February 19, 2017
ਦਲ ਖ਼ਾਲਸਾ ਵਲੋਂ ਹਰੀਸ਼ ਖਰੇ ਨੂੰ ਪੱਤਰ; 1984 ਦੇ ਮੁੱਦੇ ਨੂੰ ਬੰਦ ਕਰਨ ਤੋਂ ਪਹਿਲਾਂ ਦੋਸ਼ੀਆਂ ਨੂੰ ਸਜ਼ਾ ਦਿਓ
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਾਣਾ ਮੰਡੀ ਗੁਰਾਇਆ ਵਿੱਚ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦਾ ਉਪ ਮੁੱਖ ਮੰਤਰੀ ਕਿਸੇ ਦਲਿਤ ਨੂੰ ਬਣਾਉਣ ਬਣਾਏਗੀ।
ਪਾਣੀਆਂ ਬਾਰੇ 29 ਜਨਵਰੀ 1955 ਵਿੱਚ ਹੋਈ ਮੀਟਿੰਗ ਅਨੁਸਾਰ ਪੰਜਾਬ ਦਾ ਹਿੱਸਾ- 5.90 ਐਮ.ਏ.ਐਫ, ਪੈਪਸੂ ਦਾ ਹਿੱਸਾ-1.30 ਐਮ.ਏ.ਐਫ, ਕਸ਼ਮੀਰ ਦਾ ਹਿੱਸਾ-0.65 ਐਮ.ਏ.ਐਫ, ਰਾਜਸਥਾਨ ਦਾ ਹਿੱਸਾ-8.00 ਐਮ.ਏ.ਐਫ ਅਤੇ ਕੁੱਲ ਪਾਣੀ-15.85 ਐਮ.ਏ.ਐਫ ਹੈ।
"ਕਾਮਾਗਾਟਾਮਾਰੂ ਦਾ ਅਸਲੀ ਸੱਚ" ਕਿਤਾਬ ਦੇ ਲਿਖਾਰੀ ਤੇ ਰਾਜਵਿੰਦਰ ਸਿੰਘ ਰਾਹੀ ਨੇ ਖੱਬੇ-ਪੱਖੀ ਲਿਖਾਰੀਆਂ/ਅਨੁਵਾਦਕਾਂ ਵੱਲੋਂ ਭਾਰਤੀ ਰਾਸ਼ਟਰਵਾਦ ਦੇ ਏਜੰਡੇ ਤਹਿਤ ਕਾਮਾਗਾਟਾਮਾਰੂ ਦੇ ਘਟਨਾਕ੍ਰਮ ਨਾਲ ਸੰਬੰਧਤ ਕਿਤਾਬ ਦੇ ਅਨੁਵਾਦ ਸਮੇਂ ਕੀਤੀ ਗਈ ਛੇੜ-ਛਾੜ ਦਾ ਸਖਤ ਨੋਟਿਸ ਲਿਆ ਹੈ।
ਜੁਲਾਈ 2008 ਵਿਚ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਪੰਜਾਬ ਦੇ ਪਾਣੀਆਂ ਦੀ ਸਮੱਸਿਆ, ਦਰਿਆਈ ਪਾਣੀਆਂ ਅਤੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ 'ਤੇ ਇਕ ਕਿਤਾਬਚਾ ਜਾਰੀ ਕੀਤਾ ਗਿਆ ਸੀ। ਹੁਣ ਜਦੋਂ ਐਸ.ਵਾਈ.ਐਲ. ਦਾ ਮੁੱਦਾ ਫੇਰ ਚਰਚਾ ਵਿਚ ਹੈ ਤਾਂ ਪਾਠਕਾਂ ਲਈ ਇਸ ਨੂੰ ਪੇਸ਼ ਕਰ ਰਹੇ ਹਾਂ।
ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਖੇ ਸਿੱਖ ਨਸਲਕੁਸ਼ੀ 1984 ਵਿਸ਼ੇ ਦੇ ਸਬੰਧ ਵਿੱਚ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਗੁਜਰਾਤ ਵਿਚ ਮੁਸਲਮਾਨ ਕਤਲੇਆਮ ਦੀ ਪੀੜਤ ਪੱਤਰਕਾਰ ਬੀਬੀ ਅਯੂਬ ਰਾਣਾ, ਉੱਘੇ ਸਿੱਖ ਚਿੰਤਕ / ਲੇਖਕ ਸ. ਅਜਮੇਰ ਸਿੰਘ, ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸ਼ਾਮਲ ਸਨ। ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਨਸਲਕੁਸ਼ੀ ਬਾਰੇ ਵਿਸਥਾਰ ਸਹਿਤ ਚਾਨਣਾ ਪਾਉਂਦਿਆਂ ਦੱਸਿਆ ਕਿ ਕਿਸ ਤਰ੍ਹਾਂ ਬਹੁਗਿਣਤੀ ਕੌਮਾਂ ਵਲੋਂ ਘੱਟਗਿਣਤੀ ਕੌਮਾਂ ਦੀ ਨਸਲਕੁਸ਼ੀ ਕੀਤੀ ਜਾਂਦੀ ਹੈ। ਜਿਸ ਦੀਆਂ ਮਿਸਾਲਾਂ ਜੂਨ ਅਤੇ ਨਵੰਬਰ 84, ਗੁਜਰਾਤ 2002 ਸੱਭ ਦੇ ਸਾਹਮਣੇ ਹੈ।
ਕੱਲ੍ਹ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਰਾਜਵਿੰਦਰ ਸਿੰਘ ਰਾਹੀ ਵਲੋਂ ਲਿਖੀ ਗਈ ਪੁਸਤਕ ‘ਕਾਮਾਗਾਟਾ ਮਾਰੂ’ ਦਾ ਅਸਲੀ ਸੱਚ ਲੋਕ ਅਰਪਣ ਕੀਤੀ ਗਈ। ਪੁਸਤਕ ਲੋਕ ਅਰਪਣ ਕਰਨ ਦੀ ਰਸਮ ਸਿੱਖ ਰਾਜਨੀਤੀ ਦੇ ਵਿਸ਼ਲੇਸ਼ਕ ਸ. ਅਜਮੇਰ ਸਿੰਘ, ਬਜੁਰਗ ਪੱਤਰਕਾਰ ਸ. ਸੁਖਦੇਵ ਸਿੰਘ, ਪੱਤਰਕਾਰ ਕਰਮਜੀਤ ਸਿੰਘ ਚੰਡੀਗੜ੍ਹ ਤੇ ਪੰਜਾਬੀ ਟ੍ਰਿਬਿਊਨ ਦੇ ਸਹਾਇਕ ਸੰਪਾਦਕ ਸ. ਹਮੀਰ ਸਿੰਘ ਵਲੋਂ ਅਦਾ ਕੀਤੀ ਗਈ।
ਆਮ ਆਦਮੀ ਪਾਰਟੀ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਮੋਗਾ ਵਿਖੇ 'ਆਪ' ਦੀ ਰੈਲੀ ਵਿਚ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਨੇ ਚੋਣ ਮਨੋਰਥ ਪੱਤਰ ਨੂੰ ਜਾਰੀ ਕੀਤਾ। ਇਸ ਮੌਕੇ ਪਾਰਟੀ ਦੇ ਹੋਰ ਵੀ ਸੀਨੀਅਰ ਆਗੂ ਹਾਜ਼ਰ ਸਨ।
4 ਸਤੰਬਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ‘ਪਿੰਡ ਬਚਾਓ ਪੰਜਾਬ ਬਚਾਓ ਮੁਹਿੰਮ' ਤਹਿਤ ਇਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਅਲਾਹਾਬਾਦ ਹਾਈਕੋਰਟ ਦੇ ਇਕ ਫੈਸਲੇ ਦੇ ਹਵਾਲੇ ਨਾਲ ਸਿੱਖਿਆ ਦੇ ਵਿਸ਼ੇ ’ਤੇ ਇਕ ਵਿਚਾਰ ਚਰਚਾ ਕਰਵਾਈ ਗਈ। ਇਸ ਮੌਕੇ ਇਕ ਦਸਤਾਵੇਜ਼ ਵੀ ਜਾਰੀ ਕੀਤਾ ਗਿਆ ਜੋ ਪਾਠਕਾਂ ਦੀ ਜਾਣਕਾਰੀ ਲਈ ਸਾਂਝਾ ਕਰ ਰਹੇ ਹਾਂ: ਸਿੱਖ ਸਿਆਸਤ ਬਿਊਰੋ
ਲਾਇਰਜ਼ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ (LFHRI) ਨੇ ਜਸਪ੍ਰੀਤ ਸਿੰਘ ਜੱਸਾ 'ਤੇ ਹੋਏ ਤੀਜੇ ਦਰਜੇ ਦੇ ਤਸ਼ੱਦਦ ਦੀ ਰਿਪੋਰਟ 23 ਅਗਸਤ ਨੂੰ ਜਾਰੀ ਕੀਤੀ ਹੈ।
« Previous Page — Next Page »