ਆਮ ਖਬਰਾਂ » ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਕੈਪਟਨ ਅਮਰਿੰਦਰ ਨੇ ਪੀ.ਪੀ.ਪੀ ਦੇ ਕਾਂਗਰਸ ’ਚ ਸ਼ਾਮਿਲ ਹੋਣ ਦਾ ਸਵਾਗਤ ਕੀਤਾ

January 16, 2016 | By

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੀਪਲਜ਼ ਪਾਰਟੀ ਆਫ ਪੰਜਾਬ ਦੇ ਕਾਂਗਰਸ ’ਚ ਸ਼ਾਮਿਲ ਹੋਣ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਪੰਜਾਬ ਦੀ ਸਿਆਸੀ, ਸਮਾਜਿਕ, ਆਰਥਿਕ ਤੇ ਖੇਤੀਬਾੜੀ ਹਾਲਤ ਨੂੰ ਸੁਧਾਰਨ ਦੀ ਦਿਸ਼ਾ ’ਚ ਇਹ ਰਲੇਵਾਂ ਮੀਲ ਦਾ ਪੱਥਰ ਸਾਬਤ ਹੋਵੇਗਾ।ਕੈਪਟਨ ਅਮਰਿੰਦਰ ਨੇ ਪੀ.ਪੀ.ਪੀ ਦੇ ਕਾਂਗਰਸ ’ਚ ਸ਼ਾਮਿਲ ਹੋਣ ਦਾ ਸਵਾਗਤ ਕਰਦਿਆਂ ਕਿਹਾ ਕਿ ਜਦੋਂ ਮਿਸ਼ਨ ਇਕ ਹੋਵੇ, ਤਾਂ ਫਿਰ ਰਸਤੇ ਵੱਖ ਵੱਖ ਹੋਣ ਦਾ ਸਵਾਲ ਨਹੀਂ ਰਹਿ ਜਾਂਦਾ।

ਪੀ.ਪੀ.ਪੀ ਦੀ ਕਾਂਗਰਸ ਵਿੱਚ ਸ਼ਮੂਲੀਅਤ ਵੇਲੇ ਮੋਜੂਦ ਆਗੂ ਤੇ ਵਰਕਰ

ਪੀ.ਪੀ.ਪੀ ਦੀ ਕਾਂਗਰਸ ਵਿੱਚ ਸ਼ਮੂਲੀਅਤ ਵੇਲੇ ਮੋਜੂਦ ਆਗੂ ਤੇ ਵਰਕਰ

ਇਸ ਲੜੀ ਹੇਠ ਉਨ੍ਹਾਂ ਨੇ ਕਿਹਾ ਕਿ ਸਾਡਾ ਇਕ ਸਾਂਝੇ ਟੀਚੇ ਹੇਠ ਸਾਂਝਾ ਮਿਸ਼ਨ ਹੈ ਅਤੇ ਹੁਣ ਅਸੀਂ ਇਕੱਠੇ ਇਕੋ ਰਾਹ ’ਤੇ ਚੱਲਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੂੰ ਭਰੋਸਾ ਹੈ ਕਿ ਅਸੀਂ ਆਪਣੇ ਮਿਸ਼ਨ ਨੂੰ ਪੂਰਾ ਕਰਦਿਆਂ ਪੰਜਾਬ ਦੇ ਮਾਣ ਤੇ ਭਰੋਸੇ ਨੂੰ ਮੁੜ ਕਾਇਮ ਕਰਨ ਦੇ ਟੀਚੇ ਨੂੰ ਹਾਸਿਲ ਕਰਨ ’ਚ ਕਾਮਯਾਬ ਰਹਾਂਗੇ, ਜਿਸਨੂੰ ਬੀਤੇ 9 ਸਾਲਾਂ ਦੇ ਅਕਾਲੀ ਭਾਜਪਾ ਦੇ ਕੁਸ਼ਾਸਨ ਨੇ ਬੂਰੀ ਤਰ੍ਹਾਂ ਨੁਕਸਾਨ ਪਹੁੰਚਾਇਆ ਹੈ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਮਨਪ੍ਰੀਤ ਨਾਲ ਸਾਡੇ ਸਮਾਨ ਖਿਆਲ ਹੋਣ ਲਈ ਕਈ ਅਧਾਰ ਹਨ ਅਤੇ ਸਾਨੂੰ ਉਮੀਦ ਹੈ ਕਿ ਇਹ ਮਿੱਲ ਕੇ ਪੰਜਾਬ ਨੂੰ ਸਮਾਜਿਕ, ਸਿਆਸੀ ਤੇ ਆਰਥਿਕ ਅਰਾਜਕਤਾ ਤੋਂ ਬਾਹਰ ਕੱਢ ਸਕਦੇ ਹਨ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਡਿਪਟੀ ਮੁੱਖ ਮੰਤਰੀ ਪੁੱਤਰ ਸੁਖਬੀਰ ਬਾਦਲ ਦੇ ਬੇਰਹਿਮ ਕੁਸ਼ਾਸਨ ਹੇਠ ਖੁਦ ਨੂੰ ਬੇਵੱਸ ਮਹਿਸੂਸ ਕਰ ਰਿਹਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,