ਜੀਵਨੀਆਂ

ਰਾਣੀ ਸਦਾ ਕੌਰ: ਰਾਣੀ ਤੋਂ ਮਿਸਲਦਾਰਨੀ ਬਣਨ ਦਾ ਸਫ਼ਰ (ਜੀਵਨੀ – ਕਿਸ਼ਤ ਪਹਿਲੀ)

May 15, 2019

ਬਹਾਦਰ ਸਰਦਾਰਨੀ ਸਦਾ ਕੌਰ ਜੀ ਖਾਲਸਾ ਕੌਮ ਦੇ ਸੂਰਮਿਆਂ ਦੀ ਪ੍ਰਫੁੱਲਤ ਫੁਲਵਾੜੀ ਵਿੱਚੋਂ ਇਕ ਉਹ ਮਾਨਯੋਗ ਹਸਤੀ ਹੈ, ਜਿਸ ਪਰ ਸਾਰਾ ਪੰਜਾਬ ਆਮ ਕਰਕੇ ਅਤੇ ਖਾਲਸਾ ਪੰਥ ਖਾਸ ਕਰ ਕੇ ਜਿੰਨ੍ਹਾ ਮਾਣ ਕਰੇ ਥੋੜਾ ਹੈ। ਖਾਲਸਾ ਰਾਜ ਦੇ ਉਸਰਈਆਂ ਵਿੱਚੋਂ, ਜਿਨ੍ਹਾਂ ਇਸ ਮਹਾਨ ਕਾਰਜ ਲਈ ਆਪਣਾ ਸਰਬੰਸ ਸ਼ੇਰਿ ਪੰਜਾਬ ਦੇ ਸਮਰਪਣ ਕਰ ਛੱਡਿਆ ਸੀ, ਇਸ ਮਾਨਯੋਗ ਸਰਦਾਰਨੀ ਦਾ ਨਾਮ ਸਭ ਤੋਂ ਉੱਚੀ ਥਾਂ ਪ੍ਰਾਪਤ ਕਰਨ ਦਾ ਹੱਕਦਾਰ ਹੈ।

ਬੱਬਰ ਅਕਾਲੀ ਰਤਨ ਸਿੰਘ ਰੱਕੜ ਦੇ ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼: ਹਰ ਨਵੇਂ ਸੂਰਜ, ਨਵੀਂ ਸਿੱਖ ਸੂਰਬੀਰਤਾ

ਅੱਜ ਦਾ ਇਤਿਹਾਸ ਬੱਬਰ ਅਕਾਲੀ ਲਹਿਰ ਨਾਲ ਜੁੜਿਆ ਹੋਇਆ ਹੈ। ਬੱਬਰ ਅਕਾਲੀ ਲਹਿਰ ਰਤਨ ਸਿੰਘ ਰੱਕੜ ਦੀ ਅਦੁੱਤੀ ਬਹਾਦਰੀ ਦਾ ਸਾਕਾ ਹੈ। ਆਪ ਦਾ ਜਨਮ ਸੰਨ 1889 ਵਿੱਚ ਪਿੰਡ ਰੱਕੜਾਂ ਬੇਟ ਥਾਣਾ ਬਲਾਚੌਰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਨੰਬਰਦਾਰ ਸ. ਜਵਾਹਰ ਸਿੰਘ ਦੇ ਘਰ ਮਾਤਾ ਗੋਖੀ ਦੀ ਕੁੱਖੋਂ ਹੋਇਆ। ਆਪ ਬਚਪਨ ਤੋਂ ਹੀ ਪੂਰਨ ਗੁਰਸਿੱਖ, ਅਣਖੀਲੇ ਅਤੇ ਵਿਦੇਸ਼ੀ ਹਕੂਮਤ ਦੇ ਵਿਰੋਧੀ ਸਨ। ਆਪ ਫੌਜ ਵਿੱਚ ਭਰਤੀ ਹੋ ਗਏ ਅਤੇ ਉਥੋਂ ਕੁਝ ਹਥਿਆਰ ਉਡਾ ਲਿਆਂਦੇ। ਆਪ ਹਥਿਆਰਾਂ ਸਮੇਤ ਹੀ ਫੜ੍ਹੇ ਗਏ ਅਤੇ ਤਿੰਨ ਸਾਲ ਦੀ ਸਜ਼ਾ ਹੋ ਗਈ।

ਡਾ. ਸੇਵਕ ਸਿੰਘ ਸਿੱਖ ਸੰਘਰਸ਼ ਦੇ ਨਾਇਕ ਭਾਈ ਸੁਰਿੰਦਰਪਾਲ ਸਿੰਘ ਨੂੰ ਯਾਦ ਕਰਦੇ ਹੋਏ

ਹਥਿਆਰਬੰਦ ਸਿੱਖ ਸੰਘਰਸ਼ ਤੋਂ ਬਾਅਦ ਦੇ ਔਖੇ ਸਮੇਂ ਭਾਈ ਸੁਰਿੰਦਰਪਾਲ ਸਿੰਘ ਵਲੋਂ ਸਿੱਖ ਅਜ਼ਾਦੀ ਦੇ ਸੰਘਰਸ਼ 'ਚ ਪਾਏ ਯੋਗਦਾਨ ਡਾ. ਸੇਵਕ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਭਾਈ ਸੁਰਿੰਦਰਪਾਲ ਸਿੰਘ ਦੀ ਯਾਦ 'ਚ ਇਹ ਸਾਲਾਨਾ ਪ੍ਰੋਗਰਾਮ 13 ਅਗਸਤ 2017 ਨੂੰ ਹੋਇਆ ਸੀ।

ਪੁਸਤਕ ਪੜਚੋਲ: ‘ਸ਼ਹੀਦ ਕਰਤਾਰ ਸਿੰਘ ਸਰਾਭਾ; ਤੂਫ਼ਾਨਾਂ ਦਾ ਸ਼ਾਹ ਅਸਵਾਰ’ (ਲੇਖਕ: ਅਜਮੇਰ ਸਿੰਘ)

ਬ੍ਰਹਮਜਗਦੀਸ਼ ਸਿੰਘ ਵਲੋਂ ਸ. ਅਜਮੇਰ ਸਿੰਘ ਦੀ ਨਵੀਂ ਕਿਤਾਬ 'ਸ਼ਹੀਦ ਕਰਤਾਰ ਸਿੰਘ ਸਰਾਭਾ; ਤੂਫ਼ਾਨਾਂ ਦਾ ਸ਼ਾਹ ਅਸਵਾਰ' ਬਾਰੇ ਇਕ ਪੁਸਤਕ ਪੜਚੋਲ ਅਜੀਤ ਜਲੰਧਰ ਦੇ (15 ਜੁਲਾਈ, 2017) ਦੇ ਅੰਕ ਵਿਚ ਛਪੀ ਹੈ। ਸਿੱਖ ਸਿਆਸਤ ਨਿਊਜ਼ ਦੇ ਪਾਠਕਾਂ ਲਈ ਅਸੀਂ ਇਸਨੂੰ ਛਾਪ ਰਹੇ ਹਾਂ: ਸੰਪਾਦਕ

ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਜੀਵਨ ‘ਤੇ ਲਿਖੀ ਪੁਸਤਕ ‘ਚ ਜੂਨ 84 ਦੇ ਹਮਲੇ ਅਤੇ ਹੋਰ ਅਹਿਮ ਖੁਲਾਸੇ ਕੀਤੇ

ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਜੀਵਨ ਯਾਤਰਾ 'ਤੇ ਉਨ੍ਹਾਂ ਨਾਲ ਗੱਲਬਾਤ ਕਰਕੇ ਲਿਖੀ ਗਈ ਪੁਸਤਕ ਸਬੰਧੀ ਇਕ ਗੋਸ਼ਟੀ 'ਚ ਗੱਲਬਾਤ ਕਰਦਿਆਂ ਦੱਸਿਆ ਕਿ ਜੂਨ 1984 'ਚ ਭਾਰਤੀ ਫੌਜ ਵਲੋਂ ਅਕਾਲ ਤਖ਼ਤ ਸਾਹਿਬ 'ਤੇ ਹਮਲੇ ਸਬੰਧੀ ਉਨ੍ਹਾਂ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਤੋਂ ਜਦੋਂ ਕਦੇ ਵੀ ਪੁੱਛਿਆ ਤਾਂ ਉਨ੍ਹਾਂ ਅਜਿਹੇ ਚਰਚਿਆਂ ਨੂੰ ਹਮੇਸ਼ਾ ਰੱਦ ਕੀਤਾ ਪਰ ਜਦੋਂ ਇਹ ਫ਼ੌਜੀ ਕਾਰਵਾਈ ਹੋਈ ਤਾਂ ਮੈਂ ਹਿਮਾਚਲ ਪ੍ਰਦੇਸ਼ ਵਿਚ ਸ਼ਿਮਲਾ ਨੇੜੇ ਗੋਲਫ਼ ਮੈਦਾਨ ਵਿਚ ਗੋਲਫ਼ ਖੇਡ ਰਿਹਾ ਸੀ ਕਿ ਮੈਨੂੰ ਕਿਸੇ ਨੇ ਇਸ ਸਬੰਧੀ ਖ਼ਬਰ ਦਿੱਤੀ, ਜਿਸ ਤੋਂ ਬਾਅਦ ਮੈਂ ਇਕ ਨੇੜੇ ਦੇ ਪਿੰਡ ਵਿਚ ਆ ਕੇ ਰੇਡੀਓ 'ਤੇ ਖ਼ਬਰਾਂ ਸੁਣੀਆਂ, ਜਿਸ ਤੋਂ ਮੈਨੂੰ ਇਸ ਕਾਰਵਾਈ ਬਾਰੇ ਪਤਾ ਲੱਗਾ।

ਲਾਸਾਨੀ ਯੋਧੇ ਸ਼ਹੀਦ ਭਾਈ ਸੁਰਿੰਦਰ ਸਿੰਘ ਸੋਢੀ ਦੀ 28 ਵੀਂ ਸਾਲਾਨਾ ਬਰਸੀ ਤੇ ਹਾਰਦਿਕ ਪ੍ਰਣਾਮ

14 ਅਪ੍ਰੈਲ 1984 ਵਾਲੇ ਦਿਨ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਵੀਹਵੀਂ ਸਦੀ ਦੇ ਸੂਰਬੀਰ ਯੋਧੇ ਜਰਨੈਲ, ਮਹਾਂਪੁਰਖ ਸ਼ਹੀਦ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਅੱਤ ਨਜ਼ਦੀਕੀ ਅਤੇ ਵਿਸ਼ਵਾਸ਼ਪਾਤਰ ਜੂਝਾਰੂ ਭਾਈ ਸੁਰਿੰਦਰ ਸਿੰਘ ਸੋਢੀ ਨੂੰ ਜਗਪਾਲ ਪੁਰੀਏ ਬਦਮਾਸ਼ ਸਿੰ਼ਦੇ ਵਲੋਂ ਸ਼ਹੀਦ ਕਰ ਦਿੱਤਾ ਜਾਂਦਾ ਹੈ। ਉਪਰੰਤ ਕੰਪਲੈਕਸ ਸਮੇਤ ਪੰਜਾਬ ਭਰ ਦੇ ਸਿੱਖ ਨੌਜਵਾਨਾਂ ਖਾਸ ਕਰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਿੱਚ ਭਾਰੀ ਬੇਚੈਨੀ ਅਤੇ ਗੁੱਸੇ ਭਰੀ ਲਹਿਰ ਪੈਦਾ ਹੋ ਜਾਂਦੀ ਹੈ। ਛਿੰਦੇ ਬਦਮਾਸ਼ ਨੇ ਆਪਣੀ ਰਖੇਲ ਬਲਜੀਤ ਕੌਰ ਨੂੰ ਸੋਢੀ ਦੇ ਕਤਲ ਨੂੰ ਜ਼ਾਇਜ਼ ਠਹਿਰਾਉਣ ਅੱਗੇ ਕਰ ਦਿੱਤਾ। ਸਿੰਧੀ ਹੋਟਲ ਵਿੱਚ ਭਾਈ ਸੁਰਿੰਦਰ ਸਿੰਘ ਸੋਢੀ ਨੂੰ ਛਿੰਦੇ ਨੂੰ ਚਾਹ ਪੀਣ ਦੇ ਬਹਾਨੇ ਬੁਲਾਇਆ ਗਿਆ, ਜਦੋਂ ਉਹ ਆਪਣੀ ਭੈਣ ਨੂੰ ਅੰਮ੍ਰਿਤਸਰ ਬੱਸ ਅੱਡੇ ਤੇ ਛੱਡ ਵਾਪਸ ਆ ਰਿਹਾ ਸੀ।

ਭੋਗ ‘ਤੇ ਵਿਸ਼ੇਸ਼ : ਗੁਰਦਾਸਪੁਰ ਗੋਲੀ ਕਾਂਡ ਦਾ ਸ਼ਹੀਦ ਭਾਈ ਜਸਪਾਲ ਸਿੰਘ

ਭਾਈ ਜਸਪਾਲ ਸਿੰਘ ਦਾ ਜਨਮ 5 ਮਈ, 1993 ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਚੌੜ ਸਿੱਧਵਾਂ ਵਿਖੇ ਪਿਤਾ ਸ: ਗੁਚਰਨਜੀਤ ਸਿੰਘ ਬਿੱਟੂ ਅਤੇ ਮਾਤਾ ਸਰਬਜੀਤ ਕੌਰ ਦੇ ਘਰ ਹੋਇਆ ਸੀ। ਉਨ੍ਹਾਂ ਮੁਢਲੀ ਪੜ੍ਹਾਈ ਆਰਮੀ ਸਕੂਲ ਨਾਭਾ ਤੋਂ ਪ੍ਰਾਪਤ ਕੀਤੀ। ਇਥੋਂ ਪੰਜਵੀਂ ਪਾਸ ਕਰਨ ਉਪਰੰਤ ਸੁਖਜਿੰਦਰ ਸਿੰਘ ਸੀਨੀ. ਸੈਕੰਡਰੀ ਸਕੂਲ ਹਯਾਤ ਨਗਰ ਤੋਂ ਦਸਵੀਂ ਅਤੇ ਫਿਰ ਸ਼ਹੀਦ ਮੇਜਰ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਕਾਲਾ ਨੰਗਲ ਤੋਂ ਬਾਰਵੀਂ ਪਾਸ ਕੀਤੀ। ਉਪਰੰਤ ਉਨ੍ਹਾਂ ਬੇਅੰਤ ਇੰਜੀਨੀਅਰਿੰਗ ਕਾਲਜ ਗੁਰਦਾਸਪੁਰ ਵਿਖੇ ਇਲੈਕਟ੍ਰੋਨਿਕ ਇੰਜੀਨੀਅਰਿੰਗ ਦੇ ਪਹਿਲੇ ਸਾਲ ਵਿਚ ਦਾਖਲਾ ਲਿਆ। ਬਚਪਨ ਤੋਂ ਹੀ ਧਾਰਮਿਕ ਵਿਚਾਰਾਂ ਦਾ ਧਾਰਨੀ ਅਤੇ ਪੜ੍ਹਾਈ ਵਿਚ ਹੁਸ਼ਿਆਰ ਜਸਪਾਲ ਸਿੰਘ ਸਿੱਧੂ ਆਪਣੇ ਮਾਪਿਆਂ ਦਾ ਇਕਲੌਤਾ ਸਪੁੱਤਰ ਸੀ। ਪਰ 29 ਮਾਰਚ ਨੂੰ ਉਹ ਗੁਰਦਾਸਪੁਰ ਸ਼ਹਿਰ ਅੰਦਰ ਸੰਘਰਸ਼ ਦੌਰਾਨ ਪੁਲਿਸ ਦੀ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਏ। ਭਾਈ ਜਸਪਾਲ ਸਿੰਘ ਸਿੱਧੂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਦਾ ਭੋਗ 7 ਅਪ੍ਰੈਲ ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਗ੍ਰਹਿ ਪਿੰਡ ਚੌੜ ਸਿੱਧਵਾਂ ਵਿਖੇ ਪਵੇਗਾ। ਉਪਰੰਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਸੰਤ ਰਣਜੀਤ ਸਿੰਘ ਢਡਰੀਆਂ ਵਾਲੇ ਕੀਰਤਨ ਕਰਨਗੇ। ਬਾਅਦ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸਿੱਖ ਕੌਮ ਦੀਆਂ ਮਹਾਨ ਸ਼ਖਸੀਅਤਾਂ ਭਾਈ ਜਸਪਾਲ ਸਿੰਘ ਨੂੰ ਸ਼ਰਧਾਂਜ਼ਲੀਆਂ ਭੇਂਟ ਕਰਨਗੀਆਂ। -ਵਰਿੰਦਰ ਸਹੋਤਾ

ਸ਼ਹੀਦ ਭਾਈ ਜਸਵੀਰ ਸਿੰਘ ਬੱਬਰ ਉਰਫ਼ ਭੋਲਾ

ਪਿੰਡ ਮੱਲ੍ਹਾ, ਕਸਬਾ ਬਾਜਾਖਾਨਾ ਤੋਂ ਬਰਨਾਲਾ ਨੂੰ ਜਾਂਦਿਆਂ ਮੁੱਖ ਸੜਕ ਤੋਂ ਪਾਸੇ ‘ਤੇ ਹੈ। ਭਾਰਤ ਦੀ ਬੁੱਚੜ ਸਰਕਾਰ ਦੇ ਅੰਨ੍ਹੇ ਜ਼ਬਰ ਦਾ ਸੱਲ ਆਪਣੇ ਸੀਨੇ ਵਿੱਚ ਦੱਬੀ ਬੈਠੇ ਹਨ, ਇਸ ਪਿੰਡ ਦੇ ਦੋ ਸ਼ਹੀਦਾਂ ਦੇ ਪਰਿਵਾਰ। ਇਕ ਸ਼ਹੀਦ ਭਾਈ ਬਲਜੀਤ ਸਿੰਘ ਬੱਬਰ (ਬੱਲੀ ਬੱਕਰੀਆਂ ਵਾਲਾ) ਤੇ ਦੂਜਾ ਸ਼ਹੀਦ ਭਾਈ ਜਸਵੀਰ ਸਿੰਘ ਉਰਫ਼ ਭੋਲਾ ਬੱਬਰ ਦਾ ਪਰਿਵਾਰ।

ਸ਼ਹੀਦ ਭਾਈ ਜੁਗਰਾਜ ਸਿੰਘ ਤੂਫਾਨ

ਬਟਾਲੇ ਤੋਂ ਕਰੀਬ 20 ਕਿ: ਮੀ: ਦੂਰ ਪਿੰਡ ਚੀਮਾਂ ਖੁੱਡੀ (ਨੇੜੇ ਸ਼੍ਰੀ ਹਰਿਗੋਬਿੰਦਪੁਰ) ਵਿਖੇ ਇਕ ਸਧਾਰਨ ਕਿਸਾਨ ਸ. ਮਹਿੰਦਰ ਸਿੰਘ ਦੇ ਘਰ ਮਾਤਾ ਹਰਬੰਸ ਕੌਰ ਦੀ ਕੁੱਖੋਂ ਸੰਨ 1971 ਈ. ਨੂੰ ਇਕ ਸਪੁੱਤਰ ਨੇ ਜਨਮ ਲਿਆ, ਜਿਸ ਦਾ ਨਾਮ ਜੁਗਰਾਜ ਸਿੰਘ ਰੱਖਿਆ ਗਿਆ। ਪਿੰਡ ਵਿਚ ਭਾਈ ਸਾਹਿਬ ਦੇ ਪਰਿਵਾਰ ਨੂੰ ਬੰਦੂਕਚੀਆਂ ਦਾ ਟੱਬਰ ਕਰਕੇ ਜਾਣਿਆਂ ਜਾਂਦਾ ਸੀ, ਕਿਉਂਕਿ ਸ. ਮਹਿੰਦਰ ਸਿੰਘ ਦੇ ਦਾਦਾ ਸ. ਭਾਨ ਸਿੰਘ ਬੜੇ ਪ੍ਰਸਿੱਧ ਨਿਸ਼ਾਨੇ ਬਾਜ ਸਨ। ਬੜੀ ਡੂੰਘੀ ਸੋਚ ਦਾ ਮਾਲਕ, ਪੰਜਾਂ ਭੈਣਾ ਦਾ ਇਕੱਲਾ ਭਰਾ ਜੁਗਰਾਜ ਸਿੰਘ ਬਚਪਨ ਤੋਂ ਹੀ ਬੜਾ ਚੁੱਪ-ਚਾਪ ਰਹਿੰਦਾ ਸੀ।

ਸ਼ਹੀਦ ਜਨਰਲ ਸੁਬੇਗ ਸਿੰਘ ਜੀ

ਸਿੱਖ ਕੌਮ ਨੇ ਗੁਰੂ ਅਰਜਨ ਦੇਵ ਜੀ ਦੇ ਸਮੇਂ ਤੋਂ ਹੀ ਕੌਮੀ ਕਾਰਜਾਂ ਪ੍ਰਤੀ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਈ ਹੈ ਅਤੇ ਹਰੇਕ ਹਮਲਾਵਰ ਦਾ ਆਪਣੀਆਂ ਜਾਨਾਂ ਵਾਰ ਕੇ ਮੁਕਾਬਲਾ ਕੀਤਾ ਹੈ। ਗੁਰੂ ਅਰਜਨ ਦੇਵ ਜੀ ਨੇ ਸਿੱਖ ਸਿਧਾਂਤਾਂ ਲਈ ਚੰਦੂ ਸ਼ਾਹ ਵਲੋਂ ਪੰਜੀ ਲੱਖ ਰੁਪਏ ਦੇ ਜੁਰਮਾਨੇ ਦੀ ਮੰਗ ਨੂੰ ਠੁਕਰਾ ਕੇ ਸ਼ਹੀਦੀ ਦੇਣ ਦੀ ਚੋਣ ਕੀਤੀ ਸੀ। ਗੁਰੂ ਤੇਗ ਬਹਾਦਰ ਜੀ ਨੇ ਬ੍ਰਾਹਮਣਾਂ ਦੇ ਆਪਣੇ ਧਰਮ ਨੂੰ ਮੰਨਣ ਦੀ ਅਜਾਦੀ ਅਤੇ ਜਬਰੀ ਧਰਮ ਬਦਲਣ ਦੇ ਮੁਗਲ ਬਾਦਸ਼ਾਹ ਔਰੰਗਜੇਬ ਦੀ ਨੀਤੀ ਵਿਰੁੱਧ ਆਪਣੀ ਕੁਰਬਾਨੀ ਦਿੱਤੀ। ਗੁਰੂ ਗੋਬਿੰਦ ਸਿੰਘ ਨੇ ਸਿੱਖ ਸਿਧਾਂਤਾਂ ਲਈ ਆਪਣੇ ਸਾਰੇ ਪਰਿਵਾਰ ਨੂੰ ਕੁਰਬਾਨ ਕਰ ਦਿੱਤਾ।

« Previous PageNext Page »