕਰਮ ਸਿੰਘ ਰੋਹਿਣੀ, ਹਰਜੀਤ ਸਿੰਘ ਜੀ.ਕੇ., ਕਾਨੂੰਨੀ ਵਿਭਾਗ ਮੁਖੀ ਜਸਵਿੰਦਰ ਸਿੰਘ ਜੌਲੀ ਅਤੇ ਅਕਾਲੀ ਆਗੂ ਵਿਕਰਮ ਸਿੰਘ ਲਾਜਪਤ ਨਗਰ ਮੌਜੂਦ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,