ਵੀਡੀਓ

ਸਿੱਖ ਭਾਰਤੀ ਸੱਤਾ ਵਿੱਚ ਬਰਾਬਰ ਦੇ ਹਿੱਸੇਦਾਰ ਕਿਵੇਂ?

July 26, 2024

ਸਮਾਜਕ-ਸਿਆਸੀ ਪਾਰਟੀ “ਮਿਸਲ ਸਤਲੁਜ” ਵੱਲੋਂ ਇਕ “ਰਾਜਨੀਤਕ ਚੇਤਨਾ ਚਰਚਾ” ਮਿਤੀ ੨੧ ਜੁਲਾਈ ੨੦੨੪ ਨੂੰ ਬਲਾਚੌਰ ਵਿਖੇ ਕਰਵਾਈ ਗਈ। ਇਸ ਵਿਚ ਮਿਸਲ ਸਤਲੁਜ ਦੇ ਨੁਮਾਇੰਦਿਆਂ ਨੇ ਪੰਜਾਬ ਦੀ ਵੋਟ ਸਿਆਸਤ ਨਾਲ ਜੁੜੇ ਕਈ ਮਸਲਿਆਂ ਬਾਰੇ ਗੱਲਬਾਤ ਕੀਤੀ।

“ਘੱਲੂਘਾਰਾ ਜੂਨ 84” ਵਜ੍ਹਾ, ਹਕੂਮਤੀ ਮੰਤਵ ਅਤੇ ਅਜੋਕੀ ਸਿੱਖ ਸਥਿਤੀ

7 ਜੂਨ 2023 ਨੂੰ ਗੁਰਦੁਆਰਾ ਦਮਦਮਾ ਸਾਹਿਬ, ਸ੍ਰੀ ਹਰਗੋਬਿੰਦਪੁਰ ਵਿਖੇ "ਘੱਲੂਘਾਰਾ ਜੂਨ 84" ਦੇ ਸਮੂਹ ਸਹੀਦਾਂ ਦੀ ਪਵਿੱਤਰ ਯਾਦ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਥਾਨਕ ਸੰਗਤ ਦੇ ਸਹਿਯੋਗ ਨਾਲ ਸ਼ਹੀਦੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਭਾਈ ਮਨਧੀਰ ਸਿੰਘ ਨੇ ਸੰਗਤਾਂ ਨਾਲ "ਘੱਲੂਘਾਰਾ ਜੂਨ 84" ਦੇ ਸਬੰਧ ਵਿੱਚ ਆਪਣੇ ਵਿਚਾਰ ਸਾਂਝੇ ਕੀਤੇ

ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਦੀ ਅਦੁੱਤੀ ਸ਼ਹਾਦਤ ਦੀ ਸਾਖੀ

ਅੱਜ ਅਸੀਂ ਤੁਹਾਡੇ ਨਾਲ ਸ਼ਹੀਦ ਬਾਬਾ ਬੋਤਾ ਸਿੰਘ ਜੀ ਅਤੇ ਸ਼ਹੀਦ ਬਾਬਾ ਗਰਜਾ ਸਿੰਘ ਜੀ ਦੀ ਸ਼ਹਾਦਤ ਦੀ ਸਾਖੀ ਸਾਂਝੀ ਕਰ ਰਹੇ ਹਾਂ। ਇਨਾਂ ਮਹਾਨ ਸੂਰਬੀਰ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਉੱਤੇ ਸਾਡੇ ਵੱਲੋਂ ਇਹ ਨਿਮਾਣੀ ਜਿਹੀ ਸ਼ਰਧਾਂਜਲੀ ਹੈ।

ਬਿਖੜੇ ਸਮਿਆਂ ਵਿੱਚ ਅਡੋਲ ਖੜਨ ਵਾਲੇ ਸਰਦਾਰ ਤਰਲੋਚਨ ਸਿੰਘ ਨੂੰ ਸਿੱਖ ਸਖਸ਼ੀਅਤਾਂ ਵੱਲੋਂ ਸ਼ਰਧਾਂਜਲੀ

ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸੋਧਣ ਦੇ ਕੇਸ ਵਿੱਚ 12 ਸਾਲ ਬੰਦੀ ਕੱਟ ਕੇ ਅਖੀਰ ਬਰੀ ਹੋਏ ਭਾਈ ਨਵਜੋਤ ਸਿੰਘ ਦੇ ਪਿਤਾ ਸਰਦਾਰ ਤਰਲੋਕ ਸਿੰਘ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ। ਉਨਾਂ ਨਮਿੱਤ ਇੱਕ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਸਾਚਾ ਧਾਨ ਸਾਹਿਬ, ਸੈਕਟਰ 60, ਮੋਹਾਲੀ ਵਿਖੇ ਮਿਤੀ 25 ਜੂਨ 2024 ਨੂੰ ਹੋਇਆ।

“ਕੌਰਨਾਮਾ” ਸ਼ਹੀਦ ਸਿੱਖ ਬੀਬੀਆਂ ਦੀ ਦਾਸਤਾਨ

ਨਵੀਂ ਕਿਤਾਬ ਕੌਰਨਾਮਾ 1980-90ਵਿਆਂ ਦੇ ਸੰਘਰਸ਼ ਦੌਰਾਨ ਸ਼ਹੀਦ ਹੋਈਆਂ ਸਿੱਖ ਬੀਬੀਆਂ ਦੀ ਅਣਕਹੀ ਗਾਥਾ ਬਿਆਨ ਕਰਦੀ ਹੈ। ਇਹ ਕਿਤਾਬ 5 ਮਈ ਨੂੰ ਪਿੰਡ ਪੰਜਵੜ ਵਿਖੇ ਹੋਏ ਇੱਕ ਸ਼ਹੀਦੀ ਸਮਾਗਮ ਦੌਰਾਨ ਜਾਰੀ ਕੀਤੀ ਗਈ ਸੀ।

ਕੇਂਦਰੀ ਸਿੱਖ ਅਜਾਇਬ ਘਰ ਅੰਮ੍ਰਿਤਸਰ ਵਿੱਚ 4 ਸ਼ਖਸ਼ੀਅਤਾਂ ਦੀਆਂ ਤਸਵੀਰਾਂ ਕੀਤੀਆਂ ਸ਼ੁਸੋਭਿਤ

ਕੇਂਦਰੀ ਸਿੱਖ ਅਜਾਇਬ ਘਰ ਅੰਮ੍ਰਿਤਸਰ ਵਿੱਚ 4 ਸ਼ਖਸ਼ੀਅਤਾਂ ਦੀਆਂ ਤਸਵੀਰਾਂ ਸ਼ੁਸੋਭਿਤ ਕੀਤੀਆਂ।

ਜੂਨ 84 ਦੇ 40 ਸਾਲ ਘੱਲੂਘਾਰੇ ਨੂੰ ਕਿਵੇਂ ਯਾਦ ਕਰਨ ਸਿੱਖ ?

ਜੂਨ 1984 ਵਿਚ ਇੰਡੀਅਨ ਸਟੇਟ ਵੱਲੋਂ ਸ੍ਰੀ ਦਰਬਾਰ ਸਾਹਿਬ ਅਤੇ ਹੋਰਨਾਂ ਗੁਰਧਾਮਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਇਤਿਹਾਸ ਦਾ ਤੀਜਾ ਘੱਲੂਘਾਰਾ ਹੈ। ਬਿਪਰਵਾਦੀ ਦਿੱਲੀ ਹਕੂਮਤ ਨੇ ਸਿੱਖਾਂ ਨਾਲ ਆਪਣਾ ਪੰਜ ਸਦੀਆਂ ਦਾ ਵੈਰ ਫੌਜੀ ਹਮਲੇ ਦੇ ਰੂਪ ਵਿਚ ਪਰਗਟ ਕੀਤਾ

ਖਾਲਸਾ ਸਾਜਨਾ ਦਿਹਾੜੇ ਦੌਰਾਨ ਪੰਥ ਸੇਵਕਾਂ ਦੀ ਸਿੱਖ ਸੰਗਤਾਂ ਨੂੰ ਅਪੀਲ

ਖਾਲਸਾ ਪੰਥ ਦੇ ਜੋੜ ਮੇਲਿਆਂ ਮੌਕੇ ਬਣਦੇ ਜਾ ਰਹੇ ਆਮ ਦੁਨਿਆਵੀ ਮਾਹੌਲ ਨੂੰ ਸਿੱਖ ਰਿਵਾਇਤ ਅਨੁਸਾਰੀ ਸਾਰਥਕ ਮੋੜ ਦੇਣ ਵਾਸਤੇ ਸਥਾਨਕ ਸਿੱਖ ਜਥਿਆਂ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸਾ ਪ੍ਰਗਟ ਦਿਵਸ ਮੌਕੇ ਉਚੇਚੇ ਯਤਨ ਕਰਨ ਦਾ ਸੱਦਾ ਦਿੱਤਾ ਗਿਆ ਹੈ।

ਸਿਰੀ ਦਮਦਮਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਹਾੜੇ ਦੌਰਾਨ ਮਾਹੌਲ ਗੁਰਮਤਿ ਅਨੁਸਾਰੀ ਬਣਾਉਣ ਲਈ ਯਤਨ ਸ਼ੁਰੂ

ਬਾਬਾ ਹਰਦੀਪ ਸਿੰਘ ਮਹਿਰਾਜ, ਲੱਖੀ ਜੰਗਲ ਖਾਲਸਾ ਜਥਾ ਅਤੇ ਸਿੱਖ ਜਥਾ ਮਾਲਵਾ ਵੱਲੋਂ ਬਠਿੰਡਾ ਵਿਖੇ ਪੱਤਰਕਾਰ ਵਾਰਤਾ ਕੀਤੀ ਗਈ ਜਿਸ ਵਿੱਚ ਤਖਤ ਸਿਰੀ ਦਮਦਮਾ ਸਾਹਿਬ ਵਿਖੇ ਹਰ ਸਾਲ ਗੁਰੂ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਦੌਰਾਨ ਹੁੰਦੇ ਸਮਾਗਮਾਂ ਵਿੱਚ ਮਹੌਲ ਨੂੰ ਗੁਰਮਤਿ ਅਨੁਸਾਰੀ ਕਰਨ ਸਬੰਧੀ ਕਿਹਾ ਗਿਆ।

ਰਾਮ ਰਹੀਮ ਨੂੰ ਪੁਲਿਸ ਰਿਮਾਂਡ ਉੱਤੇ ਪੰਜਾਬ ਲਿਆਂਦਾ ਜਾਵੇ – ਦਲ ਖ਼ਾਲਸਾ

2015 ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਜੋ ਪਹਿਲਾਂ ਹੀ ਬਲਾਤਕਾਰ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਹਨ ਅਤੇ ਉਸਦੀ ਚਹੇਤੀ ਹਨੀਪ੍ਰੀਤ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਦਲ ਖ਼ਾਲਸਾ ਨੇ ਪੰਜਾਬ ਸਰਕਾਰ ਨੂੰ ਦੋਹਾਂ ਨੂੰ ਤੁਰੰਤ ਪੁਲਿਸ ਰਿਮਾਂਡ ਉੱਤੇ ਪੰਜਾਬ ਲਿਆ ਕੇ ਪੁੱਛਗਿਛ ਕਰਨ ਅਤੇ ਬੇਅਦਬੀ ਕੇਸ ਵਿੱਚ ਗ੍ਰਿਫਤਾਰ ਕਰਨ ਲਈ ਕਿਹਾ ਹੈ।

Next Page »