ਪੰਜਾਬ ਵਿਚ ਠੰਡ ਦੇ ਦਿਨਾਂ ਵਿਚ ਪੜ੍ਹਨ ਜਾ ਰਹੇ ਬੱਚਿਆਂ ਦੀ ਤਸਵੀਰ

ਆਮ ਖਬਰਾਂ

ਵਧੀ ਠੰਡ ਅਤੇ ਸੰਘਣੀ ਧੁੰਦ ਕਾਰਨ ਪੰਜਾਬ ਦੇ ਸਕੂਲਾਂ ਦਾ ਸਮਾਂ ਤਬਦੀਲ

By ਸਿੱਖ ਸਿਆਸਤ ਬਿਊਰੋ

January 03, 2019

ਚੰਡੀਗੜ੍ਹ: ਪੰਜਾਬ ਵਿਚ ਪਿਛਲੇ ਕਈਂ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਅਤੇ ਹੱਡ ਚੀਰਵੀਂ ਠੰਡ ਨੂੰ ਖਿਆਲ ਵਿਚ ਰੱਖਦਿਆਂ ਪੰਜਾਬ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਪ੍ਰਾਇਮਰੀ,ਮਿਡਲ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।

ਇਸ ਬਾਰੇ ਜਾਣਕਾਰੀ ਦੇਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ੳਮ ਪ੍ਰਕਾਸ਼ ਸੋਨੀ ਨੇ ਕਿਹਾ ਕਿ “ਬੱਚਿਆਂ ਨੂੰ ਸੰਘਣੀ ਧੁੰਦ ਤੇ ਠੰਡ ਤੋਂ ਬਚਾਉਣ ਲਈ ਤੱਟ-ਫੱਟ ਅਸਰ ਨਾਲ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਗਿਆ ਹੈ। ਨਵੇਂ ਸਮੇਂ ਮੁਤਾਬਕ ਹੁਣ ਸਾਰੇ ਪ੍ਰਾਇਮਰੀ ਸਕੂਲ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗਣਗੇ, ਜਦੋਂ ਕਿ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਤੋਂ ਸ਼ਾਮੀਂ 4:15 ਤੱਕ ਕੀਤਾ ਗਿਆ ਹੈ। ਇਹ ਹੁਕਮ ਅਗਲੇ ਹੁਕਮਾਂ ਤੀਕ ਤੱਟ-ਫੱਟ ਅਸਰ ਨਾਲ ਲਾਗੂ ਹੋਣ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: