ਯਾਮਿਨੀ ਗੋਮਰ, ਗੁਰਜੀਤ ਸਿੰਘ ਔਜਲਾ (ਫਾਈਲ ਫੋਟੋ)

ਸਿਆਸੀ ਖਬਰਾਂ

ਕਾਂਗਰਸ ਵਲੋਂ ਗੁਰਜੀਤ ਔਜਲਾ ਨੂੰ ਅੰਮ੍ਰਿਤਸਰ ਤੋਂ ਉਮੀਦਵਾਰ; ਗੋਮਰ ਨੂੰ ਉਪ ਪ੍ਰਧਾਨ ਬਣਾਇਆ ਗਿਆ

By ਸਿੱਖ ਸਿਆਸਤ ਬਿਊਰੋ

January 14, 2017

ਨਵੀਂ ਦਿੱਲੀ: ਅੰਮ੍ਰਿਤਸਰ ਜ਼ਿਲ੍ਹਾ ਕਾਂਗਰਸ ਕਮੇਟੀ (ਦਿਹਾਤੀ) ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਹੋਣਗੇ। ਇਹ ਜਾਣਕਾਰੀ ਸ਼ੁੱਕਰਵਾਰ ਕਾਂਗਰਸ ਦੇ ਜਨਰਲ ਸਕੱਤਰ ਮਧੂ ਸੂਦਨ ਮਿਸਤਰੀ ਵੱਲੋਂ ਦਿੱਤੀ ਗਈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਅੰਮ੍ਰਿਤਸਰ ਲੋਕ ਸਭਾ ਹਲਕੇ ਲਈ ਜ਼ਿਮਨੀ ਚੋਣ ਵੀ ਵਿਧਾਨ ਸਭਾ ਚੋਣਾਂ ਦੇ ਨਾਲ 4 ਫਰਵਰੀ ਨੂੰ ਕਰਵਾਈ ਜਾਵੇਗੀ।

ਭਾਜਪਾ ਨੇ ਵੀਰਵਾਰ ਨੂੰ ਹੀ ਜਾਰੀ ਕੀਤੀ 17 ਵਿਧਾਨ ਸਭਾ ਉਮੀਦਵਾਰਾਂ ਦੀ ਸੂਚੀ ਦੇ ਨਾਲ ਅੰਮ੍ਰਿਤਸਰ ਹਲਕੇ ਲਈ ਰਜਿੰਦਰ ਮੋਹਨ ਸਿੰਘ ਛੀਨਾ ਦੇ ਨਾਂਅ ਦਾ ਵੀ ਐਲਾਨ ਕਰ ਦਿੱਤਾ ਸੀ। ਕਾਂਗਰਸ ਨੇ ਲੋਕ ਸਭਾ ਉਮੀਦਵਾਰ ਦੇ ਐਲਾਨ ਦੇ ਨਾਲ ਪੰਜਾਬ ਕਾਂਗਰਸ ਦੇ 3 ਨਵੇਂ ਉਪ-ਪ੍ਰਧਾਨਾਂ, ਇਕ ਜਨਰਲ ਸਕੱਤਰ ਅਤੇ ਇਕ ਮੈਂਬਰ ਦੇ ਨਾਂਅ ਦਾ ਐਲਾਨ ਵੀ ਕੀਤਾ। ‘ਆਪ’ ਨੂੰ ਛੱਡ ਕੇ ਕਾਂਗਰਸ ‘ਚ ਸ਼ਾਮਿਲ ਹੋਈ ਯਾਮਿਨੀ ਗੋਮਰ, ਚੰਦਰ ਮੋਹਨ ਲਖਨਪਾਲ ਅਤੇ ਇਕਬਾਲ ਸਿੰਘ ਪੰਨੂ ਨੂੰ ਉਪ-ਪ੍ਰਧਾਨ ਬਣਾਇਆ ਗਿਆ ਹੈ। ਪ੍ਰਵੀਨ ਕੁਮਾਰ ਭਾਰਦਵਾਜ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਅਤੇ ਇੰਦਰਜੀਤ ਸਿੰਘ ਨੂੰ ਪਾਰਟੀ ਦੀ ਕਾਰਜਕਾਰਨੀ ਦਾ ਮੈਂਬਰ ਬਣਾਇਆ ਗਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: