ਮੁਕਤਸਰ ਸਾਹਿਬ: ਇੱਥੇ ਪਿੰਡ ਭੂੰਦੜ ਵਿਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਸਬੰਧੀ ਪੁਲਿਸ ਵਲੋਂ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਪਿੰਡ ਭੂਦੜ ਦੇ ਵਸਨੀਕ ਚਰਨ ਦਾਸ ਅਤੇ ਉਸਦੀ ਸਾਲੀ ਸਪਨਾ ਰਾਣੀ ਨੇ 22 ਅਪ੍ਰੈਲ ਦੀ ਸ਼ਾਮ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੁੱਕ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪਰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਉਨ੍ਹਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ।
ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ਵਿਚ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ।
ਮੀਡੀਆ ਰਿਪੋਰਟਾਂ ਅਨੁਸਾਰ ਗਿੱਦੜਬਾਹਾ ਦੇ ਡੀਐਸਪੀ ਰਾਜਪਾਲ ਸਿੰਘ ਨੇ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਵੇਂ ਦੋਸ਼ੀ ਡੇਰਾ ਸੱਚਾ ਸੌਧਾ ਦੇ ਪ੍ਰੇਮੀ ਹਨ।