ਖਾਸ ਖਬਰਾਂ » ਸਿੱਖ ਖਬਰਾਂ

ਕੇਂਦਰ ਸਰਕਾਰ ਨੇ ਭਾਈ ਰਾਜੋਆਣਾ ਦੀ ਫਾਂਸੀ ‘ਤੇ ਪੰਜਾਬ ਅਤੇ ਚੰਡੀਗੜ੍ਹ ਪ੍ਰਸ਼ਾਸ਼ਨ ਕੋਲੋਂ ਤਾਜ਼ਾ ਜਾਣਕਾਰੀ ਮੰਗੀ

February 21, 2015 | By

ਨਵੀਂ ਦਿੱਲੀ( 21 ਫਰਵਰੀ, 2015): ਭਾਰਤ ਦੇ ਗ੍ਰਹਿ ਮੰਤਰਾਲੇ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਸਬੰਧੀ ਸੰਵਿਧਾਨਕ ਨਜ਼ਰਸ਼ਾਨੀ ਪਟੀਸ਼ਨ ‘ਤੇ ਵਿਚਾਰ ਕਰਨ ਲਈ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸ਼ਨ ਕੋਲੋਂ ਤਾਜ਼ਾ ਜਾਣਕਾਰੀ ਮੰਗੀ ਹੈ ।ਭਾਈ ਰਾਜੋਆਣਾ ਪੰਜਾਬ ਦੇ ਸਾਬਕਾ ਮੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦਾ ਸਾਹਮਣਾ ਕਰ ਰਿਹਾ ਹੈ।

ਪਟਿਆਲਾ ਦੀ ਜਿਲ੍ਹਾ ਅਦਾਲਤ ਵਿਚ ਪੇਸ਼ੀ ਮੌਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਇਕ ਪੁਰਾਣੀ ਤਸਵੀਰ

ਪਟਿਆਲਾ ਦੀ ਜਿਲ੍ਹਾ ਅਦਾਲਤ ਵਿਚ ਪੇਸ਼ੀ ਮੌਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਇਕ ਪੁਰਾਣੀ ਤਸਵੀਰ

ਮੀਡੀਆ ਵਿੱਚ ਨਸ਼ਰ ਖ਼ਬਰਾਂ ਅਨੁਸਾਰ ਭਾਜਪਾ ਦੇ ਰਾਜਸੀ ਭਾਈਵਾਲ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅਦਾਲਤਾਂ ਵੱਲੋਂ ਦਿੱਤੀ ਸਜ਼ਾ ਭੁਗਤ ਚੁੱਕੇ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਉਮਰ ਕੈਦੀਆਂ ਸਮੇਤ 13 ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਦਾ ਮਾਮਲਾ ਭਾਰਤ ਸਰਕਾਰ ਕੋਲ ਉਠਾਉਣ ਤੋਂ ਬਾਅਦ ਭਾਰਤੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਇਸ ਮਸਲੇ ਨੂੰ ਦੁਬਾਰ ਘੋਖਣ ਦਾ ਫੈਸਲਾ ਕੀਤਾ ਹੈ।

ਇੱਥੇ ਇਹ ਵਰਨਣਯੋਗ ਹੈ ਕਿ ਫਾਂਸੀ ਦੀ ਸਜ਼ਾ ਖਿਲਾਫ ਭਾਈ ਰਾਜੋਆਣਾ ਨੇ ਆਪ ਕੋਈ ਵੀ ਅਰਜ਼ੀ ਭਾਰਤੀ ਰਾਸ਼ਟਰਪਤੀ ਨੂੰ ਨਹੀਂ ਦਿੱਤੀ।

ਫੰਜਾਬ ਦੀ ਸੱਤਾਧਾਰੀ ਪਾਰਟੀ ਬਾਦਲ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ‘ਤੇ ਦੁਬਾਰਾ ਵਿਚਾਰ ਕਰਨ ਲਈ ਨਜ਼ਰਸ਼ਾਨੀ ਪਟੀਸ਼ਨ ਭਾਰਤੀ ਰਾਸ਼ਟਰਪਤੀ ਕੋਲ ਦਾਇਰ ਕੀਤੀ ਗਈ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਗ੍ਰੀਹ ਮੰਤਰਾਲੇ ਨੇ ਚੰਡੀਗੜ੍ਹ ਦੇ ਪ੍ਰਸ਼ਾਸ਼ਕ ਕੋਲੋ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸ਼ਨ ਕੋਲੋਂ ਭਾਈ ਰਾਜੋਆਣਾ ਦੀ ਫਾਂਸੀ ਬਾਰੇ ਨਜ਼ਰਸ਼ਾਨੀ ਪਟੀਸ਼ਨ ‘ਤੇ ਵਿਚਾਰ ਕਰਨ ਲਈ ਤਾਜ਼ਾ ਵਿਚਾਰ ਮੰਗੇ ਹਨ।

ਮੀਡੀਆ ਸੂਤਰਾਂ ਅਨੁਸਾਰ” ਭਾਈ ਜਗਤਾਰ ਸਿੰਘ ਤਾਰਾ ਦੀ ਗ੍ਰਿਫਤਾਰੀ ਤੋਂ ਬਾਅਦ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਅਤੇ ਇਸ ਕੇਸ ਨਾਲ ਸਬੰਧਿਤ ਜਾਣਕਾਰੀ ਗ੍ਰਹਿ ਮੰਤਰੀ ਰਾਜਨਾਥ ਕੋਲ ਪਹੁੰਚਣ ਤੋਂ ਬਾਅਦ ਮੰਤਰਾਲੇ ਨੇ ਭਾਈ ਰਾਜੋਆਣਾ ਦੇ ਕੇਸ ‘ਤੇ ਵਿਚਾਰ ਕਰਨ ਲਈ ਪੰਜਾਬ ਅਤੇ ਚੰਡੀਗੜ੍ਹ ਪ੍ਰਸ਼ਾਸ਼ਨ ਕੋਲੋਂ ਤਾਜ਼ਾ ਜਾਣਕਾਰੀ ਮੰਗੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,