ਸਿੱਖ ਖਬਰਾਂ

ਸੌਦਾ ਸਾਧ ਕੇਸ ਵਿਚ ਭਾਈ ਲਾਹੋਰੀਆ ਅਤੇ ਤਰਲੋਚਨ ਸਿੰਘ ਮਾਣਕਿਆ ਅਦਾਲਤ ਵਿਚ ਪੇਸ਼ ਹੋਏ

March 9, 2018

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਪੁਲਿਸ ਵਲੋਂ ਸਖਤ ਸੁਰਖਿਆ ਹੇਠ ਭਾਈ ਦਇਆ ਸਿੰਘ ਲਾਹੋਰਿਆ ਨੂੰ ਸੌਦਾ ਸਾਧ ਕੇਸ ਐਫ ਆਈ ਆਰ ਨੰ 77/2007 ਮਾਮਲੇ ...

ਸਿਰਦਾਰ ਕਪੂਰ ਸਿੰਘ ਦੀ ਯਾਦ ‘ਚ: “ਅੱਜ ਯਾਦ ਆਇਆ ਮੈਨੂੰ ਉਹ ਸੱਜਣ, ਜਿਹਦੇ ਮਗਰ ਉਲਾਂਭੜਾ ਜੱਗ ਦਾ ਏ”

ਲੇਖਕ: ਡਾ. ਅਮਰਜੀਤ ਸਿੰਘ (ਵਾਸ਼ਿੰਗਟਨ) ਭਾਈ ਸਾਹਿਬ ਸਿਰਦਾਰ ਕਪੂਰ ਸਿੰਘ ਦਾ ਨਾਂ, ਸਿੱਖ ਇਤਿਹਾਸ ਦੇ ਵਿਦਿਆਰਥੀਆਂ ਅਤੇ ਪੰਥ ਦਰਦੀ ਸਿੱਖਾਂ ਲਈ ਕਿਸੇ ਜਾਣ-ਪਛਾਣ ਦਾ ਮੁਥਾਜ ...

ਖਾਲਿਸਤਾਨ ਵਿਰੋਧੀ ਮਤੇ ਦੀ ਪੇਸ਼ਕਸ਼ ਕਰਨ ਵਾਲੇ ਕਨੇਡੀਅਨ ਐਮ.ਪੀ ਦਾ ‘ਖਾਲਸਾ ਡੇਅ ਪਰੇਡ’ ਸੱਦਾ ਰੱਦ

ਚੰਡੀਗੜ੍ਹ: ਪੰਜਾਬ ਤੋਂ ਬਾਅਦ ਹੁਣ ਖਾਲਿਸਤਾਨ ਦਾ ਰੰਗ ਕੈਨੇਡਾ ਦੀ ਰਾਜਨੀਤੀ ‘ਤੇ ਵੀ ਪੂਰੀ ਤਰ੍ਹਾਂ ਚੜ੍ਹਦਾ ਨਜ਼ਰ ਆ ਰਿਹਾ ਹੈ। ਕੈਨੇਡਾ ਦੀ ਪਾਰਲੀਮੈਂਟ ਵਿਚ ਖਾਲਿਸਤਾਨ ...

ਉਮਰ ਕੈਦ ਦੀ ਸਜ਼ਾ ਕੱਟ ਰਹੇ 19 ਸਿੱਖ ਸਿਆਸੀ ਕੈਦੀਆਂ ਦੀ ਸੂਚੀ ਜਾਰੀ ਕੀਤੀ

ਚੰਡੀਗੜ੍ਹ: ਸਿੱਖ ਸਿਆਸੀ ਕੈਦੀਆਂ ਦੇ ਕੇਸਾਂ ਦੀ ਪੈਰਵਾਈ ਕਰਨ ਵਾਲੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ 19 ਸਿੱਖ ਸਿਆਸੀ ਕੈਦੀਆਂ ਦੀ ਸੂਚੀ ਜਾਰੀ ਕੀਤੀ ਹੈ ਜੋ ...

ਸ੍ਰੀ ਅਕਾਲ ਤਖ਼ਤ ‘ਤੇ ਸੀਰੀਆ ਸਮੇਤ ਵਿਸ਼ਵ ਦੀ ਸੁਖ-ਸ਼ਾਂਤੀ ਲਈ ਅਰਦਾਸ

ਸੀਰੀਆ ਸਮੇਤ ਪੂਰੇ ਵਿਸ਼ਵ ਦੀ ਸੁਖ-ਸ਼ਾਂਤੀ ਲਈ ਅੱਜ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ ਕੀਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਹੋਏ ਇਸ ਅਰਦਾਸ ਸਮਾਗਮ ਵਿਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਮੌਜੂਦ ਸਨ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ ਕੀਤੀ ਅਤੇ ਇਸ ਤੋਂ ਪਹਿਲਾਂ ਸੰਗਤੀ ਰੂਪ ਵਿਚ ਮੂਲ ਮੰਤਰ, ਗੁਰ ਮੰਤਰ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ।

ਵਿਵਾਦ ਦਾ ਵੇਲਾ (ਲੇਖਕ: ਡਾ. ਸੇਵਕ ਸਿੰਘ)

ਵਿਵਾਦ ਇਕ ਤਰ੍ਹਾਂ ਦੇ ਵਾ ਵਰੋਲੇ ਹੀ ਹੁੰਦੇ ਹਨ ਜੋ ਅਕਸਰ ਕੱਖਾਂ ਨੂੰ ਬੜੀ ਉਪਰ ਚੁੱਕ ਕੇ ਲੈ ਜਾਂਦੇ ਹਨ। ਏਨੇ ਉਚ ਹੋਏ ਕੱਖਾਂ ਨੂੰ ਲੋਕ ਚਾਅ ਜਾਂ ਸ਼ਰਧਾ ਨਾਲ ਨਹੀਂ ਵੇਖਦੇ ਹੁੰਦੇ ਸਗੋਂ ਉਹਨਾਂ ਦੀ ਖਿਚ ਤਾਂ ਇਹ ਵੇਖਣ ਵਿੱਚ ਹੁੰਦੀ ਹੈ ਕਿ ਵੇਖੀਏ ਮੁੜ ਇਹ ਕੱਖ ਕਿਥੇ ਕੁ ਡਿੱਗਦਾ ਹੈ।ਕਈਆਂ ਨੇ ਤਾਂ ਉਹਨਾਂ ਡਿੱਗੇ ਹੋਏ ਕੱਖਾਂ ਤੇ ਪੈਰ ਧਰਕੇ ਉਹੋ ਸਕੂਨ ਹਾਸਲ ਕਰਨਾ ਹੁੰਦਾ ਏ ਜੋ ਉਹਨਾਂ ਕੱਖਾਂ ਨੇ ਉਚੇ ਉਡਣ ਵੇਲੇ ਮਹਿਸੂਸ ਕੀਤਾ ਸੀ।

ਨਿਸ਼ਕਾਮ ਸੇਵਕ ਜਥੇ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਲੱਗੇ ਸੋਨੇ ਦੀ ਸਫ਼ਾਈ ਦੀ ਸੇਵਾ ਸ਼ੁਰੂ

ਇਹ ਸੇਵਾ ਕੱਲ੍ਹ ਗੁਰਮਤਿ ਰਵਾਇਤਾਂ ਮੁਤਾਬਕ ਅਰਦਾਸ ਕਰਕੇ ਸ਼ੁਰੂ ਕੀਤੀ ਗਈ ਸੀ। ਸੇਵਾ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਹਿਰੀ ਗੁੰਬਦ ਤੋਂ ਕੀਤੀ ਗਈ। ਇਹ ਸੇਵਾ ਨਿਸ਼ਕਾਮ ਸੇਵਕ ਜਥੇ ਦੇ 35 ਮੈਂਬਰ ਕਰ ਰਹੇ ਹਨ। ਉਹ ਰੀਠੇ ਦੇ ਪਾਣੀ ਨਾਲ ਸੋਨੇ ਦੇ ਪੱਤਰਿਆਂ ਦੀ ਸਫਾਈ ਤੇ ਧੁਆਈ ਕਰਨਗੇ।ਇਸ ਦੌਰਾਨ ਕੋਈ ਵੀ ਰਸਾਇਣ ਨਹੀਂ ਵਰਤਿਆ ਜਾਵੇਗਾ।

ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ‘ਨਾਨਕਸ਼ਾਹੀ ਕੈਲੰਡਰ’ ਦੀ ਅਸਲੀਅਤ

ਸ਼੍ਰੋਮਣੀ ਕਮੇਟੀ ਦੁਆਰਾ ਬੀਤੇ ਕਲ੍ਹ ਬੜੇ ਹੀ ਚੱੁਪ ਚੱੁਪੀਤੇ ਢੰਗ ਨਾਲ ‘ਨਾਨਕਸ਼ਾਹੀ’ਦੀ ਮੋਹਰ ਹੇਠ ਜਾਰੀ ਕੀਤੇ ਗਏ ਕੈਲੰਡਰ ਨੇ ਸਿੱਖ ਗੁਰੂ ਸਾਹਿਬਾਨ ਨਾਲ ਸਬੰਧਤ ਦਿਹਾੜੇ ਮਨਾਉਣ ਪ੍ਰਤੀ ਅਪਣਾਈ ਗੁੱਝੀ ਮਾਨਸਿਕਤਾ ਦਾ ਇਜ਼ਹਾਰ ਕਰ ਦਿੱਤਾ ਹੈ ।ਕਿਉਂਕਿ ਸ਼੍ਰੋਮਣੀ ਕਮੇਟੀ ਸਾਲ 2019 ਵਿੱਚ ਆ ਰਹੇ ਗੁਰੂ ਨਾਨਕ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਵੱਡੇ ਪੱਧਰ ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਦੇ ਦਾਅਵੇ ਕਰ ਰਹੀ ਹੈ ਇਸ ਕਰਕੇ ਸਾਲ 2018 ਵਿੱਚ ਆ ਰਹੇ ਗੁਰੂ ਨਾਨਕ ਸਾਹਿਬ ਦੇ ਪਰਕਾਸ਼ ਦਿਹਾੜੇ ਦੀ ਤਾਰੀਖ ,ਮੂਲ ਰੂਪ ਨਾਨਕਸ਼ਾਹੀ ਕੈਲੰਡਰ ਦੀ ਅਨੁਸਾਰੀ ਵੀ ਹੈ ਤੇ ਉਸ ਮਿਲਗੋਭਾ ਕੈਲੰਡਰ ਦੀ ਵੀ ਵੱਖ ਵੱਖ ਨਿੱਜੀ ਪ੍ਰਕਾਸ਼ਕਾਂ ਦੁਆਰਾ ਛਾਪੇ ਜਾਂਦੇ ਹਨ।

ਸ਼੍ਰੋਮਣੀ ਕਮੇਟੀ ਨੇ ਚੁੱਪ ਚਾਪ ਜਾਰੀ ਕੀਤਾ ਨਾਨਕਸ਼ਾਹੀ ਕੈਲੰਡਰ, ਮੀਡੀਆ ਨੂੰ ਸਮਾਗਮ ਤੋਂ ਰੱਖਿਆ ਦੂਰ

ਸਾਲ 2010 ਵਿੱਚ ਸੋਧਾਂ ਦੇ ਨਾਮ ਹੇਠ ਮਿਲਗੋਭਾ ਬਣਾ ਦਿੱਤੇ ਗਏ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਜਾਰੀ ਕਰਨ ਲਈ ਵੀ ਪਰਚਾਰ ਪ੍ਰਸਾਰ ਮਾਧਿਅਮ ਦਾ ਸਹਾਰਾ ਲੈਣ ਵਾਲੀ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕਤਰੇਤ ਨੇ ਅੱਜ ਸੰਮਤ 550 (2018-19) ਦਾ ਕੈਲੰਡਰ ਚੁੱਪ ਚੁਪੀਤੇ ਹੀ ਜਾਰੀ ਕਰ ਦਿੱਤਾ।

ਘੱਲੂਘਾਰਾ ਜੂਨ 84 ’ਚ ਬਰਤਾਨੀਆ ਦੀ ਸ਼ਮੂਲੀਅਤ ਦਾ ਰਾਜ਼ ਖੁੱਲਣ ਦੇ ਅਸਾਰ

ਮਿਲੇ ਵੇਰਵਿਆਂ ਅਨੁਸਾਰ ਬਰਤਾਨਵੀ ਟ੍ਰਿਬਿਊਨਲ ਜਾਣਕਾਰੀ ਦੀ ਆਜ਼ਾਦੀ (ਐਫ. ਓ. ਆਈ) ਤਹਿਤ ਬਰਤਾਨੀਆ ਦੀ ਕੈਬਨਿਟ ਦੀਆਂ ਉਨ੍ਹਾਂ ਖੁਫ਼ੀਆ ਮਿਸਲਾਂ ਦੀ ਮੰਗੀ ਜਾਣਕਾਰੀ ਬਾਰੇ ਫ਼ੈਸਲਾ ਸੁਣਾਵੇਗਾ ਜਿਨ੍ਹਾਂ ਵਿੱਚ 1984 ਦੇ ਘਲੂਘਾਰੇ ਵਿੱਚ ਬਰਤਾਨਵੀ ਸਰਕਾਰ ਦੀ ਸ਼ਮੂਲੀਅਤ ਬਾਰੇ ਖੁਲਾਸਾ ਹੋ ਸਕਦਾ ਹੈ

« Previous PageNext Page »