Site icon Sikh Siyasat News

ਵਿੱਤ ਮੰਤਰੀ ਪਰਮਿੰਦਰ ਢੀਂਡਸਾ ਦੀ ਕੋਠੀ ਅੱਗੇ ਕਿਸਾਨ ਦਰਸ਼ਨ ਸਿੰਘ ਸੈਦੋਪੁਰ ਨੇ ਖਾਧਾ ਜ਼ਹਿਰ

ਸੰਗਰੂਰ: ਅੱਜ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਕੋਠੀ ਅੱਗੇ ਹਾਲਾਤ ਉਦੋਂ ਚਿੰਤਾਜਨਕ ਬਣ ਗਈ ਜਦੋਂ ਕਰਜ਼ਾ ਮੁਆਫ਼ੀ ਦੀ ਮੰਗ ਨੂੰ ਲੈ ਕੇ ਧਰਨੇ ‘ਤੇ ਬੈਠੇ ਕਿਸਾਨਾਂ ‘ਚੋਂ 50 ਸਾਲਾ ਕਿਸਾਨ ਦਰਸ਼ਨ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਖ਼ਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਤੁਰੰਤ ਸਿਵਲ ਹਸਪਤਾਲ ਵਿੱਚ ਮੁੱਢਲੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਰਾਜਿੰਦਰ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ।

ਕਿਸਾਨ ਦਰਸ਼ਨ ਸਿੰਘ ਸੈਦੋਪੁਰ ਇਲਾਜ ਦੌਰਾਨ ਹਸਪਤਾਲ ‘ਚ

ਜ਼ਹਿਰੀਲੀ ਚੀਜ਼ ਖਾਣ ਤੋਂ ਬਾਅਦ ਪੀੜਤ ਕਿਸਾਨ ਦਰਸ਼ਨ ਸਿੰਘ ਨੇ ਖ਼ੁਦ ਦੱਸਿਆ ਕਿ ਉਸ ‘ਤੇ 30 ਲੱਖ ਦਾ ਕਰਜ਼ਾ ਹੈ। ਇਸ ਲਈ ਬੈਂਕ ਅਤੇ ਕਰਜ਼ਾ ਲੈਣ ਵਾਲੇ ਲੋਕ ਲਗਾਤਾਰ ਤੰਗ ਕਰ ਰਹੇ ਸਨ। ਉੱਥੇ ਹੀ ਧਰਨੇ ਵਿੱਚ ਸ਼ਾਮਲ ਕਿਸਾਨ ਨਾਹਰ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਸੈਦੋਪੁਰ ਪਿੰਡ ਦਾ ਕਿਸਾਨ ਕਰਜ਼ੇ ਮੁਆਫ਼ੀ ਲਈ ਵਿੱਤ ਮੰਤਰੀ ਪਰਮਿੰਦਰ ਸਿੰਘ ਦੀ ਕੋਠੀ ‘ਤੇ ਧਰਨੇ ਵਿੱਚ ਸ਼ਾਮਲ ਹੋਇਆ ਸੀ।

ਜ਼ਿਕਰਯੋਗ ਹੈ ਅੱਜ ਪੰਜਾਬ ਦੀਆਂ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਕਿਸਾਨੀ ਸਿਰ ਚੜ੍ਹੇ ਕਰਜ਼ੇ ਮੁਆਫ਼ ਕਰਾਉਣ ਦੀ ਮੰਗ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਮੰਤਰੀਆਂ ਦੇ ਘਰਾਂ ਦਾ ਘਿਰਾਓ ਦਾ ਐਲਾਨ ਕੀਤਾ ਸੀ। ਇਸ ਤਹਿਤ ਪੂਰੇ ਪੰਜਾਬ ਵਿੱਚ ਮੰਤਰੀਆਂ ਦੀਆਂ ਕੋਠੀਆਂ ਅੱਗੇ ਧਰਨੇ ਲਾਏ ਗਏ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version