Site icon Sikh Siyasat News

ਜਰਮਨੀ ਦੇ ਗੁਰਦੁਆਰਾ ਸਾਹਿਬ ਵਿੱਚ ਬੰਬ ਧਮਾਕਾ ਹੋਇਆ

ਲੈਸਟਰ (ਇੰਗਲੈਂਡ): ਵਿਦੇਸ਼ਾਂ ਵਿੱਚ ਨਸਲੀ ਨਫਰਤ ਅਤੇ ਹਮਲਿਆਂ ਦਾ ਸ਼ਿਕਾਰ ਹੋ ਰਹੀ ਸਿੱਖ ਕੌਮ ਲਈ ਇੱਕ ਮਾੜੀ ਖਬਰ ਜਰਮਨੀ ਤੋਂ ਆ ਰਹੀ ਹੈ।

ਪੰਜਾਬੀ ਅਖਬਾਰ ਅਜੀਤ ਵਿੱਚ ਇੰਗਲੈਂਡ ਦੇ ਸ਼ਹਿਰ ਲੈਸਟਰ ਤੋਂ ਪ੍ਰਕਾਸ਼ਿਤ ਖਬਰ ਅਨੁਸਾਰ ਜਰਮਨੀ ਦੇ ਸ਼ਹਿਰ ਐਸਨ ਵਿਚ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਬੰਬ ਧਮਾਕਾ ਹੋਇਆ ਹੈ।

ਗੁਰਦੁਆਰਾ ਸਾਹਿਬ ਵਿੱਚ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਰੱਖੇ ਬੰਬੇ ਚੱਲਣ ਕਾਰਨ ਗ੍ਰੰਥੀ ਸਿੰਘ ਜ਼ਖਮੀ ਹੋ ਗਿਆ ਹੈ।ਸੂਤਰਾਂ ਅਨੁਸਾਰ ਗੁਰਦੁਆਰਾ ਸਾਹਿਬ ਅਤੇ ਨਾਲ ਲੱਗਦੇ ਕੁਝ ਘਰਾਂ ਦੀਆਂ ਕੰਧਾਂ ਨੂੰ ਨੁਕਸਾਨ ਪੁੱਜਾ ਹੈ ਪਰ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੇ ਹੋਰ ਵੇਰਵੇ ਨਹੀਂ ਮਿਲ ਸਕੇ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version