ਸਿਆਸੀ ਖਬਰਾਂ

ਵਿਵਾਦਾਂ ‘ਚ ਘਿਰੇ ਲੌਂਗੋਵਾਲ ਨੇ ਬਣਾਈ ਮੀਡੀਆ ਤੋਂ ਦੂਰੀ: ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ ਅਤੇ ਗਿਆਨੀ ਗੁਰਬਚਨ ਸਿੰਘ ਨਾਲ ਕੀਤੀ ਮੁਲਾਕਾਤ

December 5, 2017 | By

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨਗੀ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਵਿਵਾਦਾਂ ਵਿੱਚ ਘਿਰੇ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ (5 ਦਸੰਬਰ, 2017) ਆਪਣੀ ਪਲੇਠੀ ਦਫਤਰੀ ਫੇਰੀ ਮੌਕੇ ਮੀਡੀਆ ਤੋਂ ਦੂਰੀ ਬਣਾਈ ਰੱਖੀ। ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕਮੇਟੀ ਦੇ ਦਫਤਰ ‘ਚ ਕਮੇਟੀ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ। ਪਰ ਇਸ ਸਭ ਨੂੰ ਮੀਡੀਆ ਤੋਂ ਦੂਰ ਹੀ ਰੱਖਿਆ ਗਿਆ।

ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ

ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ

ਉੱਧਰ ਸ਼੍ਰੋਮਣੀ ਕਮੇਟੀ ਦੇ ਮੀਡੀਆ ਵਿਭਾਗ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਜਿਥੇ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਭਿਖੀਵਿੰਡ ਨੇ ਉਨ੍ਹਾਂ ਨੂੰ ਸਿਰੋਪਾਉ ਦੀ ਬਖਸ਼ਿਸ਼ ਕੀਤੀ। ਲੌਂਗੋਵਾਲ ਨੇ ਮੁੱਖ ਦਫਤਰ ਦੇ ਇਕੱਤਰਤਾ ਘਰ ਵਿਖੇ ਅਧਿਕਾਰੀਆਂ ਨਾਲ ਮੁਲਾਕਾਤ ਕਰ ਕੇ ਪ੍ਰਬੰਧਕੀ ਕਾਰਜਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਿੱਥੇ ਉਨ੍ਹਾਂ ਦੀ ਵੱਖ-ਵੱਖ ਅਧਿਕਾਰੀਆਂ ਨਾਲ ਜਾਣ ਪਛਾਣ ਕਰਵਾਈ ਉਥੇ ਹੀ ਪ੍ਰਬੰਧਕੀ ਸੇਵਾਵਾਂ ਲਈ ਵਿਸ਼ਵਾਸ ਵੀ ਦਿਵਾਇਆ।

ਸਬੰਧਤ ਖ਼ਬਰ:

“ਲੌਂਗੋਵਾਲ ਗਲਤੀ ਮੰਨ ਕੇ ਤਨਖਾਹ ਲਵਾ ਚੁੱਕਾ ਹੈ”: ਗਿਆਨੀ ਗੁਰਬਚਨ ਸਿੰਘ; “ਮੈਂ ਡੇਰੇ ਗਿਆ ਹੀ ਨਹੀਂ”: ਲੌਂਗੋਵਾਲ; ਦੋਵਾਂ ‘ਚੋਂ ਸਹੀ ਕੌਣ? …

ਲੌਂਗੋਵਾਲ ਦੀ ਅੱਜ ਦੀ ਫੇਰੀ ਦੌਰਾਨ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਬਾਬਾ ਗੁਰਮੀਤ ਸਿੰਘ ਤਰਲੋਕੇਵਾਲਾ ਅਤੇ ਗੁਰਮੀਤ ਸਿੰਘ ਬੂਹ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜਾਇਬ ਸਿੰਘ ਅਭਿਆਸੀ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ, ਮਨਜੀਤ ਸਿੰਘ, ਹਰਭਜਨ ਸਿੰਘ ਮਨਾਵਾਂ ਤੋਂ ਇਲਾਵਾ ਸਮੁਚੇ ਵਧੀਕ ਸਕੱਤਰ, ਮੀਤ ਸਕੱਤਰ ਅਤੇ ਮੈਨੇਜਰ ਦਰਬਾਰ ਸਾਹਿਬ ਸੁਲੱਖਣ ਸਿੰਘ ਹਾਜ਼ਰ ਰਹੇ।

ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲਣ ਵੀ ਗਏ ਪਰ ਇਸ ਦੌਰਾਨ ਕਮੇਟੀ ਅਧਿਕਾਰੀਆਂ ਨੂੰ ਦੂਰ ਰੱਖਿਆ ਗਿਆ ਤੇ ਕਮੇਟੀ ਮੀਡੀਆ ਨੇ ਇਸ ਸਬੰਧੀ ਕੋਈ ਫੋਟੋ ਜਾਂ ਜਾਣਕਾਰੀ ਵੀ ਨਸ਼ਰ ਨਹੀਂ ਕੀਤੀ।

ਸਬੰਧਤ ਖ਼ਬਰ:

ਸਿੱਖ ਕੋਆਰਡੀਨੇਸ਼ਨ ਕਮੇਟੀ ਅਮਰੀਕਾ ਵਲੋਂ ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਵਿਰੋਧ ਦਾ ਐਲਾਨ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,