January 14, 2021 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ – ਸੁਪਰੀਮ ਕੋਰਟ ਵਲੋਂ ਬਣਾਈ ਗਈ 4 ਮੈਂਬਰੀ ਕਮੇਟੀ ‘ਚ ਸ਼ਾਮਲ ਸਾਬਕਾ ਰਾਜ ਸਭਾ ਮੈਂਬਰ ਭੁਪਿੰਦਰ ਸਿੰਘ ਮਾਨ ਨੇ ਕਮੇਟੀ ਤੋਂ ਵੱਖ ਹੋਣ ਦਾ ਫ਼ੈਸਲਾ ਲਿਆ ਹੈ। ਭੁਪਿੰਦਰ ਸਿੰਘ ਮਾਨ ਨੇ ਮਾਨਯੋਗ ਸੁਪਰੀਮ ਕੋਰਟ ਵਲੋਂ ਬਣਾਈ ਗਈ 4 ਮੈਂਬਰੀ ਕਮੇਟੀ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਉਹਨਾਂ ਨੇ ਜਾਰੀ ਕੀਤੇ ਬਿਆਨ ਵਿੱਚ ਆਖਿਆ ਕਿ ਮੈਂ ਕਿਸਾਨਾਂ ਅਤੇ ਪੰਜਾਬ ਦੇ ਨਾਲ ਹਾਂ।
ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ‘ਤੇ ਰੋਕ ਲਾਉਣ ਲਈ ਅਤੇ ਮਾਮਲੇ ਦੇ ਹੱਲ ਲਈ 4 ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਸਮੇਤ ਕਈ ਲੋਕਾਂ ਨੇ ਭੁਪਿੰਦਰ ਸਿੰਘ ਮਾਨ ‘ਤੇ ਕਾਫ਼ੀ ਸਵਾਲ ਉਠਾਏ ਸਨ। ਜਿਸ ਦੇ ਵਿਰੋਧ ਪਿਛੋ ਭੁਪਿੰਦਰ ਸਿੰਘ ਮਾਨ ਨੇ ਕਮੇਟੀ ਦਾ ਹਿੱਸਾ ਬਣਨ ਤੋਂ ਇੰਨਕਾਰ ਕਰ ਦਿੱਤਾ ਹੈ।
ਇਹ ਗੱਲ ਧਿਆਨ ਦੇਣ ਯੋਗ ਹੈ ਕਿ ਸੁਪਰੀਮ ਕੋਰਟ ਵਲੋਂ ਜਿਹਨਾਂ ਚਾਰ ਸਖਸੀਅਤਾਂ ਨੂੰ ਲਿਆ ਗਿਆ ਸੀ ਉਹ ਚਾਰੇ ਹੀ ਕਾਨੂੰਨਾਂ ਨੂੰ ਲਾਗੂ ਕਰਨ ਦੇ ਹੱਕ ਵਿਚ ਹਨ। ਇਸ ਤੋਂ ਇਲਾਵਾ ਜਿਸ ਤਰੀਕੇ ਨਾਲ ਸੁਪਰੀਮ ਕੋਰਟ ਵਲੋਂ ਕਾਨੂੰਨੀ ਜਾਂ ਵਿਧਾਨਕ ਪੱਖਾਂ ਨੂੰ ਵਿਚਾਰਨ ਦੀ ਥਾਵੇਂ ਇਸ ਮਾਮਲੇ ਵਿਚ ਸਿਆਸੀ ਤੌਰ ਤੇ ਦਖਲਅੰਦਾਜ਼ੀ ਕੀਤੀ ਗਈ ਹੈ ਉਸ ਤੇ ਵੀ ਮਾਹਿਰਾਂ ਅਤੇ ਜਾਣਕਾਰਾਂ ਵਲੋਂ ਸਵਾਲ ਚੁੱਕੇ ਜਾ ਰਹੇ ਹਨ
Related Topics: Supreem