ਸਿੱਖ ਖਬਰਾਂ

ਕੇਂਦਰ ਸਰਕਾਰ ਆਨੰਦ ਵਿਆਹ ਕਾਨੂੰਨ ਨੂੰ ਸਾਰੇ ਭਾਰਤ ਵਿੱਚ ਲਾਗੂ ਕਰੇ: ਸ਼੍ਰੋਮਣੀ ਕਮੇਟੀ

May 11, 2014 | By

ਅੰਮਿ੍ਤਸਰ, (10 ਮਈ 2014):- ਹਰਿਆਣਾ ਦੀ ਸਰਕਾਰ ਵੱਲੋਂ ਅਨੰਦ ਵਿਆਹ ਐਕਟ ਦੀਆਂ ਖਾਮੀਆਂ ਖਤਮ ਕਰਕੇ ਇਸਨੂੰ ਲਾਗੂ ਕਰਨ ਦੀ ਸ਼ਲਾਘਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇ: ਅਵਤਾਰ ਸਿੰਘ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਅਨੰਦ ਮੈਰਿਜ ਐਕਟ ਸਮੁੱਚੇ ਦੇਸ਼ ‘ਚ ਲਾਗੂ ਕਰਨਾ ਚਾਹੀਦਾ ਹੈ ।
 ਇਸ ਐਕਟ ਦੇ ਲਾਗੂ ਹੋਣ ਨਾਲ ਸਿੱਖ ਆਪਣੇ ਵਿਆਹ ਨੂੰ ਆਪਣੇ ਧਰਮ ਮੁਤਾਬਿਕ ਦਰਜ ਕਰਵਾ ਸਕਣਗੇ। ਇਸ ਐਕਟ ਨੂੰ ਲਾਗੂ ਕਰਨ ਬਾਰੇ ਸ਼੍ਰੋਮਣੀ ਕਮੇਟੀ ਬੜੀ ਦੇਰ ਤੋਂ ਕੇਂਦਰ ਸਰਕਾਰ ਨਾਲ ਪੱਤਰ ਵਿਹਾਰ ਕਰ ਰਹੀ ਹੈ । ਉਨ੍ਹਾਂ ਅੱਗੇ ਕਿਹਾ ਕਿ ਕਿਹਾ ਕਿ ਇਸ ਐਕਟ ਤੋਂ ਵਿਰਵੇ ਸਿੱਖਾਂ ਨੂੰ ਵਿਦੇਸ਼ਾਂ ‘ਚ ਵੀ ਹਿੰਦੂ ਮੈਰਿਜ ਐਕਟ ਤਹਿਤ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,