ਸਿਆਸੀ ਖਬਰਾਂ

ਸੁਖਬੀਰ ਦੇ ਹੋਟਲ ਲਈ 200 ਫੁੱਟ ਚੌੜੀ ਸੜਕ ਲਈ ਜ਼ਮੀਨ ਗ੍ਰਹਿਣ ਬਾਰੇ ਚੋਣ ਕਮਿਸਨ ਵਲੋਂ ਰਿਪੋਰਟ ਤਲਬ

January 14, 2017 | By

ਚੰਡੀਗੜ੍ਹ: ਨਿਊ ਚੰਡੀਗੜ੍ਹ ਨੂੰ ਹਵਾਈ ਅੱਡੇ ਨਾਲ ਜੋੜਨ ਲਈ 200 ਫੁੱਟ ਚੌੜੀ ਸੜਕ ਦੇ ਨਿਰਮਾਣ ਲਈ ਜ਼ਮੀਨ ਗ੍ਰਹਿਣ ਕਰਨ ਲਈ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਚੋਣ ਜ਼ਾਬਤੇ ਤੋਂ ਮਹਿਜ਼ ਇਕ ਦਿਨ ਪਹਿਲਾਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਰਾਜ ਸਰਕਾਰ ਤੋਂ ਰਿਪੋਰਟ ਮੰਗ ਲਈ ਹੈ।

ਸੁਖਵਿਲਾਸ ਹੋਟਲ

ਸੁਖਵਿਲਾਸ ਹੋਟਲ

ਨਿਊ ਚੰਡੀਗੜ੍ਹ ਤੋਂ ਇਲਾਵਾ ਇਹ ਸੜਕ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਲਗਜ਼ਰੀ ਹੋਟਲ ‘ਦਿ ਓਬਰਾਏ ਸੁਖਵਿਲਾਸ ਰਿਜ਼ੌਰਟਜ਼ ਐਂਡ ਸਪਾ’ ਨੂੰ ਸਿੱਧਾ ਕੌਮਾਂਤਰੀ ਹਵਾਈ ਅੱਡੇ ਨਾਲ ਜੋੜਦੀ ਹੈ। ਦੱਸਣਯੋਗ ਹੈ ਕਿ ਅੱਠ ਪਿੰਡਾਂ ਦੀ 112 ਏਕੜ ਜ਼ਮੀਨ ਗ੍ਰਹਿਣ ਕਰਨ ਲਈ 3 ਜਨਵਰੀ ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਬਾਰੇ ਚੰਡੀਗੜ੍ਹ ਤੋਂ ਛਪਦੇ ਅੰਗ੍ਰੇਜ਼ੀ ਅਖ਼ਬਾਰ ‘ਚ 9 ਜਨਵਰੀ ਨੂੰ ਪ੍ਰਮੁੱਖਤਾ ਨਾਲ ਖ਼ਬਰ ਪ੍ਰਕਾਸ਼ਿਤ ਕੀਤੀ ਸੀ।

ਚੋਣ ਕਮਿਸ਼ਨ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹਾਊਸਿੰਗ ਐਂਡ ਸ਼ਹਿਰੀ ਵਿਕਾਸ ਵਿਭਾਗ ਦੇ ਸਕੱਤਰ ਨੂੰ ਪੱਤਰ ਲਿਖ ਕੇ ਇਸ ਬਾਰੇ ਰਿਪੋਰਟ ਮੰਗ ਲਈ ਹੈ। ਮੁੱਖ ਚੋਣ ਅਧਿਕਾਰੀ ਵੀ ਕੇ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਰਿਪੋਰਟ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਕਿਹਾ, ‘ਇਕ ਵਾਰ ਰਿਪੋਰਟ ਸਾਡੇ ਕੋਲ ਆ ਜਾਵੇ। ਇਸ ਬਾਅਦ ਅਸੀਂ ਸ਼ਿਕਾਇਤ ਅਤੇ ਰਿਪੋਰਟ ਦਾ ਅਧਿਐਨ ਕਰਾਂਗੇ। ਇਸ ਤੋਂ ਬਾਅਦ ਕੋਈ ਫ਼ੈਸਲਾ ਲਿਆ ਜਾਵੇਗਾ।’ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਆਰਟੀਆਈ ਸੈੱਲ ਦੇ ਕੋ-ਕਨਵੀਨਰ ਦਿਨੇਸ਼ ਚੱਢਾ ਦੀ ਸ਼ਿਕਾਇਤ ’ਤੇ ਇਹ ਕਾਰਵਾਈ ਕੀਤੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , ,