ਸਿੱਖ ਖਬਰਾਂ

ਦਿੱਲੀ ਕਮੇਟੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

September 14, 2015 | By

ਨਵੀਂ ਦਿੱਲੀ (14 ਸਤੰਬਰ, 2015) : ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰਾਤ ਦੇ ਵਿਸ਼ੇਸ਼ ਦੀਵਾਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਤੇ ਸਵੇਰ ਦੇ ਵਿਸ਼ੇਸ਼ ਦੀਵਾਨ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸਜਾਏ ਗਏ ।

ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਰਾਗੀ ਜੱਥਾ

ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਰਾਗੀ ਜੱਥਾ

ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਰਾਤ ਦੇ ਦੀਵਾਨ ਵਿੱਚ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਏਜੰਸੀਆਂ ਵੱਲੋਂ ਕੌਮ ਨੂੰ ਨੁਕਸਾਨ ਪਹੁੰਚਾਉਣ ਵਾਸਤੇ ਵਰਤੇ ਜਾ ਰਹੇ ਹੱਥਕੰਡਿਆਂ ਤੋਂ ਸੰਗਤਾਂ ਨੂੰ ਸੁਚੇਤ ਕੀਤਾ।

ਜੀ.ਕੇ. ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜਿਸ ਸੱਚ ਦੇ ਮਾਰਗ ’ਤੇ ਪਹਿਰਾ ਦਿੰਦੇ ਹੋਏ ਜੀਵਨ ਦੀ ਜਾਚ ਸਿਖਾਉਣ ਵਾਲੀ ਗੁਰਬਾਣੀ ਨੂੰ ਇਕੱਤਰ ਕਰਕੇ ਜਾਤ-ਪਾਤ, ਧਰਮਾਂ ਦੇ ਭੇਦ-ਭਾਵ ਨੂੰ ਮਿਟਾਉਂਦੇ ਹੋਏ ਸਿਰਫ ਇੱਕ ਅਕਾਲ ਪੁਰਖ ਦੀ ਬੰਦਗੀ ਦਾ ਸੁਨੇਹਾ ਦਿੰਦੇ ਹੋਏ ਜੋ ਸੰਪਾਦਨਾ ਕੀਤੀ ਸੀ ਉਹ ਵਕਤ ਦੀਆਂ ਹਕੂਮਤਾਂ ਨੂੰ ਮਨਜ਼ੂਰ ਨਹੀਂ ਹੋਈ। ਜੀ.ਕੇ. ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਪਿੱਛੇ ਬਾਣੀ ਦੀ ਸੰਪਾਦਨਾ ਨੂੰ ਵੀ ਇੱਕ ਮੁੱਖ ਕਾਰਨ ਦੱਸਿਆ।

ਜੀ.ਕੇ. ਨੇ ਸਿੱਖਿਆ ਦੇ ਭਾਰਤੀਕਰਣ ਦੇ ਨਾਮ ’ਤੇ ਕੁੱਝ ਪੁਰਾਤਨ ਧਰਮਾਂ ਗ੍ਰੰਥਾਂ ਨੂੰ ਸਕੂਲੀ ਸਿੱਖਿਆ ਦਾ ਹਿੱਸਾ ਬਣਾਉਣ ਵਾਸਤੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਖਿਲਾਫ ਬਿਨ੍ਹਾਂ ਕੁੱਝ ਵਿਵਾਦਿਤ ਸ਼ਬਦ ਬੋਲੇ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਊਚ-ਨੀਚ ਅਤੇ ਧਰਮਾਂ ਦੇ ਭੇਦ ਨੂੰ ਦੂਰ ਕਰਦੀ ਹੋਈ ਸਾਂਝੀਵਾਲਤਾ ਅਤੇ ਬਰਾਬਰਤਾ ਦਾ ਸਮਾਜ ਸਿਰਜਣ ਲਈ ਪ੍ਰੇਰਨਾ ਦਿੰਦੀ ਹੈ।

ਸਮਾਗਮ ਵਿੱਚ ਯੂਰੋਪ ਅਤੇ ਇੰਗਲੈਂਡ ਦੀਆਂ ਸਿੱਖ ਸੰਗਤਾਂ ਦੇ ਪ੍ਰਤੀਨਿਧੀ ਦੇ ਤੌਰ ’ਤੇ ਅਕਾਲ ਚੈਨਲ ਯੂ.ਕੇ. ਦੇ ਸੀ.ਈ.ਓ. ਅਮਰੀਕ ਸਿੰਘ ਵੱਲੋਂ ਮਨਜੀਤ ਸਿੰਘ ਜੀ.ਕੇ., ਮਨਜਿੰਦਰ ਸਿੰਘ ਸਿਰਸਾ, ਸਾਬਕਾ ਕਮੇਟੀ ਪ੍ਰਧਾਨ ਅਵਤਾਰ ਸਿੰਘ ਹਿਤ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਦੀਆਂ ਪੰਥਕ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਸੋਨ ਤਗਮੇ ਨਾਲ ਸਨਮਾਨਿਤ ਕੀਤਾ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,