ਆਮ ਖਬਰਾਂ » ਸਿੱਖ ਖਬਰਾਂ

ਪੰਜਾਬ ਦੇ ਚਾਰ ਜਿਲਿਆਂ ਵਿੱਚ ਬੀਐੱਸਐੱਫ ਤਾਇਨਾਤ ਕੀਤੀ

October 20, 2015 | By

ਚੰਡੀਗੜ੍ਹ (20 ਅਕਤੂਬਰ, 2015): ਫਰੀਦਕੋਟ ਜਿਲੇ ਦੇ ਪਿੰਡ ਗਰਗਾੜੀ ਵਿੱਚ ਪਿਛਲੇ ਦਿਨੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਅਤੇ ਉਸ ਪਿਛੋਂ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸ਼ਾਂਤਮਈ ਰੋਸ ਮਾਰਚ ਕਰ ਰਹੀਆਂ ਸਿੱਖ ਸੰਗਤਾਂ ‘ਤੇ ਗੋਲੀਆਂ ਚਲਾ ਦੋ ਸਿੰਘਾਂ ਨੂੰ ਸ਼ਹੀਦ ਕਰਨ ਤੋਂ ਬਾਅਦ ਪੰਜਾਬ ਭਰ ਵਿੱਚ ਸਿੱਖਾਂ ਵੱਲੋਂ ਰੋਸ ਮੁਜ਼ਾਹਰਿਆਂ ਦੇ ਚੱਲਦਿਆਂ ਪੰਜਾਬ ਦੇ ਚਾਰ ਜਿਲਿਆਂ ਵਿੱਚ ਅਰਧ ਸੁਰੱਖਿਆ ਦਸਤਿਆਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।

 ਪੰਜਾਬ ਦੇ ਚਾਰ ਜਿਲਿਆਂ ਵਿੱਚ ਬੀਐੱਸਐੱਫ ਤਾਇਨਾਤ ਕੀਤੀ


ਪੰਜਾਬ ਦੇ ਚਾਰ ਜਿਲਿਆਂ ਵਿੱਚ ਬੀਐੱਸਐੱਫ ਤਾਇਨਾਤ ਕੀਤੀ

ਬਿਜਲੀ ਅਤੇ ਅਖਬਾਰੀ ਮੀਡੀਆ ਤੋਂ ਪ੍ਰਾਪਤ ਜਾਣਕਾਰੀ ਅਨੁਸਾਰਪੰਜਾਬ ਦੇ ਚਾਰ ਜਿਲਿਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਵਿੱਚ ਬੀਐੱਸਐੱਫ ਦੀਆਂ ਤਿੰਨ-ਤਿੰਨ ਕੰਪਨੀਆਂ ਤਾਇਨਾਤ ਕੀਤੀਆਂ ਹਨ ਜਦਕਿ ਤਰਨਤਾਰਨ ਵਿੱਚ ਇੱਕ ਕੰਪਨੀ ਤਾਇਨਾਤ ਕੀਤੀ ਗਈ ਹੈ।

ਅੰਮ੍ਰਿਤਸਰ ਸ਼ਹਿਰ ਵਿੱਚ ਪੰਜਾਬ ਪੁਲਿਸ ਅਤੇ ਬੀਐੱਸਐੱਫ ਨੇ ਮਿਲਕੇ ਫਲ਼ੈਗ ਮਾਰਚ ਕੀਤਾ ਅਤੇ ਬੀਐੱਸਐੱਫ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੇ ਵੱਖ-ਵੱਖ ਥਵਾਂ ‘ਤੇ ਤਾਇਨਾਤ ਕੀਤੇ ਗਏ ਹਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੋਂ ਬਾਅਦ ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਜਿੱਥੇ ਪੰਜਾਬ ਦੇ 4 ਜਿਲ੍ਹਿਆਂ ‘ਚ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ। ਉਥੇ ਹੀ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਹੈ ਕਿ 6ਵੇਂ ਵਿਸ਼ਵ ਕੱਬਡੀ ਕੱਪ 2015 ਨੂੰ ਰੱਦ ਦਿੱਤਾ ਹੈ। ਇਹ ਕਬੱਡੀ ਕੱਪ 14 ਤੋਂ 28 ਨਵੰਬਰ ਤੱਕ ਖੇਡਿਆ ਜਾਣਾ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,