ਆਮ ਖਬਰਾਂ » ਵਿਦੇਸ਼

ਖੇਤੀਬਾੜੀ ਯੂਨੀਵਰਸਿਟੀ ਤੋਂ ਵਿਦਿਆ ਪ੍ਰਾਪਤ ਡਾ. ਮਨਿੰਦਰ ਸਿੰਘ ਸਿਡਨੀ ‘ਚ ਪਹਿਲੇ ਸਿੱਖ ਕੌਂਲਸਰ ਬਣੇ

September 17, 2016 | By

ਸਿਡਨੀ: ਨਿਊ ਸਾਊਥ ਵੇਲਜ਼ ਸੂਬੇ ਦੇ ਪੰਜਾਬੀ ਇਲਾਕੇ ਬਲੈਕਟਾਊਨ ਤੋਂ ਡਾ: ਮਨਿੰਦਰ ਸਿੰਘ ਵਾਰਡ-1 ਤੋਂ ਕੌਂਸਲਰ ਦੀ ਚੋਣ ਜਿੱਤ ਗਏ ਹਨ। ਇਹ ਨਿਊ ਸਾਊਥ ਵੇਲਜ਼ ਦੇ ਪਹਿਲੇ ਦਸਤਾਰਧਾਰੀ ਕੌਂਸਲਰ ਹਨ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡਾ: ਮਨਿੰਦਰ ਸਿੰਘ ਨੇ ਕਿਹਾ ਕਿ 13 ਸਾਲ ਬਾਅਦ ਲੇਬਰ ਪਾਰਟੀ ਦੇ ਇਸ ਇਲਾਕੇ ਵਿਚੋਂ 2 ਕੌਂਸਲਰ ਜਿੱਤੇ ਹਨ।

ਡਾ. ਮਨਿੰਦਰ ਸਿੰਘ

ਡਾ. ਮਨਿੰਦਰ ਸਿੰਘ

ਉਨ੍ਹਾਂ ਕਿਹਾ ਕਿ ਪੰਜਾਬੀ ਭਾਈਚਾਰੇ ਦੇ ਨਾਲ-ਨਾਲ ਹੋਰ ਸਾਰੇ ਭਾਈਚਾਰੇ ਨੇ ਮੇਰਾ ਸਾਥ ਦਿੱਤਾ ਹੈ। ਵਰਣਨਯੋਗ ਹੈ ਕਿ ਡਾ. ਮਨਿੰਦਰ ਸਿੰਘ 15 ਸਾਲ ਤੋਂ ਲੇਬਰ ਪਾਰਟੀ ਨਾਲ ਜੁੜੇ ਹਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਉਚੇਰੀ ਵਿਦਿਆ ਹਾਸਿਲ ਕਰਕੇ ਇਥੇ ਪਹੁੰਚੇ ਹਨ। ਪੰਜਾਬੀ ਭਾਈਚਾਰੇ ਵਿਚ ਇਸ ਜਿੱਤ ਨੂੰ ਲੈ ਕੇ ਖੁਸ਼ੀ ਦਾ ਮਾਹੌਲ ਹੈ। ਆਸਟ੍ਰੇਲੀਆ ਦੀ ਰਾਜਨੀਤੀ ਵਿਚ ਪੰਜਾਬੀਆਂ ਲਈ ਇਹ ਬਹੁਤ ਮਹੱਤਵਪੂਰਨ ਜਿੱਤ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,