ਸਿਆਸੀ ਖਬਰਾਂ

ਸ਼੍ਰੋਮਣੀ ਕਮੇਟੀ ਅਤੇ ਕੈਪਟਨ ਵੱਲੋਂ ਨਵੰਬਰ 1984 ਦੇ ਕੇਸਾਂ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ

January 12, 2018 | By

ਚੰਡੀਗੜ: ਭਾਰਤ ਸਰਕਾਰ ਵੱਲੋਂ 1984 ਵਿੱਚ ਦਿੱਲੀ ਵਿਖੇ ਵਾਪਰੇ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਕਰਨ ਲਈ ਬਣਾਈ ਗਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿੱਟ) ਵੱਲੋਂ ਬੰਦ ਕੀਤੇ 186 ਮਾਮਲਿਆਂ ਦੀ ਮੁੜ ਜਾਂਚ ਕਰਨ ਲਈ ਹੁਣ ਭਾਰਤੀ ਸੁਪਰੀਮ ਕੋਰਟ ਇਕ ਹੋਰ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿੱਟ) ਬਣਾਏਗੀ।

ਇਹ ਐਨਾਲ 10 ਜਨਵਰੀ ਨੂੰ ਭਾਰਤੀ ਸੁਪਰੀਮ ਕੋਰਟ ਦੇ ਮੁੱਖ ਜੱਜ ਦੀਪਕ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਇਸ ਮਾਮਲੇ ‘ਤੇ ਦਾਇਰ ਪਟੀਸ਼ਨ ਦੀ ਸੁਣਵਾਈ ਕਰਦਿਆਂ ਕੀਤਾ ਸੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਵੰਬਰ 1984 ਵਿਚ ਹੋਏ ਸਿੱਖ ਕਤਲੇਆਮ ਦੇ ਬੰਦ ਕੀਤੇ ਗਏ 186 ਕੇਸਾਂ ਦੀ ਸੁਪਰੀਮ ਕੋਰਟ ਵੱਲੋਂ ਜਾਂਚ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਉਥੇ ਹੀ ਸਿੱਖਾਂ ਨੂੰ ਕਈ ਦਹਾਕੇ ਬੀਤ ਜਾਣ ‘ਤੇ ਵੀ ਇਨਸਾਫ ਨਾ ਮਿਲਣ ਲਈ ਅਫਸੋਸ ਵੀ ਜ਼ਾਹਰ ਕੀਤਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਨਵੰਬਰ 1984 ਵਿਚ ਹੋਏ ਸਿੱਖ ਕਤਲੇਆਮ ਦੇ 186 ਕੇਸਾਂ ਦੀ ਨਵੇਂ ਸਿਿਰਓਂ ਪੜਤਾਲ ਕਰਵਾਉਣ ਲਈ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਕਾਇਮ ਕਰਨ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸੁਆਗਤ ਕੀਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,