ਲੜੀਵਾਰ ਕਿਤਾਬਾਂ

‘ਮਸੀਹੀਅਤ ਅਤੇ ਥਿਆਲੋਜੀ’ ਪੁਸਤਕ ਉੱਪਰ ਹੋਈ ਅੰਤਰਰਾਸ਼ਟਰੀ ਵਿਚਾਰ ਚਰਚਾ

January 18, 2023

ਖ ਐਜੂਕੇਸ਼ਨ ਕੌਂਸਲ ਯੂਕੇ ਵੱਲੋਂ ਪ੍ਰਕਾਸ਼ਤ ਡਾ. ਹਰਦੇਵ ਸਿੰਘ ਦੀ ਰਚਨਾ 'ਮਸੀਹੀਅਤ ਅਤੇ ਥਿਆਲੋਜੀ' ਉੱਪਰ ਆਨ-ਲਾਈਨ ਅਤੇ ਆਫ-ਲਾਈਨ ਦੋਵਾਂ ਮਾਧਿਅਮਾਂ ਰਾਹੀਂ ਅੰਤਰਰਾਸ਼ਟਰੀ ਵਿਚਾਰ ਗੋਸ਼ਟੀ ਕਰਵਾਈ ਗਈ।

ਸਿੱਖ ਸਿਆਸਤ ਵੱਲੋਂ ਨਵੀਂ ਬੋਲਦੀ ਕਿਤਾਬ “ਖਾੜਕੂ ਸੰਘਰਸ਼ ਦੀ ਸਾਖੀ” ਜਾਰੀ

ਸਿੱਖ ਸਿਆਸਤ ਵੱਲੋਂ ਸਿੱਖ ਸਿਆਸਤ ਐਪ ਤੇ ਨਵੀਂ ਬੋਲਦੀ ਕਿਤਾਬ '"ਖਾੜਕੂ ਸੰਘਰਸ਼ ਦੀ ਸਾਖੀ” (ਅਣਜਾਣੇ, ਅਣਗੌਲੇ, ਸਿਦਕੀ ਅਤੇ ਯੋਧੇ)" ਜਾਰੀ ਕਰ ਦਿੱਤੀ ਗਈ ਹੈ। ਇਹ ਕਿਤਾਬ ਭਾਈ ਦਲਜੀਤ ਸਿੰਘ ਵੱਲੋਂ ਲਿਖੀ ਗਈ ਹੈ। ਇਸ ਕਿਤਾਬ ਦੇ ਕੁਝ ਹਿੱਸੇ ਬਿਨਾ ਭੇਟਾ ਤਾਰੇ ਸੁਣੇ ਜਾ ਸਕਦੇ ਹਨ।

ਫਿਲਮਾਂ ਵਿਚ ਸਾਹਿਬਜ਼ਾਦਿਆਂ ਦਾ ਸਵਾਂਗ ਰਚਣ ਦੇ ਕੁਰਾਹੇ ਵਿਰੁੱਧ ਸਿਧਾਂਤਕ ਪੱਖ ਪੇਸ਼ ਕਰਦੀ ਕਿਤਾਬ

ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀਆਂ ਦੀਆਂ ਫਿਲਮਾਂ ਦੀ ਮਨਾਹੀ ਬਾਰੇ ਸਿਧਾਂਤਕ ਪੱਖ ਪੇਸ਼ ਕਰਦੀ ਨਵੀਂ ਕਿਤਾਬ "ਖਾਲਸਾ ਬੁੱਤ ਨਾ ਮਾਨੈ ਕੋਇ" ਬੀਤੇ ਕੱਲ੍ਹ ਭਾਈ ਦਲਜੀਤ ਸਿੰਘ, ਭਾਈ ਮਨਧੀਰ ਸਿੰਘ ਭਾਈ ਪਲਵਿੰਦਰ ਸਿੰਘ, ਬਿਬੇਕਗੜ੍ਹ ਪ੍ਰਕਾਸ਼ਨ ਤੋਂ ਅਮਰਿੰਦਰ ਸਿੰਘ ਅਤੇ ਰਣਜੀਤ ਸਿੰਘ ਵੱਲੋਂ ਜਾਰੀ ਕੀਤੀ ਗਈ। ਇਸ ਕਿਤਾਬ ਨੂੰ ਜਾਰੀ ਕਰਨ ਮੌਕੇ ਇਸ ਕਿਤਾਬ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੀ ਹਾਜਰ ਸਨ। ਇਹ ਕਿਤਾਬ ਬਿਬੇਕਗੜ੍ਹ ਪ੍ਰਕਾਸ਼ਨ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ) ਕਿਤਾਬ ਦੀ ਭੂਮਿਕਾ

ਇਤਿਹਾਸ ਵਿਚ ਲੰਬਾ ਸਮਾਂ ਸਿੱਖ ਅਜਿਹੀਆਂ ਅਜਿਹੀਆਂ ਹਕੂਮਤਾਂ ਨਾਲ ਨਜਿੱਠਣ ਦੇ ਹੀ ਅਭਿਆਸੀ ਹਨ। ਉਨ੍ਹਾਂ ਦਾ ਸਮੂਹਿਕ ਅਵਚੇਤਨ ਇਹ ਭਲੀ ਭਾਂਤ ਜਾਣਦਾ ਅਤੇ ਸਾਂਭੀ ਬੈਠਾ ਹੈ ਕਿ ਕਿਸੇ ਮਹਿਕੂਮ ਸੱਭਿਆਚਾਰ ਦੀ ਕੋਈ ਵੀ ਪਦਾਰਥ ਰੂਪ ਵਿਰਾਸਤ ਸਦਾ ਹੀ ਦਾਅ ‘ਤੇ ਰਹਿੰਦੀ ਹੈ ਬਲਕਿ ਸੱਤਾ ਜਾਂ ਤਾਕਤ ਮਹਿਕੂਮ ਦੀ ਪਵਿੱਤਰ ਅਤੇ ਕੇਂਦਰੀ ਵਿਰਾਸਤ ਨੂੰ ਤਹਿਸ-ਨਹਿਸ ਕਰਨਾ ਸਭ ਤੋਂ ਅਹਿਮ ਲੋੜ ਗਿਣਦੀ ਹੈ। ਇਸ ਵਰਤਾਰੇ ਦੇ ਅਨੇਕਾਂ ਇਤਿਹਾਸਕ ਹਵਾਲੇ ਹਨ।

ਨਵੰਬਰ ’84 ‘ਚ ਹੋਈ ਸਿੱਖ ਨਸਲਕੁਸ਼ੀ ਬਾਰੇ ਪੁਸਤਕ “ਸਿੱਖ ਨਸਲਕੁਸ਼ੀ ਦਾ ਖੁਰਾ ਖੋਜ” 31 ਅਕਤੂਬਰ ਨੂੰ ਹੋਵੇਗੀ ਜਾਰੀ

ਨਵੰਬਰ 1984 ਵਿੱਚ ਹੋਈ ਸਿੱਖ ਨਸਲਕੁਸ਼ੀ ਬਾਰੇ ਲੇਖਕ ਗੁਰਜੰਟ ਸਿੰਘ ਬੱਲ ਤੇ ਸ. ਸੁਖਜੀਤ ਸਿੰਘ ਸਦਰਕੋਟ ਦੀ ਪੁਸਤਕ "ਸਿੱਖ ਨਸਲਕੁਸ਼ੀ ਦਾ ਖੁਰਾ ਖੋਜ" ਮਿਤੀ 31 ਅਕਤੂਬਰ 2022 ਨੂੰ ਤਖਤ ਸ੍ਰੀ ਅਕਾਲ ਤਖਤ ਬੁੰਗਾ ਸਾਹਿਬ, ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਜਾਰੀ ਕੀਤੀ ਜਾਵੇਗੀ। ਪ੍ਰਬੰਧਕਾਂ ਵੱਲੋਂ ਇਸ ਮੌਕੇ ਪਹੁੰਚਣ ਦਾ ਹਾਰਦਿਕ ਸੱਦਾ ਦਿੱਤਾ ਗਿਆ ਹੈ।

ਸਿੱਖ ਸਿਆਸਤ ਵੱਲੋਂ ਬੋਲਦੀ ਕਿਤਾਬ ‘”ਨਵਾਬ ਕਪੂਰ ਸਿੰਘ” ਜਾਰੀ

ਸਿੱਖ ਸਿਆਸਤ ਵੱਲੋਂ ਸਿੱਖ ਸਿਆਸਤ ਐਪ ਤੇ ਬੋਲਦੀ ਕਿਤਾਬ "ਨਵਾਬ ਕਪੂਰ ਸਿੰਘ" ਜਾਰੀ ਕਰ ਦਿੱਤੀ ਗਈ ਹੈ।

ਸਿੱਖ ਸਿਆਸਤ ਵੱਲੋਂ ਬੋਲਦੀ ਕਿਤਾਬ “ਸ਼ੇਰਿ ਪੰਜਾਬ ਮਹਾਰਾਜਾ ਰਣਜੀਤ ਸਿੰਘ” ਜਾਰੀ

ਸਿੱਖ ਸਿਆਸਤ ਵੱਲੋਂ ਸਿੱਖ ਸਿਆਸਤ ਐਪ ਤੇ ਬੋਲਦੀ ਕਿਤਾਬ "ਸ਼ੇਰਿ ਪੰਜਾਬ ਮਹਾਰਾਜਾ ਰਣਜੀਤ ਸਿੰਘ" ਜਾਰੀ ਕਰ ਦਿੱਤੀ ਗਈ ਹੈ। ਇਹ ਕਿਤਾਬ ਬਾਬਾ ਪ੍ਰੇਮ ਸਿੰਘ ਹੋਤੀ ਮਰਦਾਨ ਵੱਲੋਂ ਲਿਖੀ ਗਈ ਹੈ ਜਿਹਨਾਂ ਨੇ ਖਾਲਸਾ ਰਾਜ ਨੂੰ ਉਸਾਰਨ ਤੇ ਸੰਭਾਲਣ ਵਾਲੇ ਨਾਇਕਾਂ ਦਾ ਇਤਿਹਾਸ ਲਿਖਣ ਦਾ ਵੱਡਾ ਕਾਰਜ ਕੀਤਾ ਸੀ।

ਖਾੜਕੂ ਸੰਘਰਸ਼ ਦੀ ਸਾਖੀ — ਪਹਿਲੀ ਝਲਕ ਦਾ ਅਸਰ

“ਖਾੜਕੂ ਸੰਘਰਸ਼ ਦੀ ਸਾਖੀਃ ਅਣਜਾਣੇ, ਅਣਗੌਲ਼ੇ ਸਿਦਕੀ ਅਤੇ ਯੋਧੇ” ਕਿਤਾਬ ਦੀ ਪਹਿਲੀ ਝਲਕ ਤੋਂ ਹੀ ਖ਼ਾਲਸੇ ਦੀ ਇਲਾਹੀ ਸ਼ਾਨ ਦਾ ਪ੍ਰਭਾਵ ਸਿਰਜਿਆ ਗਿਆ। ਇਸ ਤਸਵੀਰ ਵਿਚ ਦੋ ਦੇਹਾਂ ਜਿੰਦਗੀ ਦੀਆਂ ਗੁੱਝੀਆਂ ਰਮਜ਼ਾਂ ਦੀ ਪੇਸ਼ਕਾਰੀ ਕਰਦੀਆਂ ਦਿਸਦੀਆਂ ਹਨ। ਉਨ੍ਹਾਂ ਦੁਆਲੇ ਜ਼ਿੰਦਗੀ ਦਾ ਸੰਪੂਰਨ ਚੱਕਰ ਹੈ, ਉਸ ਚੱਕਰ ਦੇ ਨਾਲ ਫੁੱਲਾਂ ਰੂਪੀ ਜ਼ਿੰਦਗੀ ਦੇ ਖੇੜੇ, ਵਿਗਾਸ ਤੇ ਭਰਪੂਰਤਾ ਦਾ ਨਿਵਾਸ ਹੈ।

ਭਾਖਾ ਦੇ ਮਾਮਲਿਆਂ ਬਾਰੇ ਡਾ. ਜੋਗਾ ਸਿੰਘ ਹੋਰਾਂ ਦੀ ਨਵੀਂ ਕਿਤਾਬ

ਇਸ ਦੌਰਾਨ ਦੱਖਣੀ ਏਸ਼ੀਆ ਵਿਚ ਅੰਗਰੇਜੀ, ਹਿੰਦੀ ਅਤੇ ਉਰਦੂ ਹਕੂਮਤੀ ਅਤੇ ਤਾਕਤ ਦੀ ਸਰਪ੍ਰਸਤੀ ਨਾਲ ਕਾਤਲ ਬੋਲੀਆਂ ਬਣ ਕੇ ਉਭਰੀਆਂ ਹਨ ਜਿਨ੍ਹਾਂ ਦੀ ਕਾਤਲਾਨਾ ਕਵਾਇਦ ਦੱਖਣੀ ਏਸ਼ੀਆ ਵਿੱਚ ਹੁਣ ਵੀ ਪੂਰੇ ਜੋਰ ਨਾਲ ਜਾਰੀ ਹੈ।

ਸਿੱਖ ਸਿਆਸਤ ਵੱਲੋਂ ਬੋਲਦੀ ਕਿਤਾਬ ‘”ਮਹਾਰਾਣੀ ਜਿੰਦਾਂ” ਜਾਰੀ

ਸਿੱਖ ਸਿਆਸਤ ਵੱਲੋਂ ਸਿੱਖ ਸਿਆਸਤ ਐਪ ਤੇ ਬੋਲਦੀ ਕਿਤਾਬ '"ਮਹਾਰਾਣੀ ਜਿੰਦਾਂ" ਜਾਰੀ ਕਰ ਦਿੱਤੀ ਗਈ ਹੈ। ਇਹ ਕਿਤਾਬ ਗਿਆਨੀ ਸੋਹਣ ਸਿੰਘ ਸੀਤਲ ਵੱਲੋਂ ਲਿਖੀ ਗਈ ਹੈ ਜਿਹਨਾਂ ਨੇ ਖਾਲਸਾ ਰਾਜ ਨੂੰ ਉਸਾਰਨ ਤੇ ਸੰਭਾਲਣ ਵਾਲੇ ਨਾਇਕਾਂ ਦਾ ਇਤਿਹਾਸ ਲਿਖਣ ਦਾ ਵੱਡਾ ਕਾਰਜ ਕੀਤਾ ਸੀ।

« Previous PageNext Page »