July 19, 2023
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਨਿਸ਼ਾਨ-ਏ-ਸਿੱਖੀ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਮਹਿੰਮ ਸ਼ੁਰੂ ਕੀਤੀ ਗਈ। ਇਸੇ ਮੁਹਿੰਮ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 550 ਛੋਟੇ ਜੰਗਲ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਸੀ।
ਪੰਜਾਬ ਵਿਚ ਰੁੱਖਾਂ ਦੀ ਛਤਰੀ ਹੇਠ ਰਕਬਾ ਸਿਰਫ 6 ਕੁ ਫੀਸਦੀ ਹੈ ਜਦਕਿ ਵਧੀਆ ਮੌਸਮ ਤੇ ਕੁਦਰਤੀ ਤਵਾਜਨ ਲਈ ਕਿਸੇ ਵੀ ਖਿੱਤੇ ਦਾ ਤੀਸਰਾ ਹਿੱਸਾ ਰੁੱਖਾਂ ਦੀ ਛਤਰੀ ਹੇਠ ਹੋਣਾ ਚਾਹੀਦਾ ਹੈ।
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਨਿਸ਼ਾਨ-ਏ-ਸਿੱਖੀ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਮਹਿੰਮ ਸ਼ੁਰੂ ਕੀਤੀ ਗਈ ਹੈ।
ਸਿੱਖ ਜਥਾ ਮਾਲਵਾ ਵੱਲੋਂ ਨਗਰ ਚੰਗਾਲ ਦੇ ਸਹਿਯੋਗ ਨਾਲ ਪਿਛਲੇ ਦੋ ਦਿਨਾ ਤੋਂ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮੁਖੀ ਅੱਖਰਕਾਰੀ ਸਿਖਲਾਈ ਪੜਾਅ ਕੀਤਾ ਗਿਆ ਸੀ ਜਿਸ ਦੀ ਬਹੁਤ ਚੜ੍ਹਦੀਕਲਾ ਦੇ ਨਾਲ ਸੰਪੂਰਨਤਾ ਹੋਈ ਹੈ।
ਕਿਸਾਨੀ ਮੋਰਚਾ ਵਪਾਰੀ ਵਰਗ ਵੱਲੋਂ ਕਿਸਾਨਾਂ ਦੀ ਲੁੱਟ ਦੇ ਵਿਰੁੱਧ ਲੱਗਿਆ। ਅਜਿਹੇ ਹਾਲਾਤਾਂ ਚ ਇਹ ਅਹਿਮ ਹੈ ਕਿ ਖੇਤੀਬਾੜੀ ਦੀ ਹੰਢਣਸਾਰਤਾ ਨੂੰ ਵਿਚਾਰਿਆ ਜਾਵੇ। ਇਸੇ ਅਹਿਮ ਵਿਸ਼ੇ ਤੇ ਸੁਲਤਾਨਪੁਰ ਲੋਧੀ ਵਿਖੇ ,ਇਕਤਰਤਾ ਹਾਲ, ਮਾਰਕੀਟ ਕਮੇਟੀ ਦੇ ਦਫ਼ਤਰ ਚ ਖੇਤੀਬਾੜੀ ਅਤੇ ਵਾਤਾਵਰਣ ਜਾਗਰੂਕਤਾ ਕੇਂਦਰ ਵੱਲੋਂ ਇੱਕ ਵਿਚਾਰ ਚਰਚਾ ਰੱਖੀ ਗਈ।
ਖੇਤੀਬਾੜੀ ਅਤੇ ਵਾਤਾਵਰਣ ਜਾਗਰੂਕਤਾ ਕੇਂਦਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਇਕ ਵਿਚਾਰ ਗੋਸ਼ਟੀ ਰੱਖੀ ਗਈ ਹੈ, ਜਿਸ ਵਿਚ ਮੌਜੂਦਾ ਸਮੇਂ ਦੇ ਖੇਤੀਬਾੜੀ ਮਾਡਲ ਨੂੰ ਵਿਚਾਰਨ ਦੇ ਨਾਲ-ਨਾਲ ਖੇਤੀਬਾੜੀ ਦੀ ਹੰਢਣਸਾਰਤਾ ਵਿੱਚ ਤਕਨੀਕ ਕਿਵੇਂ ਸਹਾਇਤਾ ਕਰ ਸਕਦੀ ਹੈ?
ਭਾਈ ਦਲਜੀਤ ਸਿੰਘ ਦੁਆਰਾ ਲਿਖੀ ਕਿਤਾਬ "ਖਾੜਕੂ ਸੰਘਰਸ਼ ਦੀ ਸਾਖੀ ਭਾਗ 2" ਕੱਲ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਜਾਰੀ ਕੀਤੀ ਜਾ ਰਹੀ ਹੈ।
ਬੀਤੇ ਦਿਨੀ ਭਾਰਤੀ ਕਿਸਾਨ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਅਤੇ ਮਿਸਲ ਪੰਜ-ਆਬ ਕਮੇਟੀ ਮੈਂਬਰ ਭਾਈ ਜੁਝਾਰ ਸਿੰਘ ਜੀ ਦੇ ਪਿੰਡ ਕੇਸੋਪੁਰ ਵਿੱਚ ਹੋਏ ਇਕੱਠ ਵਿੱਚ ਇਲਾਕੇ ਦੀਆਂ 20 ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਹਿਰੀ ਪਾਣੀ ਦੀ ਮੰਗ ਲਈ ਹੱਕ ਵਿੱਚ ਮਤੇ ਪਾਏ ਗਏ।
ਲੰਘੀ 11 ਮਈ ਨੂੰ ਗੋਸ਼ਟਿ ਸਭਾ ਵਾਲੇ ਨੌਜਵਾਨ ਵਿਦਿਆਰਥੀਆਂ/ਖੋਜਾਰੀਥੀਆਂ ਵੱਲੋਂ “ਬਿਜਲ ਸੱਥ ਅਤੇ ਵਿਚਾਰਾਂ ਦੀ ਅਜ਼ਾਦੀ” ਵਿਸ਼ੇ ਉੱਤੇ ਪੰਜਾਬੀ ਯੂਨਿਵਰਸਿਟੀ ਪਟਿਆਲਾ ਦੇ ਸੈਨੇਟ ਹਾਲ ਵਿਖੇ ਵਿਚਾਰ-ਚਰਚਾ ਕਰਵਾਈ ਗਈ।
ਮਿਸਲ ਪੰਜ-ਆਬ ਵੱਲੋਂ ਨਹਿਰੀ ਪਾਣੀ ਦੀ ਮੰਗ ਲਈ ਚਲਾਈ ਮੁਹਿੰਮ ਨੂੰ ਹਰ ਪਿੰਡ ਦੀ ਪੰਚਾਇਤ ਦੁਆਰਾ ਮਤੇ ਪਾ ਕੇ ਦੇਣ ਦੀ ਲੋੜ ਹੈ ਤਾਂ ਜੋ ਨਹਿਰੀ ਪਾਣੀ ਹਰ ਪਿੰਡ ਹਰ ਸ਼ਹਿਰ ਕਸਬੇ ਨੂੰ ਮਿਲ ਸਕੇ।
« Previous Page — Next Page »