March 18, 2017 | By ਸਿੱਖ ਸਿਆਸਤ ਬਿਊਰੋ
ਪਟਿਆਲਾ: ਸੋਸ਼ਲ ਮੀਡੀਆ ‘ਤੇ ਚੱਲ ਰਹੀ ਵੀਡੀਓ, ਜਿਸ ਵਿਚ ਬਿਕਰਮ ਕਾਲਜ ਆਫ ਕਾਮਰਸ (ਪਟਿਆਲਾ) ਦੀ ਪ੍ਰਿੰਸੀਪਲ ਗੁਰਬਾਣੀ ਅਖੰਡ ਪਾਠ ਦੀ ਇਜਾਜ਼ਤ ਦੇਣ ਤੋਂ ਨਾਂਹ ਕਰ ਰਹੀ ਹੈ, ਦੀ ਜਾਂਚ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਕਮੇਟੀ ਬਣਾਈ ਹੈ। ਵੀਡੀਓ ਵਿਚ ਪਿੰ੍ਰਸੀਪਲ ਕਹਿ ਰਹੀ ਹੈ ਕਿ ਕਾਲਜ ‘ਸੈਕੂਲਰ’ ਥਾਂ ਹੈ ਇਸ ਲਈ ਉਹ ਕਾਲਜ ਕੈਂਪਸ ‘ਚ ਵਿਦਿਆਰਥੀਆਂ ਨੂੰ ਗੁਰਬਾਣੀ ਅਖੰਡ ਪਾਠ ਦੀ ਇਜਾਜ਼ਤ ਨਹੀਂ ਦੇ ਸਕਦੀ।
ਸ਼੍ਰੋਮਣੀ ਕਮੇਟੀ ਵਲੋਂ ਜਾਰੀ ਪ੍ਰੈਸ ਬਿਆਨ ‘ਚ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੇ ਪ੍ਰਿੰਸੀਪਲ ਦੇ ਇਸ ਕਦਮ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਵਿਦਿਆਰਥੀਆਂ ਨੂੰ ਗੁਰਬਾਣੀ ਪਾਠ ਤੋਂ ਰੋਕਣ ਦੀ ਥਾਂ ‘ਤੇ ਗੁਰਬਾਣੀ ਤੋਂ ਸੇਧ ਲੈਣ ਲਈ ਉਤਸਾਹਤ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਸਬ-ਕਮੇਟੀ ਬਣਾਈ ਹੈ। ਜਿਸ ਵਿਚ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਭਾਈ ਪਰਨਾਮ ਸਿੰਘ, ਪ੍ਰਚਾਰਕ ਭਾਈ ਸੁਖਬੀਰ ਸਿੰਘ, ਲਖਵਿੰਦਰ ਸਿੰਘ ਅਤੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਇਸ ਮਾਮਲੇ ਦੀ ਜਾਂਚ ਕਰਨਗੇ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
Related Topics: Principal Bikram College of Commerce Patiala, Shiromani Gurdwara Parbandhak Committee (SGPC)