Site icon Sikh Siyasat News

ਗੁਜਰਾਤ ਦੀ ਸਾਬਕਾ ਮੁੱਖ ਮੰਤਰੀ ਆਨੰਦੀਬੇਨ ਪਟੇਲ ਬਣ ਸਕਦੀ ਹੈ ਪੰਜਾਬ ਦੀ ਰਾਜਪਾਲ

ਨਵੀਂ ਦਿੱਲੀ: ਭਾਜਪਾ ਦੇ ਸੰਸਦੀ ਬੋਰਡ ਨੇ ਬੁੱਧਵਾਰ ਗੁਜਰਾਤ ਦੀ ਮੁੱਖ ਮੰਤਰੀ ਆਨੰਦੀਬੇਨ ਪਟੇਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ ਤੇ ਹੁਣ ਉਨ੍ਹਾਂ ਨੂੰ ਪੰਜਾਬ ਦੀ ਰਾਜਪਾਲ ਲਾਏ ਜਾਣ ਦੀ ਸੰਭਾਵਨਾ ਹੈ। ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਅਗਲੀ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣਗੇ ਤੇ ਸਾਰੀ ਕਾਰਵਾਈ ’ਤੇ ਨਜ਼ਰ ਰੱਖਣਗੇ ਪਰ ਉਹ ਮੁੱਖ ਮੰਤਰੀ ਦੀ ਦੌੜ ਵਿੱਚ ਸ਼ਾਮਲ ਨਹੀਂ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਸ ਵੇਲੇ ਗੁਜਰਾਤ ਦੇ ਜੋ ਹਾਲਾਤ ਹਨ ਉਸ ਦੇ ਮੱਦੇਨਜ਼ਰ ਸ਼ਾਹ ਦਾ ਉਥੋਂ ਦਾ ਕਮਾਨ ਸੰਭਾਲਣਾ ਸਿਆਸੀ ਖੁਦਕੁਸ਼ੀ ਹੈ ਤੇ ਇਸ ਕਾਰਨ ਉਹ ਖੁਦ ਵੀ ਉਥੇ ਜਾਣ ਦੇ ਇਛੁੱਕ ਨਹੀਂ ਹਨ। ਪਾਰਟੀ ਦੇ ਕਈ ਆਗੂਆਂ ਦਾ ਕਹਿਣਾ ਹੈ ਕਿ ਭਾਜਪਾ ਲਈ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਜਿੱਤਣਾ ਸੌਖਾ ਨਹੀਂ ਹੈ।

ਗੁਜਰਾਤ ਦੀ ਸਾਬਕਾ ਮੁੱਖ ਮੰਤਰੀ ਆਨੰਦੀਬੇਨ ਪਟੇਲ (ਫਾਈਲ ਫੋਟੋ)

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version