ਸਿੱਖ ਖਬਰਾਂ

ਦਲ ਖਾਲਸਾ ਨੇ ਬਾਪੂ ਤ੍ਰਿਲੋਕ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

May 8, 2015 | By

ਅੰਮ੍ਰਿਤਸਰ (8 ਮਈ, 2015): ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਸਤਵੰਤ ਸਿੰਘ ਦੇ ਸਤਿਕਾਰਤ ਪਿਤਾ ਬਾਪੂ ਤ੍ਰਿਲੋਕ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਸਿੱਖ ਜੱਥੇਬੰਦੀ ਦਲ ਖਾਲਸਾ ਦੇ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਅਤੇ ਬੁਲਾਰੇ ਕੰਵਰਪਾਲ ਸਿੰਘ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਬਾਪੂ ਤਰਲੋਕ ਸਿੰਘ ਜੀ  (ਫਾਈਲ ਫੋਟੋ)

ਬਾਪੂ ਤਰਲੋਕ ਸਿੰਘ ਜੀ (ਫਾਈਲ ਫੋਟੋ)

ਜ਼ਿਕਰਯੋਗ ਹੈ ਕਿ ਸ਼ਹੀਦ ਭਾਈ ਸਤਵੰਤ ਸਿੰਘ ਨੂੰ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਕਤਲ ਕੇਸ ਵਿੱਚ 6 ਜਨਵਰੀ 1989 ਨੂੰ ਭਾਰਤ ਸਰਕਾਰ ਵੱਲੋਂ ਫਾਂਸੀ ਦੇ ਦਿੱਤਾ ਗਿਆ ਸੀ।

ਦੋਹਾਂ ਆਗੂਆਂ ਨੇ ਇਸ ਪੰਥਕ ਪਰਿਵਾਰ ਵੱਲੋਂ ਸਿੱਖ ਕੌਮ ਦੀ ਕੀਤੀ ਸੇਵਾ ਅਤੇ ਕੁਰਬਾਨੀਆਂ ਨੂੰ ਸਿਰ ਝੁਕਾਉਦਿਆਂ ਕਿਹਾ ਕਿ ਇਸ ਪਰਿਵਾਰ ਸਿੱਖ ਕੌਮ ਦੀ ਅਜ਼ਾਦੀ ਦੇ ਸੰਘਰਸ਼ ਲਈ ਅਥਾਹ ਕੁਰਬਾਨੀਆਂ ਕੀਤੀਆਂ ਅਤੇ ਉਨ੍ਹਾਂ ਦੇ ਸਪੁੱਤਰ ਨੇ ਸਿੱਖ ਕੌਮ ਦੀਆਂ ਮਹਾਨ ਰਵਾਇਤਾਂ ਨੂੰ ਕਾਇਮ ਰੱਖਦਿਆਂ ਆਪਣੀ ਕੀਮਤੀ ਜ਼ਿੰਗਦੀ ਕੌਮ ਦੇ ਲੇਖੇ ਲਾ ਦਿੱਤੀ।

ਬਾਪੂ ਤ੍ਰਿਲੋਕ ਸਿੰਘ ਨੇ ਅੰਮ੍ਰਿਤਸਾਰ ਦੇ ਐਸਕੌਰਟ ਹਸਪਤਾਲ ਵਿੱਚ ਅੱਜ ਸਵੇਰੇ 8 ਵਜੇ ਅਕਾਲ ਪਿਆਨਾ ਕੀਤਾ। ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਰਕੇ ਕੱਲ ਰਾਤ ਉਨ੍ਹਾਂ ਨੂੰ ਇੱਥੇ ਦਾਖਲ ਕੀਤਾ ਸੀ।ਉਨ੍ਹਾਂ ਦਾ ਅੰਤਿਮ ਸਸਕਾਰ ਨਿਊਜ਼ੀਲੈਂਡ ਵਿੱਚ ਰਹਿ ਰਹੇ ਉਨ੍ਹਾਂ ਦੇ ਸਪੁੱਤਰ ਸਵਰਨ ਸਿੰਘ ਦੇ ਆਉਣ ‘ਤੇ ਕੀਤਾ ਜਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,