ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ » ਸਿੱਖ ਖਬਰਾਂ

ਜੂਨ 84 ਦੇ ਦਰਬਾਰ ਸਾਹਿਬ ਹਮਲੇ ਦੀ ਪੀੜ ਨੂੰ ਮਹਿਸੂਸ ਕਰਦਿਆਂ 6 ਜੂਨ ਨੂੰ ਅੰਮ੍ਰਿਤਸਰ ਬੰਦ ਰੱਖਿਆ ਜਾਵੇ: ਦਲ ਖਾਲਸਾ

June 1, 2017 | By

ਅੰਮ੍ਰਿਤਸਰ: ਦਲ ਖਾਲਸਾ ਨੇ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਉੱਤੇ ਭਾਰਤ ਸਰਕਾਰ ਵਲੋਂ ‘ਸਾਕਾ ਨੀਲਾ ਤਾਰਾ’ ਦੇ ਨਾਮ ਹੇਠ ਕੀਤੇ ਗਏ ਫੌਜੀ ਹਮਲੇ ਦੀ ਪੀੜ ਦੇ 33ਵਰ੍ਹੇ ਪੂਰੇ ਹੋਣ ‘ਤੇ 6 ਜੂਨ ਨੂੰ ‘ਅੰਮ੍ਰਿਤਸਰ ਬੰਦ’ ਦਾ ਸੱਦਾ ਦਿੱਤਾ ਹੈ।

ਪਾਰਟੀ ਦਫਤਰ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ, ਸਾਬਕਾ ਪ੍ਰਧਾਨ ਸਤਿਨਾਮ ਸਿੰਘ ਪਾਉਂਟਾ ਸਾਹਿਬ ਅਤੇ ਬੁਲਾਰੇ ਕੰਵਰਪਾਲ ਸਿੰਘ ਨੇ ਪਵਿੱਤਰ ਸ਼ਹਿਰ ਦੇ ਲੋਕਾਂ ਨੂੰ 6 ਜੂਨ ਨੂੰ ਆਪਣੇ ਕਾਰੋਬਾਰੀ, ਵਿਦਿਅਕ ਅਤੇ ਦਫਤਰੀ ਅਦਾਰੇ (ਦੁਕਾਨਾਂ, ਬੈਂਕ, ਪੈਟਰੋਲ ਪੰਪ, ਮਾਲ ਆਦਿ) ਬੰਦ ਰੱਖਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਜੂਨ 84 ਵਿੱਚ ਵਾਪਰੇ ਹੌਲਨਾਕ ਹਮਲੇ ਦੌਰਾਨ ਸੈਂਕੜੇ ਨਿਰਦੋਸ਼ ਸੰਗਤਾਂ ਦੇ ਕਤਲੇਆਮ ਅਤੇ ਸਿੱਖ ਰੈਫ਼ਰੈਂਸ ਲਾਇਬਰੇਰੀ ਤੋਂ ਲੁੱਟਿਆ ਗਿਆ ਸਾਹਿਤਕ ਖਜ਼ਾਨਾ ਅਤੇ ਅਣਮੋਲ ਧਾਰਮਿਕ ਗ੍ਰੰਥਾਂ/ਪੁਸਤਕਾਂ ਵਿਰੁੱਧ ਰੋਸ ਪ੍ਰਗਟਾਉਣਾ ਲਈ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ 33 ਵਰ੍ਹੇ ਬੀਤਣ ਦੇ ਬਾਅਦ ਵੀ ਭਾਰਤ ਸਰਕਾਰ ਸਾਡੇ ਕੌਮੀ ਵੱਡਮੁੱਲੇ ਖਜ਼ਾਨੇ ਨੂੰ ਵਾਪਿਸ ਕਰਨ ਤੋਂ ਕੋਰੀ ਇਨਕਾਰੀ ਹੈ।

ਦਲ ਖਾਲਸਾ ਅਤੇ ਸਿੱਖ ਯੂਥ ਆਫ ਪੰਜਾਬ ਦੇ ਆਗੂ 'ਘੱਲੂਘਾਰਾ ਦਿਹਾੜੇ' ਦੇ ਸਬੰਧ 'ਚ ਮੀਡੀਆ ਨਾਲ ਗੱਲ ਕਰਦੇ ਹੋਏ

ਦਲ ਖਾਲਸਾ ਅਤੇ ਸਿੱਖ ਯੂਥ ਆਫ ਪੰਜਾਬ ਦੇ ਆਗੂ ‘ਘੱਲੂਘਾਰਾ ਦਿਹਾੜੇ’ ਦੇ ਸਬੰਧ ‘ਚ ਮੀਡੀਆ ਨਾਲ ਗੱਲ ਕਰਦੇ ਹੋਏ

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਧਰਮ ਨਾਲ ਸਬੰਧਤਿ ਨਾਗਰਿਕ 2014 ਤੋਂ ਬੰਦ ਦੇ ਸੱਦੇ ਦਾ ਸਮਰਥਨ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਹਰ ਵਾਰ ਵਾਂਗ ਇਸ ਵਾਰ ਵੀ ਬੰਦ ਸ਼ਾਂਤੀਪੂਰਨ ਹੋਵੇਗਾ।

ਪੰਥਕ ਆਗੂਆਂ ਨੇ ਅੰਮ੍ਰਿਤਸਰ ਦੇ ਹਿੰਦੂ, ਮੁਸਲਮਾਨ, ਈਸਾਈ ਵੀਰਾਂ ਨੂੰ ਸਿੱਖ ਭਾਈਚਾਰੇ ਦੇ ਦਰਦ ਵਿਚ ਸ਼ਾਮਿਲ ਹੋਣ ਅਤੇ ਆਪਣੇ ਵਪਾਰਕ ਅਦਾਰਿਆਂ ਨੂੰ ਬੰਦ ਕਰਕੇ ਇਕਜੁੱਟਤਾ ਦਿਖਾਉਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਸੜਕੀ ਆਵਾਜਾਈ ਵਿਚ ਕੋਈ ਵਿਘਨ ਨਹੀਂ ਪਾਇਆ ਜਾਵੇਗਾ।

ਸਬੰਧਤ ਖ਼ਬਰ:

ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਦਲ ਖਾਲਸਾ ਆਗੂ ਵਿਚਾਲੇ 6 ਜੂਨ ਦੇ ਪ੍ਰੋਗਰਾਮ ਸਬੰਧੀ ਹੋਈ ਮੀਟਿੰਗ …

ਉਹਨਾਂ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਜੂਨ 1984 ਦੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਦਰਬਾਰ ਸਾਹਿਬ ਸਮੂਹ ਅੰਦਰ ਬਣੇ ਗੁਰਦੁਆਰਾ ਸਾਹਿਬ ਦੀ ਬੇਸਮੈਂਟ ਵਿੱਚ ਸ਼ਹੀਦਾਂ ਦੀਆਂ ਤਸਵੀਰਾਂ ਸੁਸ਼ੋਭਿਤ ਕਰੇ।

ਕੰਵਰਪਾਲ ਸਿੰਘ ਨੇ ਕਿਹਾ ਕਿ ਘੱਲੂਘਾਰਾ ਦਿਹਾੜੇ ਤੋਂ ਇਕ ਦਿਨ ਪਹਿਲਾਂ 5 ਜੂਨ ਦੀ ਸ਼ਾਮ ਨੂੰ ਉਹਨਾਂ ਦੀ ਪਾਰਟੀ ਅਤੇ ਸਹਿਯੋਗੀ ਜਥੇਬੰਦੀਆਂ ਵਲੋਂ ‘ਘੱਲੂਘਾਰਾ ਯਾਦਗਾਰੀ ਮਾਰਚ’ ਕੀਤਾ ਜਾ ਰਿਹਾ ਹੈ ਜੋ ਗੁਰਦੁਆਰਾ ਰਣਜੀਤ ਐਵਨਿਊ ਤੋਂ ਸ਼ੁਰੂ ਹੋ ਕੇ ਅਕਾਲ ਤਖਤ ਸਾਹਿਬ ਵਿਖੇ ਸਮਾਪਤ ਹੋਵੇਗਾ ਜਿੱਥੇ ਸ਼ਹੀਦਾਂ ਦੀ ਯਾਦ ਵਿਚ ਅਰਦਾਸ ਕੀਤੀ ਜਾਵੇਗੀ।

ਉਨ੍ਹਾਂ ਨੇ ਦੱਸਿਆ ਕਿ ਪਾਰਟੀ ਦੇ ਮਾਲਵਾ ਯੂਨਿਟ ਵਲੋਂ ਇਸੇ ਤਰ੍ਹਾਂ ‘ਘੱਲੂਘਾਰਾ ਯਾਦਗਾਰੀ ਮਾਰਚ’ 4 ਜੂਨ ਨੂੰ ਪਿੰਡ ਸਾਧਾਂਵਾਲਾ ਤੋਂ ਫਰੀਦਕੋਟ ਜ਼ਿਲ੍ਹੇ ਵਿਚਲੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਜੱਦੀ ਪਿੰਡ ਰੋਡੇ ਤਕ ਕੱਢਿਆ ਜਾਵੇਗਾ। ਇਸ ਮੌਕੇ ਪਾਰਟੀ ਦੇ ਸੀਨੀਅਰ ਮੈਂਬਰ ਰਣਬੀਰ ਸਿੰਘ, ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਟਾਂਡਾ ਅਤੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਸਮੇਤ ਨੌਜਵਾਨ ਕਾਰਕੁੰਨ ਮੌਜੂਦ ਸਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Dal Khalsa Calls For ‘Amritsar Shutdown’ On June 6th To Observe 33th Anniversary Of Attack On Darbar Sahib …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,