
February 9, 2021 | By ਸਿੱਖ ਸਿਆਸਤ ਬਿਊਰੋ
ਦਿੱਲੀ/ਚੰਡੀਗੜ੍ਹ: ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਵੱਲੋਂ ਦੀਪ ਸਿੱਧੂ ਨੂੰ ਗ੍ਰਿਫਤਾਰ ਕਰਨ ਦੀ ਜਾਣਕਾਰੀ ਸਾਹਮਣੇ ਆਈ ਹੈ। ਦੀਪ ਸਿੱਧੂ ਵਕੀਲ ਅਤੇ ਅਦਾਕਾਰ ਹੈ ਅਤੇ ਕਿਸਾਨੀ ਸੰਘਰਸ਼ ਵਿੱਚ ਉਸ ਵੱਲੋਂ ਸ਼ੰਭੂ ਮੋਰਚੇ ਰਾਹੀਂ ਸ਼ਮੂਲੀਅਤ ਦੀ ਸ਼ੁਰੂਆਤ ਕੀਤੀ ਗਈ ਸੀ।
ਦੀਪ ਸਿੱਧੂ ਦੀ ਪੁਰਾਣੀ ਤਸਵੀਰ
26 ਜਨਵਰੀ ਨੂੰ ਲਾਲ ਕਿਲੇ ਵਿਖੇ ਹਾਜ਼ਰ ਹੋਣ ਕਰਕੇ ਪੁਲਿਸ ਵੱਲੋਂ ਦੀਪ ਸਿੱਧੁ ਉੱਤੇ ਵੀ ਇੱਕ ਮੁਕਦਮਾ ਦਰਜ਼ ਕੀਤਾ ਗਿਆ ਸੀ। ਪੁਲਿਸ ਨੇ ਦੀਪ ਸਿੱਧੂ ਦੀ ਗ੍ਰਿਫਤਾਰੀ ਉੱਤੇ ਇੱਕ ਲੱਖ ਰੁਪਏ ਦਾ ਇਨਾਮ ਐਲਾਨਿਆ ਹੋਇਆ ਸੀ।
ਸ਼ੁਰੂਆਤੀ ਜਾਣਕਾਰੀ ਮੁਤਾਬਿਕ ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਖਬਰ ਲਿਖੇ ਜਾਣ ਤੱਕ ਹੋਰਨਾਂ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਸੀ।
Related Topics: Deep Sidhu