ਖਾਸ ਖਬਰਾਂ » ਸਿਆਸੀ ਖਬਰਾਂ

ਆਪ ਨੇ ਮੁੜ ਦਿੱਲੀ ਵਿੱਚ ਝਾੜੂ ਫੇਰਿਆ; ਭਾਜਪਾ ਨੇ ਹਾਰ ਕਬੂਲੀ

February 11, 2020 | By

ਚੰਡੀਗੜ੍ਹ: ਦਿੱਲੀ ਵਿਧਾਨ ਸਭਾ ਲਈ ਲੰਘੀ 8 ਫਰਵਰੀ ਨੂੰ ਪਈਆਂ ਵੋਟਾਂ ਦੀ ਅੱਜ ਹੋਈ ਗਿਣਤੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਇੱਕ ਵਾਰ ਮੁੜ ਹੂੰਝਾ ਫੇਰ ਜਿੱਤ ਹਾਸਲ ਕੀਤੀ ਹੈ।

ਸ਼ਾਮ 5 ਵਜੇ ਤੱਕ ਆਮ ਆਦਮੀ ਪਾਰਟੀ 28 ਸੀਟਾਂ ਜਿੱਤ ਚੁੱਕੀ ਹੈ ਅਤੇ ਇਸ ਦੇ ਉਮੀਦਵਾਰ 35 ਹੋਰ ਸੀਟਾਂ ਉੱਪਰ ਅੱਗੇ ਚੱਲ ਰਹੇ ਹਨ।
ਇੰਝ 70 ਸੀਟਾਂ ਵਾਲੀ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦਾ ਅੰਕੜਾ 63 ਬਣਦਾ ਹੈ।

ਦਿੱਲੀ ਵਿੱਚ 48 ਸੀਟਾਂ ਜਿੱਤਣ ਦਾ ਦਾਅਵਾ ਕਰਨ ਵਾਲੀ ਭਾਜਪਾ ਨੂੰ ਹਾਲੀ ਤੱਕ ਸਿਰਫ 2 ਸੀਟਾਂ ਉੱਤੇ ਜਿੱਤ ਨਸੀਬ ਹੋਈ ਹੈ ਅਤੇ ਇਸ ਦੇ ਉਮੀਦਵਾਰ 5 ਹੋਰਨਾਂ ਸੀਟਾਂ ਉੱਤੇ ਅੱਗੇ ਚੱਲ ਰਹੇ ਹਨ।

ਇੰਝ ਭਾਜਪਾ ਦੇ ਹਿੱਸੇ ਸਿਰਫ 7 ਸੀਟਾਂ ਆਉਂਦੀਆਂ ਨਜ਼ਰ ਆ ਰਹੀਆਂ ਹਨ।

ਕਾਂਗਰਸ ਪਾਰਟੀ ਪਿਛਲੀ ਵਾਰ ਵਾਙ ਇਸ ਵਾਰ ਵੀ ਵਿਧਾਨ ਸਭਾ ਚੋਣਾਂ ਵਿੱਚ ਆਪਣਾ ਖਾਤਾ ਨਹੀਂ ਖੋਲ੍ਹ ਸਕੀ।

ਲੋਕਾਂ ਦੇ ਫੈਸਲੇ ਨੂੰ ਪ੍ਰਵਾਨ ਕਰਦੇ ਹਾਂ: ਭਾਜਪਾ ਪ੍ਰਧਾਨ ਜੇਪੀ ਨੱਡਾ
ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ ਪੀ ਨੱਡਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਉਹ ਲੋਕਾਂ ਦੇ ਫੈਸਲੇ ਨੂੰ ਪ੍ਰਵਾਨ ਕਰਦੇ ਹਨ।

ਪੂਰੀ ਵਾਹ ਲਾ ਕੇ ਵੀ ਭਾਜਪਾ ਨੂੰ ਜਿੱਤ ਨਸੀਬ ਨਾ ਹੋਈ:
ਭਾਰਤੀ ਜਨਤਾ ਪਾਰਟੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦੀ ਹਨੇਰੀ ਚਲਾਈ ਗਈ ਸੀ ਜਿਸ ਵਿੱਚ ਭਾਜਪਾ ਦੇ 270 ਮੈਂਬਰ ਪਾਰਲੀਮੈਂਟ ਤਾਂ ਵਿੱਚੋਂ ਕਰੀਬ-ਕਰੀਬ ਸਾਰਿਆਂ ਨੂੰ, ਅਤੇ ਸੂਬਿਆਂ ਦੇ ਆਗੂਆਂ ਸਮੇਤ 70 ਦੇ ਕਰੀਬ ਮੰਤਰੀਆਂ ਨੇ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ ਗਿਆ ਸੀ। ਪਰ ਇਸ ਸਭ ਦੇ ਬਾਵਜੂਦ ਵੀ ਭਾਰਤੀ ਜਨਤਾ ਪਾਰਟੀ ਦੋ ਅੰਕਾਂ ਵਾਲੇ ਅੰਕੜੇ ਤੱਕ ਵੀ ਨਾ ਪਹੁੰਚ ਸਕੀ। ਭਾਵੇਂ ਕਿ ਪਿਛਲੀ ਵਾਰ ਨਾਲੋਂ ਭਾਰਤੀ ਜਨਤਾ ਪਾਰਟੀ ਦੀ ਵੋਟ ਪ੍ਰਤੀਸ਼ਤ ਵਿਚ ਕੁਝ ਵਾਧਾ ਹੋਇਆ ਹੈ ਪਰ ਫਿਰ ਵੀ ਇਹ ਨਤੀਜੇ ਭਾਰਤੀ ਜਨਤਾ ਪਾਰਟੀ ਦੀ ਵੱਡੀ ਹਾਰ ਹੀ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,