ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਨਿਤੀਸ਼ ਕੁਮਾਰ 2017 ਦੀਆਂ ਚੋਣਾਂ ਦੇ ਸਬੰਧ ਵਿਚ ਸਰਬੱਤ ਖ਼ਾਲਸਾ ਦੇ ਪ੍ਰਬੰਧਕਾਂ ਨੂੰ ਮਿਲਣ ਪੰਜਾਬ ਆ ਰਹੇ ਹਨ

May 23, 2016 | By

ਬਠਿੰਡਾ: ਦ ਟ੍ਰਿਬਿਊਨ ’ਚ ਛਪੀ ਖ਼ਬਾਰ ਮੁਤਾਬਕ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸਰਬੱਤ ਖ਼ਾਲਸਾ ਦੇ ਪ੍ਰਬੰਧਕਾਂ ਅਤੇ ਹੋਰ ਸਿੱਖ ਜਥੇਬੰਦੀਆਂ ਨਾਲ ਜੂਨ ਮਹੀਨੇ ਮੀਟਿੰਗ ਕਰਨ ਜਾ ਰਹੇ ਹਨ।

ਅੰਗ੍ਰੇਜ਼ੀ ਅਖ਼ਬਾਰ ਦੀ ਰਿਪੋਰਟ ਮੁਤਾਬਕ ਇਹ ਫੈਸਲਾ ਉਦੋਂ ਲਿਆ ਗਿਆ ਜਦੋਂ ਸਰਬੱਤ ਖ਼ਾਲਸਾ ਦਾ ਇਕ ਨੁਮਾਇੰਦਾ ਗਰੁੱਪ, ਜਿਸ ਵਿਚ ਯੂਨਾਇਟਿਡ ਅਕਾਲੀ ਦਲ ਦੇ ਮੈਂਬਰ ਵੀ ਸਨ, ਪਟਨਾ ਸਾਹਿਬ ਦੀ ਯਾਤਰਾ ਵੇਲੇ ਨਿਤੀਸ਼ ਕੁਮਾਰ ਨੂੰ ਮਿਲਿਆ ਸੀ।

ਟ੍ਰਿਬਿਊਨ ਮੁਤਾਬਕ ਜਨਤਾ ਦਲ (ਯੂ) ਦੇ ਜਨਰਲ ਸਕੱਤਰ ਅਤੇ ਬੁਲਾਰੇ ਕੇ.ਸੀ. ਤਿਆਗੀ ਨੇ ਇਸ ਦੀ ਤਸਦੀਕ ਕਰਦਿਆਂ ਕਿਹਾ, “ਮੁੱਖ ਮੰਤਰੀ ਜੂਨ ਵਿਚ ਪੰਜਾਬ ਜਾਣਗੇ ਪਰ ਤਰੀਕਾਂ ਹਾਲੇ ਤੈਅ ਨਹੀਂ ਹਨ। ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ, ਮੈਂ ਅੰਮ੍ਰਿਤਸਰ ਜਾਂ ਚੰਡੀਗੜ੍ਹ ਵਿਚ ਉਨ੍ਹਾਂ ਲੋਕਾਂ ਨੂੰ ਮਿਲਾਂਗਾ। ਅਸੀਂ ਹਾਲ ਹੀ ਵਿਚ ਸਰਬੱਤ ਖ਼ਾਲਸਾ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਇਸ ਵਿਸ਼ੇ ’ਤੇ”।

ਨਿਤੀਸ਼ ਕੁਮਾਰ (ਖੱਬੇ) ਗੁਰਦੀਪ ਸਿੰਘ ਬਠਿੰਡਾ ਅਤੇ ਭਾਈ ਮੋਹਕਮ ਸਿੰਘ (ਫਾਈਲ ਫੋਟੋ)

ਨਿਤੀਸ਼ ਕੁਮਾਰ (ਖੱਬੇ) ਗੁਰਦੀਪ ਸਿੰਘ ਬਠਿੰਡਾ ਅਤੇ ਭਾਈ ਮੋਹਕਮ ਸਿੰਘ (ਫਾਈਲ ਫੋਟੋ)

ਕੇ. ਸੀ .ਤਿਆਗੀ ਨੇ ਜ਼ਿਕਰ ਕੀਤਾ, “ਸਾਡਾ ਉੱਥੇ ਸਰਬੱਤ ਖ਼ਾਲਸਾ ਦੇ ਪ੍ਰਬੰਧਕਾਂ ਤੋਂ ਬਿਨਾਂ ਕਿਸੇ ਹੋਰ ਪਾਰਟੀ ਦੇ ਆਗੂ ਨੂੰ ਮਿਲਣ ਦਾ ਨਹੀਂ”।

ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਗੁਪਤ ਸੂਤਰਾਂ ਮੁਤਾਬਕ ਬਿਹਾਰ ਦੇ ਮੁੱਖ ਮੰਤਰੀ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੰਭਾਵਤ ਗਠਜੋੜ ਲਈ ਸਰਬੱਤ ਖ਼ਾਲਸਾ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਵੀ ਮਿਲਣਗੇ।

ਅੱਗੇ ਕਿਹਾ ਗਿਆ ਕਿ ਯੂਨਾਇਟਿਡ ਅਕਾਲੀ ਦਲ ਦੇ ਆਗੂਆਂ ਨੇ ਨਿਤੀਸ਼ ਤੋਂ ਇਲਾਵਾ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਨਾਲ ਵੀ ਮੀਟਿੰਗ ਕੀਤੀ ਸੀ।

ਯੂਨਾਇਟਿਡ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ, “ਇਸ ਸਮੇਂ ਅਸੀਂ ਕੁਝ ਵੀ ਜਾਹਰ ਕਰਨਾ ਚਾਹੁੰਦੇ। ਇਕ ਗੱਲ ਸਪੱਸ਼ਟ ਹੈ ਕਿ ਅਸੀਂ ਗੰਭੀਰਤਾ ਨਾਲ ਵਿਚਾਰ ਕਰ ਰਹੇ ਹਾਂ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਤੋਂ ਬਿਨਾਂ ਪੰਜਾਬ ਵਿਚ ਮਹਾਂਗਠਬੰਧਨ ਬਣੇ।

ਜ਼ਿਕਰਯੋਗ ਹੈ, ਕੁਝ ਦਿਨ ਪਹਿਲਾਂ ਯੂਨਾਇਟਿਡ ਅਕਾਲੀ ਦਲ ਦੇ ਮੁਖੀ ਮੋਹਕਮ ਸਿੰਘ ਨੇ ਐਲਾਨ ਕੀਤਾ ਸੀ ਕਿ ਉਹਨਾਂ ਖ਼ਾਲਿਸਤਾਨ ਦਾ ਮੁੱਦਾ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਜੇ ਉਨ੍ਹਾਂ ਨੂੰ ਕੋਈ ਰਾਸ਼ਟਰਵਾਦੀ ਭਾਰਤੀ ਕਹੇ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਜੇ ਖ਼ਾਲਿਸਤਾਨ ਦੇ ਨਿਸ਼ਾਨੇ ਦੀ ਪ੍ਰਾਪਤੀ ਭਾਰਤੀ ਚੋਣ ਸਿਸਟਮ ਵਿਚ ਰਹਿ ਕੇ ਕਰਨਾ ਚਾਹੁੰਦਾ ਹੈ ਤਾਂ ਇਹ ਭਾਰਤੀ ਸੰਵਿਧਾਨ ਦੇ ਦਾਇਰੇ ਵਿਚ ਰਹਿ ਕੇ ਹੀ ਸੰਭਵ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , , , ,