ਸਿਆਸੀ ਖਬਰਾਂ

ਭਾਜਪਾ ਸੰਸਦ ਸਾਕਸ਼ੀ ਮਹਾਰਾਜ ‘ਤੇ ਵੱਧ ਆਬਾਦੀ ਬਾਰੇ ਬਿਆਨ ਕਰਕੇ ਕੇਸ ਦਰਜ

January 8, 2017 | By

ਮੇਰਠ: ਅਬਾਦੀ ’ਤੇ ਕਾਬੂ ਪਾਉਣ ਸਬੰਧੀ ਕੀਤੀ ਵਿਵਾਦਤ ਟਿੱਪਣੀ ਤੋਂ ਬਾਅਦ ਭਾਜਪਾ ਦੇ ਸੰਸਦ ਮੈਂਬਰ ਸਾਕਸ਼ੀ ਮਹਾਰਾਜ ਖ਼ਿਲਾਫ਼ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਉਸ ਖ਼ਿਲਾਫ਼ 298, 188, 295-ਏ ਅਤੇ 153-ਬੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਉਸ ਸਮੇਂ ਇਹ ਕਾਰਵਾਈ ਕੀਤੀ ਹੈ ਜਦੋਂ ਸ਼ੁੱਕਰਵਾਰ ਨੂੰ ‘ਸੰਤ ਸੰਮੇਲਨ’ ਦੌਰਾਨ ਸਾਕਸ਼ੀ ਮਹਾਰਾਜ ਨੇ ਕਿਹਾ ਸੀ ਕਿ ਦੇਸ਼ ’ਚ ਅਬਾਦੀ ਵਧਣ ਲਈ ਹਿੰਦੂ ਨਹੀਂ ਸਗੋਂ ‘ਉਹ’ ਜ਼ਿੰਮੇਵਾਰ ਹਨ ਜਿਨ੍ਹਾਂ ਦੀਆਂ ਚਾਰ-ਚਾਰ ਪਤਨੀਆਂ ਅਤੇ 40 ਬੱਚੇ ਹਨ। ਉਨ੍ਹਾਂ ਦੇ ਇਸ ਬਿਆਨ ਨੂੰ ਮੁਸਲਮਾਨਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਭਾਜਪਾ ਸੰਸਦ ਸਾਕਸ਼ੀ ਮਹਾਰਾਜ (ਫਾਈਲ ਫੋਟੋ)

ਭਾਜਪਾ ਸੰਸਦ ਸਾਕਸ਼ੀ ਮਹਾਰਾਜ (ਫਾਈਲ ਫੋਟੋ)

ਸੁਪਰੀਮ ਕੋਰਟ ਵੱਲੋਂ ਚਾਰ ਕੁ ਦਿਨ ਪਹਿਲਾਂ ਧਰਮ ਜਾਂ ਜਾਤ ਦੇ ਨਾਮ ’ਤੇ ਵੋਟਾਂ ਮੰਗਣ ਨੂੰ ਗ਼ੈਰਕਾਨੂੰਨੀ ਕਰਾਰ ਦੇਣ ਮਗਰੋਂ ਇਹ ਬਿਆਨ ਆਉਣ ਨਾਲ ਵਿਵਾਦ ਖੜ੍ਹਾ ਹੋ ਗਿਆ ਹੈ। ਭਾਜਪਾ ਨੇ ਆਪਣੇ ਆਪ ਨੂੰ ਇਸ ਬਿਆਨ ਤੋਂ ਵੱਖ ਕਰ ਲਿਆ ਹੈ। ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕਿਹਾ ਕਿ ਭਾਜਪਾ ਸਾਰਿਆਂ ਨੂੰ ਨਾਲ ਲੈ ਕੇ ਚੱਲਣ ’ਚ ਯਕੀਨ ਕਰਦੀ ਹੈ ਅਤੇ ਦੇਸ਼ ਕਾਨੂੰਨ ਤੇ ਸੰਵਿਧਾਨ ਅਨੁਸਾਰ ਚੱਲਦਾ ਹੈ ਨਾ ਕਿ ਡੰਡੇ ਨਾਲ। ਕਾਂਗਰਸ ਨੇ ਕਿਹਾ ਹੈ ਕਿ ਉਹ ਸੰਸਦ ਮੈਂਬਰ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰੇਗੀ। ਸੰਮੇਲਨ ਦੌਰਾਨ ਭਾਜਪਾ ਆਗੂ ਨੇ ਕਿਹਾ ਸੀ ਕਿ ਅਬਾਦੀ ’ਤੇ ਨੱਥ ਪਾਉਣ ਲਈ ਸਖ਼ਤ ਕਾਨੂੰਨਾਂ ਦੀ ਦਰਕਾਰ ਹੈ ਅਤੇ ਪਾਰਟੀਆਂ ਨੂੰ ਸਿਆਸਤ ਤੋਂ ਉਪਰ ਉਠ ਕੇ ਦੇਸ਼ ਦੀ ਭਲਾਈ ਲਈ ਫ਼ੈਸਲੇ ਲੈਣੇ ਚਾਹੀਦੇ ਹਨ। ਕਾਂਗਰਸ ਆਗੂ ਕੇ ਸੀ ਮਿੱਤਲ ਨੇ ਕਿਹਾ ਕਿ ਸਾਕਸ਼ੀ ਮਹਾਰਾਜ ਦਾ ਭਾਸ਼ਣ ਚੋਣ ਜ਼ਾਬਤੇ ਦੀ ਉਲੰਘਣਾ ਹੈ।

ਭਾਜਪਾ ਸੰਸਦ ਮੈਂਬਰ ਸਾਕਸ਼ੀ ਮਹਾਰਾਜ ਵੱਲੋਂ ਦਿੱਤੇ ਗਏ ਵਿਵਾਦਤ ਬਿਆਨ ਤੋਂ ਬਾਅਦ ਚੋਣ ਕਮਿਸ਼ਨ ਨੇ ਮੇਰਠ ਜ਼ਿਲ੍ਹਾ ਪ੍ਰਸ਼ਾਸਨ ਤੋਂ ਰਿਪੋਰਟ ਮੰਗ ਲਈ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਰਿਪੋਰਟ ਮਿਲਣ ਤੋਂ ਬਾਅਦ ਅੱਗੇ ਕਾਰਵਾਈ ਹੋਏਗੀ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

FIR Against BJP MP Sakshi Maharaj for “Population Control” Remark …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,