ਸਿੱਖ ਖਬਰਾਂ

ਮ੍ਰਿਤਕ ਸਾਧ ਆਸ਼ੂਤੋਸ਼ ਦੇ ਸਸਕਾਰ ਨੂੰ ਲੈਕੇ ਡੀਜੀਪੀ ਪੰਜਾਬ ਨੇ ਡੇਰਾ ਨੂਰਮਹਿਲ ਦੇ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ

December 3, 2014 | By

dgp

ਸੁਮੇਧ ਸੈਣੀ, ਮੁਖੀ ਪੰਜਾਬ ਪੁਲਿਸ

ਚੰਡੀਗੜ੍ਹ (2 ਦਸੰਬਰ,2014): ਵਿਵਾਦਤ ਡੇਰਾ ਨੂਰਮਹਿਲ ਦੇ ਮੁਖੀ ਆਸ਼ੂਤੋਸ਼ ਜਿਸ ਦੀ ਲਾਸ਼ ਨੂੰ ਡੇਰੇ ਦੀ ਪ੍ਰਬੰਧਕ ਕਮੇਟੀ ਨੇ ਫਰੀਜਰ ਵਿੱਚ ਰੱਖਿਆ ਹੋਇਆ ਹੈ, ਦਾ ਅੰਤਿਮ ਸਸਕਾਰ 15 ਦਿਨਾਂ ਦੇ ਅੰਦਰ ਅੰਦਰ ਕਰਨ ਦੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ। ਇਸ ਸਬੰਧੀ ਅੱਜ ਪੰਜਾਬ ਪੁਲਿਸ ਦੇ ਮੁਖੀ ਸ੍ਰੀ ਸੁਮੇਧ ਸੈਣੀ ਨੇ ਅੱਜ ਚੰਡੀਗੜ੍ਹ ਵਿਚ ਆਪਣੀ ਰਿਹਾਇਸ਼ ‘ਤੇ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੂਰਮਹਿਲ ਦੇ ਪ੍ਰਤੀਨਿਧੀਆਂ ਨਾਲ ਬੰਦ ਕਮਰਾ ਮੀਟਿੰਗ ਕੀਤੀ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਦੇ ਮੁਖੀ ਆਸ਼ੂਤੋਸ਼ ਦਾ ਅੰਤਿਮ ਸੰਸਕਾਰ 15 ਦਿਨਾਂ ਦੇ ਅੰਦਰ-ਅੰਦਰ ਕੀਤੇ ਜਾਣ ਦੇ ਹੁਕਮਾਂ ਤੋਂ ਬਾਅਦ ਹੋਈ ਇਹ ਮੁਲਾਕਾਤ ਕਾਫੀ ਮਹੱਤਵਪੂਰਨ ਸਮਝੀ ਜਾ ਰਹੀ ਹੈ। ਭਾਵੇਂ ਕਿ ਮੀਟਿੰਗ ਦੇ ਵੇਰਵੇ ਨਹੀਂ ਮਿਲ ਸਕੇ ਪਰ ਸੂਤਰਾਂ ਦਾ ਕਹਿਣਾ ਹੈ ਕਿ ਮੀਟਿੰਗ ਵਿਚ ਸੰਸਥਾਨ ਦੇ ਮੁਖੀ ਆਸ਼ਤੋਸ਼ ਦੇ ਸਸਕਾਰ ਸਮੇਂ ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ‘ਤੇ ਚਰਚਾ ਕੀਤੀ ਗਈ।

ਜਾਣਕਾਰੀ ਅਨੁਸਾਰ ਪਿਛਲੇ ਮਹੀਨੇ ਹਰਿਆਣਾ ‘ਚ ਸੰਤ ਰਾਮਪਾਲ ਕਾਂਡ ਤੋਂ ਸਬਕ ਲੈਂਦਿਆਂ ਪੰਜਾਬ ਸਰਕਾਰ ਕਿਸੇ ਤਰ੍ਹਾਂ ਦੇ ਟਕਰਾਅ ਤੋਂ ਬਚਦਿਆਂ ਅਦਾਲਤ ਦਾ ਫੈਸਲਾ ਲਾਗੂ ਕਰਨਾ ਚਾਹੁੰਦੀ ਹੈ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 29 ਜਨਵਰੀ 2014 ਨੂੰ ਡਾਕਟਰੀ ਤੌਰ ‘ਤੇ ਮ੍ਰਿਤਕ ਐਲਾਨੇ ਗਏ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਦੇ ਮੁਖੀ ਆਸ਼ੂਤੋਸ਼ ਦਾ ਅੰਤਿਮ ਸੰਸਕਾਰ 15 ਦਿਨਾਂ ਦੇ ਅੰਦਰ ਅੰਦਰ ਕਰਨ ਦੇ ਹੁਕਮ ਦਿੱਤੇ ਸਨ ਅਤੇ ਸਸਕਾਰ ਦੀ ਸਮੁੱਚੀ ਕਾਰਵਾਈ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਮੁਖੀ ਸੁਮੇਧ ਸਿੰਘ ਸੈਣੀ ਸਮੇਤ ਸੀਨੀਅਰ ਅਧਿਕਾਰੀਆਂ ਦੀ ਡਿਊਟੀ ਲਗਾਈ ਹੈ। ਹਾਈਕੋਰਟ ਨੇ ਆਪਣੇ ਹੁਕਮ ਵਿਚ ਪੰਜਾਬ ਦੇ ਡੀ. ਜੀ. ਪੀ. ਨੂੰ ਸਸਕਾਰ ਸਮੇਂ ਨਿੱਜੀ ਤੌਰ ‘ਤੇ ਹਾਜਰ ਰਹਿਣ ਦੀ ਵੀ ਹਦਾਇਤ ਕੀਤੀ ਹੈ।

ਨੂਰਮਹਿਲ ਡੇਰਾ ਸਿੱਖ ਵਿਰੋਧੀ ਕਾਰਵਾਈਆਂ ਕਰਕੇ ਹਮੇਸ਼ਾਂ ਹੀ ਸੁਰਖੀਆਂ ਵਿੱਚ ਰਿਹਾ ਹੈ। ਬੀਤੀ 1ਦਸੰਬਰ ਨੂੰ ਤਰਨਤਾਰ ਨੇੜਲੇ ਪਿੰਡ ਜੋਧਪੁਰ ਵਿੱਚ ਨੂਰਮਹਿਲੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਅਗਨ ਭੇਟ ਕਰ ਦਿੱਤਾ ਸੀ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,