ਡਾ. ਸੁਖਦਰਸ਼ਨ ਸਿੰਘ ਖਹਿਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਉਪ-ਕੁਲਪਤੀ ਵਜੋਂ ਅਹੁਦਾ ਸੰਭਾਲਦੇ ਹੋਏ।

ਆਮ ਖਬਰਾਂ

ਡਾ. ਸੁਖਦਰਸ਼ਨ ਸਿੰਘ ਖਹਿਰਾ ਬਣੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਉਪ-ਕੁਲਪਤੀ

By ਸਿੱਖ ਸਿਆਸਤ ਬਿਊਰੋ

September 01, 2017

ਚੰਡੀਗੜ: ਡਾ. ਸੁਖਦਰਸ਼ਨ ਸਿੰਘ ਖਹਿਰਾ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦਾ ਉਪ-ਕੁਲਪਤੀ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਡਾ. ਖਹਿਰਾ ਨੂੰ ਉਪ-ਕੁਲਪਤੀ ਦਾ ਨਿਯੁਕਤੀ ਪੱਤਰ ਸੌਂਪਿਆ।

ਪ੍ਰੋ. ਬਡੂੰਗਰ ਨੇ ਦੱਸਿਆ ਕਿ ਵਾਈਸ-ਚਾਂਸਲਰ ਦੀ ਚੋਣ ਹਿੱਤ ਯੂਨੀਵਰਸਿਟੀ ਟਰੱਸਟ ਵੱਲੋਂ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ। ਇਸ ਕਮੇਟੀ ਵਿੱਚ ਜਸਟਿਸ ਨਿਰਮਲ ਸਿੰਘ, ਆਰ.ਐਸ. ਮਾਨ, ਦਰਬਾਰਾ ਸਿੰਘ ਗੁਰੂ, ਅਮਰਜੀਤ ਸਿੰਘ ਸਿੱਧੂ ਅਤੇ ਬੀਬੀ ਪਰਮਜੀਤ ਕੌਰ ਲਾਂਡਰਾਂ ਸ਼ਾਮਲ ਸਨ।

ਡਾ. ਖਹਿਰਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਚੌਥੀ ਸ਼ਤਾਬਦੀ ਮੈਮੋਰੀਅਲ ਟਰੱਸਟ ਦੇ ਮੈਂਬਰਾਂ ਦਾ ਉਨ੍ਹਾਂ ਪ੍ਰਤੀ ਵਿਸ਼ਵਾਸ ਦਿਖਾਉਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਯੂਨੀਵਰਸਿਟੀ ਨੂੰ ਅਕਾਦਮਿਕ ਖੇਤਰ ਦੀਆਂ ਬੁਲੰਦੀਆਂ ਤੱਕ ਲੈ ਕੇ ਜਾਣ ਲਈ ਹਰ ਸੰਭਵ ਯਤਨ ਕਰਨਗੇ।

ਡਾ. ਖਹਿਰਾ ਦਾ 39 ਸਾਲਾਂ ਤੋਂ ਵੱਧ ਦਾ ਅਕਾਦਮਿਕ ਅਤੇ ਪ੍ਰਸ਼ਾਸਨਿਕ ਤਜ਼ਰਬਾ ਹੈ। ਡਾ. ਖਹਿਰਾ ਜਿਥੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਡੀਨ ਅਕਾਦਮਿਕ ਮਾਮਲੇ ਅਤੇ ਰਜਿਸਟਰਾਰ ਰਹਿ ਚੁੱਕੇ ਹਨ, ਉੱਥੇ ਹੀ ਡਾਇਰੈਕਟਰ ਪਲਾਨਿੰਗ ਅਤੇ ਮੋਨੀਟਰਿੰਗ, ਡੀਨ ਵਿਿਦਆਰਥੀ ਭਲਾਈ ਅਤੇ ਪਰੋਵੋਸਟ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।ਇਸ ਤੋਂ ਇਲਾਵਾ ਡਾ. ਖਹਿਰਾ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ‘ਕਾਨੂੰਨ ਵਿਭਾਗ’ ਦੇ ਅਤੇ ‘ਪੰਜਾਬ ਸਕੂਲ ਆਫ਼ ਲਾਅ’ ਦੇ ਮੁਖੀ ਵਜੋਂ ਸੇਵਾਵਾਂ ਨਿਭਾਉਣ ਦੇ ਨਾਲ-ਨਾਲ ਉਹ ਡੀਨ, ਫ਼ੈਕਲਟੀ ਆਫ਼ ਲਾਅ ਵੀ ਰਹਿ ਚੁੱਕੇ ਹਨ।

ਇਸ ਮੌਕੇ ਦਰਬਾਰਾ ਸਿੰਘ ਗੁਰੂ, ਮੈਂਬਰ ਸਕੱਤਰ ਟਰੱਸਟਸ ਅਮਰਜੀਤ ਸਿੰਘ ਸਿੱਧੂ, ਮੈਂਬਰ ਟਰੱਸਟ, ਜੈਪਾਲ ਸਿੰਘ ਮੰਡੀਆਂ, ਮੈਂਬਰ ਟਰੱਸਟ, ਡਾ. ਪਰਿਤਪਾਲ ਸਿੰਘ, ਰਜਿਸਟਰਾਰ; ਡਾ. ਆਰ.ਕੇ. ਸ਼ਰਮਾ, ਡੀਨ, ਰਿਸਰਚ; ਡਾ. ਜਤਿੰਦਰ ਸਿੰਘ ਸਿੱਧ, ਡਾਇਰੈਕਟਰ ਐਜੂਕੇਸ਼ਨ, ਡਾਇਰੈਕਟੋਰੇਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ; ਡਾ. ਧਰਮਿੰਦਰ ਸਿੰਘ ਉੱਭਾ, ਪ੍ਰਿੰਸੀਪਲ ਖਾਲਸਾ ਕਾਲਜ, ਪਟਿਆਲਾ ਡਾ. ਕਸ਼ਮੀਰ ਸਿੰਘ, ਸ੍ਰੀ ਗੁਰੂ ਤੇਗ ਬਹਦਾਰ ਖਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬਸ ਡਾ. ਕੁਲਵੰਤ ਕੌਰ, ਪ੍ਰਿੰਸੀਪਲ, ਖਾਲਸਾ ਗਰਲਜ਼ ਕਾਲਜ, ਮੰਜੀ ਸਾਹਿਬ, ਕੋਟਾਸ ਅਵਤਾਰ ਸਿੰਘ, ਸਕੱਤਰ, ਸ਼੍ਰੋ.ਗੁ.ਪ੍ਰੰ.ਕਮੇਟੀਸ ਸਿਮਰਜੀਤ ਸਿੰਘ, ਮੀਤ ਸਕੱਤਰ, ਸ਼੍ਰੋ.ਗੁ.ਪ੍ਰੰ. ਕਮੇਟੀਸ ਪਰਮਜੀਤ ਸਿੰਘ ਸਰੋਆ, ਵਧੀਕ ਸਕੱਤਰ, ਸ਼੍ਰੋ.ਗੁ.ਪ੍ਰੰ. ਕਮੇਟੀਸ ਡਾ. ਪਰਮਵੀਰ ਸਿੰਘ, ਪ੍ਰੋਫੈਸਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਡਾ. ਗੁਰਨਾਇਬ ਸਿੰਘ, ਪ੍ਰੋਫੈਸਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਗੁਰਦੀਪ ਸਿੰਘ, ਮੈਨੇਜਰ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬਸ ਭਗਵੰਤ ਸਿੰਘ, ਨਿੱਜੀ ਸਹਾਇਕ, ਪ੍ਰਧਾਨ ਸ਼੍ਰੋ.ਗੁ.ਪ੍ਰੰ. ਕਮੇਟੀ ਵੀ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: