ਸਿੱਖ ਖਬਰਾਂ

ਸੰਤ ਭਿੰਡਰਾਂਵਾਲਿਆਂ ਬਾਰੇ ਸਕੂਲੀ ਕਿਤਾਬ ‘ਚ ਗਲਤ ਪ੍ਰਚਾਰ ਲਈ ਬੰਬੇ ਹਾਈਕੋਰਟ ਨੇ ਮੰਗਿਆ ਜਵਾਬ

By ਸਿੱਖ ਸਿਆਸਤ ਬਿਊਰੋ

July 31, 2017

ਮੁੰਬਈ: ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ ਸਰਕਾਰ ਦੇ ਸਕੂਲਾਂ ‘ਚ ਇਤਿਹਾਸ ਦੀ ਪੁਸਤਕ ਵਿਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ “ਅੱਤਵਾਦੀ” ਦੱਸਣ ਵਾਲੇ ਪਾਠ ਨੂੰ ਹਟਾਉਣ ਦੀ ਮੰਗ ਕਰਨ ਵਾਲੀ ਇਕ ਪਟੀਸ਼ਨ ‘ਤੇ ਸਕੂਲ ਪਾਠ ਪੁਸਤਕਾਂ ਦੇ ਪ੍ਰਕਾਸ਼ਕ ਬਾਲਭਾਰਤੀ ਤੋਂ ਜਵਾਬ ਮੰਗਿਆ ਹੈ।

ਜਸਟਿਸ ਅਨੂਪ ਮੋਹਤਾ ਦੀ ਅਗਵਾਈ ਵਾਲੇ ਬੈਂਚ ਨੇ ਸ਼ਹਿਰ ਵਾਸੀ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਇਸ ਹਫ਼ਤੇ ਦੇ ਸ਼ੁਰੂ ਵਿਚ ਜਵਾਬ ਮੰਗਿਆ ਹੈ। ਸ: ਖ਼ਾਲਸਾ ਨੇ ਆਪਣੀ ਪਟੀਸ਼ਨ ਵਿਚ ਕਿਹਾ ਕਿ ਬਾਲਭਾਰਤੀ ਪ੍ਰਕਾਸ਼ਕ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ‘ਅੱਤਵਾਦੀ’ ਦੱਸ ਕੇ ਗ਼ਲਤ ਪ੍ਰਚਾਰ ਕਰ ਰਿਹਾ ਹੈ। ਪਟੀਸ਼ਨਕਰਤਾ ਨੇ ਬਾਲਭਾਰਤੀ ਨੂੰ ਇਹ ਨਿਰਦੇਸ਼ ਦਿੱਤੇ ਜਾਣ ਲਈ ਅਪੀਲ ਕੀਤੀ ਹੈ ਕਿ ਉਹ 9ਵੀਂ ਜਮਾਤ ਦੀ ਇਤਿਹਾਸ ਦੀ ਪਾਠ ਪੁਸਤਕ ਵਿਚੋਂ ਸਬੰਧਿਤ ਪਾਠ ਨੂੰ ਹਟਾਇਆ ਜਾਵੇ।

ਸਬੰਧਤ ਖ਼ਬਰ: ਮਹਾਰਾਸ਼ਟਰ ‘ਚ 9ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ‘ਚ ਪੱਖਪਾਤੀ ਜਾਣਕਾਰੀ, ਸਿੱਖ ਕਤਲੇਆਮ ਦਾ ਜ਼ਿਕਰ ਨਹੀਂ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: