ਸਿਆਸੀ ਖਬਰਾਂ

ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸੰਘੂਰਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

January 19, 2017 | By

ਗੜਸ਼ੰਕਰ: ਅੱਜ ਵੀਰਵਾਰ ਨੂੰ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਦੋਆਬਾ ਜ਼ੋਨ ਦੇ ਐਸਸੀ ਵਿੰਗ ਦੇ ਇੰਚਾਰਜ ਸ਼ਿੰਗਾਰਾ ਰਾਮ ਸੰਘੂਰਾ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਸੰਘੂਰਾ 1992 ਅਤੇ 1997 ਵਿੱਚ ਗੜਸ਼ੰਕਰ ਤੋਂ ਵਿਧਾਇਕ ਚੁਣੇ ਗਏ ਸਨ।

ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸੰਘੂਰਾ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਦੇ ਹੋਏ ਸੰਜੈ ਸਿੰਘ

ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸੰਘੂਰਾ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਦੇ ਹੋਏ ਸੰਜੈ ਸਿੰਘ

ਸ਼ਿੰਗਾਰਾ ਰਾਮ ਸੰਘੂਰਾ ਬਹੁਜਨ ਸਮਾਜ ਪਾਰਟੀ ਦੀ ਸੂਬਾ ਇਕਾਈ ਦੇ ਜਨ. ਸਕੱਤਰ ਵੀ ਰਹੇ। ਉਹ 2011 ਵਿੱਚ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਅਤੇ ਉਨ੍ਹਾਂ ਨੂੰ ਦੋਆਬਾ ਜ਼ੋਨ ਦੇ ਐਸਸੀ ਵਿੰਗ ਦਾ ਇੰਚਾਰਜ ਬਣਾਇਆ ਗਿਆ ਸੀ।

ਪਾਰਟੀ ਵਿੱਚ ਸੰਘੂਰਾ ਦਾ ਸਵਾਗਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਪੰਜਾਬੀਆਂ ਨੇ ਭ੍ਰਿਸ਼ਟਾਚਾਰੀ ਬਾਦਲਾਂ ਤੇ ਕੈਪਟਨ ਤੋਂ ਛੁਟਕਾਰਾ ਪਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਤੋਂ ਲੋਕ ਇੱਕਜੁਟ ਹੋ ਰਹੇ ਹਨ ਤਾਂ ਜੋ ਆਮ ਲੋਕਾਂ ਦੀ ਸਰਕਾਰ ਬਣਾਈ ਜਾ ਸਕੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,