ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਯਮੁਨਾ ਦੀ ਸਫਾਈ ਲਈ ਸੀਚੇਵਾਲ ਮਾਡਲ ਅਪਣਾਏਗੀ ਦਿੱਲੀ ਸਰਕਾਰ: ਕਪਿਲ ਮਿਸ਼ਰਾ

May 23, 2016 | By

ਕਪੂਰਥਲਾ/ ਚੰਡੀਗੜ੍ਹ: ਦਿੱਲੀ ਦੇ ਜਲ ਮੰਤਰੀ ਅਤੇ ਦਿੱਲੀ ਜਲ ਬੋਰਡ ਦੇ ਚੇਅਰਮੈਨ ਕਪਿਲ ਮਿਸ਼ਰਾ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਦਿੱਲੀ ਜਲ ਬੋਰਡ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਸੰਤ ਸੀਚੇਵਾਲ ਨੂੰ ਉਚੇਚੇ ਤੌਰ ’ਤੇ ਮਿਲਣ ਲਈ ਪਿੰਡ ਸੀਚੇਵਾਲ ਪਹੁੰਚੇ। ਇਥੇ ਸੰਤ ਸੀਚੇਵਾਲ ਨੇ ਉਨ੍ਹਾਂ ਨੂੰ ਕਾਲੀ ਵੇਈਂ ਦੀ ਸਫਾਈ ਅਤੇ ਇਲਾਕੇ ਵਿਚ ਘੱਟ ਕੀਮਤ ਉੱਤੇ ਵਾਟਰ ਟਰੀਟਮੈਂਟ ਪਲਾਂਟ ਲਾਗਵਾਉਣ ਬਾਰੇ ਵਿਸਥਾਰ ਵਿਚ ਦੱਸਿਆ।

ਦਿੱਲੀ ਦੇ ਜਲ ਮੰਤਰੀ ਕਪਿਲ ਮਿਸ਼ਰਾ, ਪੰਜਾਬ ਦੇ ਆਪ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਸੰਤ ਸੀਚੇਵਾਲ ਨੂੰ ਮਿਲਣ ਗਏ

ਦਿੱਲੀ ਦੇ ਜਲ ਮੰਤਰੀ ਕਪਿਲ ਮਿਸ਼ਰਾ, ਪੰਜਾਬ ਦੇ ਆਪ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਸੰਤ ਸੀਚੇਵਾਲ ਨੂੰ ਮਿਲਣ ਗਏ

ਇਸ ਮੌਕੇ ਜਲ ਮੰਤਰੀ ਕਪਿਲ ਮਿਸ਼ਰਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੁਝ ਸਮਾਂ ਪਹਿਲਾਂ ਹੀ ਸੀਚੇਵਾਲ ਦਾ ਦੌਰਾ ਕਰਕੇ ਗਏ ਹਨ, ਨੇ ਉਨ੍ਹਾਂ ਨੂੰ ਸੰਤ ਸੀਚੇਵਾਲ ਤੋਂ ਯਮੁਨਾ ਦੀ ਸਫਾਈ ਦੇ ਲਈ ਸੁਝਾਅ ਦੇ ਨਿਰਦੇਸ਼ ਦਿੱਤੇ ਸਨ, ਇਸ ਲਈ ਮੈਂ ਆਪਣੀ ਪੂਰੀ ਟੀਮ ਦੇ ਨਾਲ ਸੀਚੇਵਾਲ ਮਾਡਲ ਨੂੰ ਸਮਝਣ ਲਈ ਇੱਥੇ ਆਇਆ ਹਾਂ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿਚ ਯਮੁਨਾ ਦੀ ਸਫਾਈ ਲਈ ਸੀਚੇਵਾਲ ਮਾਡਲ ਅਪਣਾਇਆ ਜਾਵੇਗਾ।

ਇਸ ਮੌਕੇ ਸੰਤ ਸੀਚੇਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਦਿੱਲੀ ਜਲ ਬੋਰਡ ਦੀ ਪੂਰੀ ਟੀਮ ਨਾਲ ਬੈਠਕ ਕਰਨ ਲਈ ਦਿੱਲੀ ਆਉਣ ਦਾ ਸੱਦਾ ਦਿੰਦਿਆਂ ਹੋਇਆਂ ਮਿਸ਼ਰਾ ਨੇ ਕਿਹਾ ਕਿ ਅਸੀਂ 2 ਤੋਂ 3 ਸਾਲ ਦੇ ਵਿਚ ਯਮੁਨਾ ਨਦੀ ਨੂੰ ਸਾਫ ਕਰਕੇ ਪੂਰੀ ਦਿੱਲੀ ਨੂੰ ਸਾਫ ਪਾਣੀ ਉਪਲੱਬਧ ਕਰਵਾਉਣ ਦੇ ਲਈ ਯੋਜਨਾ ਬਣਾਈ ਹੈ।

ਦਿੱਲੀ ਦੇ ਜਲ ਮੰਤਰੀ ਕਪਿਲ ਮਿਸ਼ਰਾ ਦਾ ਸਵਾਗਤ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਮੈਂ ਪਾਣੀ ਸਾਫ ਕਰਨ ਅਤੇ ਕੁਦਰਤੀ ਸਾਧਨਾਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਕਿਤੇ ਵੀ ਜਾਣ ਲਈ ਤਿਆਰ ਹਾਂ।

ਕਿਸੇ ਵੀ ਰਾਜਨੀਤਕ ਪਾਰਟੀ ਨੂੰ ਆਪਣਾ ਸਮਰਥਨ ਦਿੱਤੇ ਜਾਣ ਦੇ ਮੀਡੀਆ ਦੇ ਸਵਾਲ ਦੇ ਜਵਾਬ ਵਿਚ ਸੰਤ ਸੀਚੇਵਾਲ ਨੇ ਕਿਹਾ ਕਿ ਮੈਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਚੋਣ ਮਨੋਰਥ ਪੱਤਰ ਵਿਚ ਵਧ ਰਹੇ ਪ੍ਰਦੂਸ਼ਣ ਦੇ ਮੁੱਦੇ ਨੂੰ ਸ਼ਾਮਲ ਕਰਨ ਅਤੇ ਜੋ ਵੀ ਪਾਰਟੀ ਇਸ ਮੁੱਦੇ ’ਤੇ ਠੋਸ ਏਜੰਡਾ ਰੱਖੇਗੀ, ਮੇਰਾ ਸਮਰਥਨ ਉਸ ਪਾਰਟੀ ਦੇ ਨਾਲ ਹੋਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,