ਸਿੱਖ ਖਬਰਾਂ

ਭਾਈ ਵੀਰ ਸਿੰਘ ਜੀ ਦੇ ਜਨਮ ਦਿਨ ਨੂੰ “ਪੰਜਾਬੀ ਬੋਲੀ ਦਿਹਾੜੇ” ਵੱਜੋਂ ਮਨਾਇਆ ਗਿਆ

December 8, 2016 | By

ਪਟਿਆਲਾ: ਲੰਘੀ 5 ਦਸੰਬਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਭਾਈ ਵੀਰ ਸਿੰਘ ਜੀ ਦੇ ਜਨਮ ਦਿਨ ਨੂੰ ਪੰਜਾਬੀ ਬੋਲੀ ਦਿਹਾੜੇ ਵਜੋਂ ਮਨਾਇਆ ਗਿਆ। ਇਹ ਦਿਨ ਪਿਛਲੇ ਤਿੰਨ ਸਾਲਾਂ ਤੋਂ ਮਨਾਇਆ ਜਾ ਰਿਹਾ ਹੈ। ਇਹ ਸਮਾਗਮ ਗਿਆਨੀ ਦਿੱਤ ਸਿੰਘ ਸਿੱਖਿਆ ਸਭਾ, ਭਾਈ ਵੀਰ ਸਿੰਘ ਚੇਅਰ ਅਤੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵੱਲੋਂ ਸਾਂਝੇ ਰੂਪ ਵਿੱਚ ਮਨਾਇਆ ਗਿਆ।

ਸਮਾਗਮ ਦੀ ਪ੍ਰਧਾਨਗੀ ਵਾਇਸ ਚਾਂਸਲਰ ਡਾ. ਜਸਪਾਲ ਸਿੰਘ ਨੇ ਕੀਤੀ। ਮੁਖ ਬੁਲਾਰੇ ਦੇ ਰੂਪ ਵਿੱਚ ਡਾ. ਮਿਹਰ ਸਿੰਘ ਗਿੱਲ ਨੇ ਪੰਜਾਬੀ ਭਾਸ਼ਾ ਦੇ ਇਤਿਹਾਸਕ ਪੱਖ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੰਜਾਬੀ ਭਾਸ਼ਾ ਦੇ ਅਮੀਰ ਸੱਭਿਆਚਾਰਕ ਪਿਛੋਕੜ ਉਪਰ ਵੀ ਚਾਨਣਾ ਪਾਇਆ।

bhai-veer-singh-punjabi-day-01

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਭਾਈ ਵੀਰ ਸਿੰਘ ਜੀ ਦੇ ਜਨਮ ਦਿਨ ਨੂੰ “ਪੰਜਾਬੀ ਬੋਲੀ ਦਿਹਾੜੇ” ਵੱਜੋਂ ਮਨਾਇਆ ਗਿਆ

ਇਸ ਦੇ ਬਾਅਦ ਡਾ. ਜਸਪਾਲ ਸਿੰਘ ਨੇ ਭਾਈ ਵੀਰ ਸਿੰਘ ਦੇ ਜੀਵਨ ਅਤੇ ਉਨ੍ਹਾਂ ਦੀਆਂ ਰਚਨਾਵਾਂ ਦੀ ਖੂਬਸੂਰਤੀ ਨੂੰ ਬਿਆਨ ਕੀਤਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਈ ਵੀਰ ਸਿੰਘ ਦੀਆਂ ਵੱਖ-ਵੱਖ ਕਵਿਤਾਵਾਂ ਪੜ੍ਹੀਆਂ।

ਇਸ ਦੇ ਇਲਾਵਾ ਡਾ. ਗੁਰਨਾਇਬ ਸਿੰਘ ਮੁਖੀ ਭਾਈ ਵੀਰ ਸਿੰਘ ਚੇਅਰ ਨੇ ਆਏ ਹੋਏ ਵਿਦਵਾਨਾਂ, ਖੋਜਾਰਥੀਆਂ ਨੂੰ ਜੀ ਆਇਆ ਕਿਹਾ ਤੇ ਭਾਈ ਵੀਰ ਸਿੰਘ ਜੀ ਦੇ ਪੰਜਾਬੀ ਬੋਲੀ ਨੂੰ ਦਿੱਤੇ ਯੋਗਦਾਨ ਦਾ ਜ਼ਿਕਰ ਕੀਤਾ।

ਅੰਤ ਵਿੱਚ ਗਿਆਨੀ ਦਿੱਤ ਸਿੰਘ ਸਿੱਖਿਆ ਸਭਾ ਵੱਲੋਂ ਪਹੁੰਚੇ ਵਿਦਵਾਨਾਂ ਤੇ ਕਵਿਤਾ ਗਾਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਭ ਪਹੁੰਚੇ ਹੋਏ ਸਰੋਤਿਆਂ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਡਾ. ਗੁਰਮੀਤ ਸਿੰਘ ਸਿੱਧੂ, ਡਾ. ਕੁਲਵੰਤ ਗਰੇਵਾਲ, ਡਾ. ਅੰਮ੍ਰਿਤਪਾਲ ਕੌਰ, ਡਾ. ਜੋਗਾ ਸਿੰਘ, ਡਾ. ਹਰਪਾਲ ਸਿੰਘ ਪੰਨੂ, ਪਰਮਜੀਤ ਸਿੰਘ ਐਡਵੋਕੇਟ (ਪਟਿਆਲਾ) ਤੇ ਵੱਖ-ਵੱਖ ਵਿਭਾਗਾਂ ਦੇ ਪ੍ਰੋਫੈਸਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , , , ,