ਸਿਆਸੀ ਖਬਰਾਂ

ਕੈਪਟਨ ਅਮਰਿੰਦਰ, ਰਾਜਨਾਥ ਕੋਲੋਂ ਜਹਾਜ਼ ਅਗਵਾਕਾਰਾਂ ਖਿਲਾਫ ਵਾਧੂ-ਚਾਰਜਸ਼ੀਟ ਵਾਪਿਸ ਕਰਵਾਉਣ: ਪੰਜੋਲੀ

July 23, 2017 | By

ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਇਨਸਾਫ ਦੀ ਬਹਾਲੀ ਲਈ ਦਲ ਖਾਲਸਾ ਨਾਲ ਸਬੰਧਿਤ ਪੰਜ ਜਹਾਜ਼ ਅਗਵਾਕਾਰਾਂ ਦਾ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਕੋਲ ਪ੍ਰਭਾਵਸ਼ਾਲੀ ਤਰੀਕੇ ਨਾਲ ਚੁੱਕਣ ਅਤੇ ਦੇਸ਼-ਧ੍ਰੋਹ ਦੀਆਂ ਧਾਰਾਵਾਂ ਵਾਲੀ ਵਾਧੂ-ਚਾਰਜਸ਼ੀਟ ਰੱਦ ਕਰਵਾਉਣ ਲਈ ਆਪਣਾ ਅਸਰ-ਰਸੂਖ ਵਰਤਣ। ਚੇਤੇ ਰਹੇ ਕਿ ਦਿੱਲੀ ਦੀ ਅਦਾਲਤ ਨੇ ਕੇਸ ਮੁੜ ਸ਼ੁਰੂ ਕਰਨ ਲਈ 31 ਜੁਲਾਈ ਨਿਸ਼ਚਿਤ ਕੀਤੀ ਹੈ।

ਦਲ ਖ਼ਾਲਸਾ ਦੇ ਆਗੂ ਭਾਈ ਕੰਵਰਪਾਲ ਸਿੰਘ, ਸਤਨਾਮ ਸਿੰਘ, ਤੇਜਿੰਦਰਪਾਲ ਸਿੰਘ ਆਪਣੇ ਵਕੀਲਾਂ ਨਾਲ

ਦਲ ਖ਼ਾਲਸਾ ਦੇ ਆਗੂ ਭਾਈ ਕੰਵਰਪਾਲ ਸਿੰਘ, ਸਤਨਾਮ ਸਿੰਘ, ਤੇਜਿੰਦਰਪਾਲ ਸਿੰਘ ਆਪਣੇ ਵਕੀਲਾਂ ਨਾਲ

ਜਥੇ: ਪੰਜੋਲੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਦਲ ਖਾਲਸਾ ਨਾਲ ਸਬੰਧਿਤ ਸਤਿਨਾਮ ਸਿੰਘ ਪਾਉਂਟਾ ਸਾਹਿਬ ਅਤੇ ਤੇਜਿੰਦਰਪਾਲ ਸਿੰਘ ਲਈ ਕਾਨੂੰਨੀ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ ਹੈ ਜੋ ਪਹਿਲਾਂ ਹੀ ਪਾਕਿਸਤਾਨ ਦੀ ਜੇਲ੍ਹ ਅੰਦਰ ਇਸ ਕੇਸ ਵਿੱਚ ਉਮਰਕੈਦ ਭੁਗਤ ਚੁੱਕੇ ਹਨ। ਉਨ੍ਹਾਂ ਕੈਪਟਨ ਸਾਹਿਬ ਦੀ ਪੇਸ਼ਕਸ਼ ਉਤੇ ਟਿੱਪਣੀ ਕਰਦਿਆਂ ਕਿਹਾ ਕਿ ਕਾਨੂੰਨੀ ਸਹਾਇਤਾ ਕਰਨ ਲਈ ਸਿਖਾਂ ਕੋਲ ਬਹੁਤ ਸੰਸਥਾਵਾਂ ਮੌਜੂਦ ਹਨ ਅਤੇ ਕੁਝ ਸੰਸਥਾਵਾਂ ਕਾਨੂੰਨੀ ਮਦਦ ਦੇ ਵੀ ਰਹੀਆਂ ਹਨ ਜਦਕਿ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਗੱਲ ਕਰਨ ਅਤੇ ਦਿੱਲੀ ਪੁਲਿਸ ਨੂੰ ਸਪਲੀਮੈਂਟਰੀ ਚਾਰਜਸ਼ੀਟ ਅਦਾਲਤ ਵਿਚੋਂ ਵਾਪਿਸ ਲੈਣ ਦੇ ਹੁਕਮ ਦਿਵਾਉਣ। ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਕੇਂਦਰੀ ਗ੍ਰਹਿ ਮੰਤਰਾਲੇ ਅਧੀਨ ਕੰਮ ਕਰਦੀ ਹੈ। ਉਹਨਾਂ ਕਿਹਾ ਕਿ ਪੁਰਾਣੀ ਐਫ. ਆਈ. ਆਰ ਵਿੱਚ ਨਵੇਂ ਦੋਸ਼ ਜੋੜ ਕੇ ਦਿੱਲੀ ਪੁਲਿਸ ਨੇ ਕਾਨੂੰਨ ਨਾਲ ਖਿਲਵਾੜ ਕੀਤਾ ਹੈ।

ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ (ਫਾਈਲ ਫੋਟੋ)

ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ (ਫਾਈਲ ਫੋਟੋ)

ਦਲ ਖਾਲਸਾ ਆਗੂਆਂ ਨਾਲ ਇਕਮੁੱਠਤਾ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਅਗਵਾਕਾਰਾਂ ਨੇ ਕਿਸੇ ਯਾਤਰੀ ਨੂੰ ਨੁਕਸਾਨ ਨਹੀਂ ਪਹੁੰਚਾਇਆ ਸੀ ਅਤੇ ਨਾ ਹੀ ਉਨ੍ਹਾਂ ਕੋਲ ਕੋਈ ਹਥਿਆਰ ਸਨ। ਉਨ੍ਹਾਂ ਕਿਹਾ ਕਿ ਦਲ ਖਾਲਸਾ ਨੇ ਸਿੱਖਾਂ ਦੀਆਂ ਮੰਗਾਂ ਵੱਲ ਦੁਨੀਆਂ ਦਾ ਧਿਆਨ ਖਿੱਚਣ ਲਈ ਇਹ ਜ਼ੋਖਮ ਭਰਿਆ ਕਦਮ ਚੁਕਿਆ ਸੀ। ਉਨ੍ਹਾਂ ਕਿਹਾ ਕਿ ਦਲ ਖਾਲਸਾ ਨੇ ਹਾਈਜੈਕਿੰਗ ਨੂੰ ਸੰਤ ਜਰਨੈਲ ਸਿੰਘ ਖਾਲਸਾ ਦੀ ਗ੍ਰਿਫਤਾਰੀ ਅਤੇ ਸਿਖਾਂ ਉਪਰ ਭਾਰਤੀ ਹਕੂਮਤ ਵਲੋਂ ਕੀਤੇ ਜਾ ਰਹੇ ਜ਼ੁਲਮਾਂ ਵਿਰੁੱਧ ਰੋਸ ਪ੍ਰਗਟ ਕਰਨ ਲਈ ਇਕ ਸਾਧਨ ਵਜੋਂ ਵਰਤਿਆ ਸੀ।

ਸਬੰਧਤ ਖ਼ਬਰ:

ਜਹਾਜ਼ ਅਗਵਾਕਾਰਾਂ ‘ਤੇ ‘ਦੇਸ਼ਧ੍ਰੋਹ’ ਦੀ ਧਾਰਾਵਾਂ ਅਧੀਨ ਮੁਕੱਦਮਾ ਦਰਜ, ਮਿਲੀ ਦੋ ਦਿਨਾਂ ਅੰਤ੍ਰਿਮ ਜ਼ਮਾਨਤ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,