ਵਿਦੇਸ਼ » ਸਿੱਖ ਖਬਰਾਂ

ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ ਯਾਦ ਵਿੱਚ ਬਾਰਤਨੀਆਂ ਦੀ ਪਾਰਲੀਮੈਂਟ ਵਿੱਚ ਹੋਇਆ ਸਮਾਗਮ

December 4, 2014 | By

ਲੰਡਨ (3 ਦਸੰਬਰ , 2014): ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਧਦ ਦਿੱਲ਼ੀ ਵਿੱਚ ਹੋਈ ਸਿੱਖ ਨਸਲਕੁਸ਼ੀ ਤੋਂ ਬਾਅਦ 30 ਸਾਲ ਬੀਤ ਜਾਣ ‘ਤੇ ਵੀ ਸਿੱਖਾਂ ਨਾਲ ਇਨਸਾਫ ਦੇ ਨਾਮ ‘ਤੇ ਕੀਤੇ ਜਾ ਰਹੇ ਮਜ਼ਾਕ ਕਾਰਣ ਸਿੱਖ ਕੌੰਮ ਦੀ ਮਾਨਸਿਕ ਪੀੜਾ ਦੀ ਥਾਹ ਪਾਉਣੀ ਅਸੰਭਵ ਹੀ ਨਹੀਂ ਨਾਮੁਮਕਿਨ ਹੈ।

ਸਿੱਖ ਨਸਲਕੁਸ਼ੀ ਦੀ ਯਾਦ ਵਿੱਚ ਬਰਤਾਨੀਆਂ ਦੀਪਾਰਲੀਮੈਂਟ ਵਿੱਚ ਹੋਏ ਸਮਾਗਮ ਦੀਆਂ ਝਲਕੀਆਂ

ਸਿੱਖ ਨਸਲਕੁਸ਼ੀ ਦੀ ਯਾਦ ਵਿੱਚ ਬਰਤਾਨੀਆਂ ਦੀਪਾਰਲੀਮੈਂਟ ਵਿੱਚ ਹੋਏ ਸਮਾਗਮ ਦੀਆਂ ਝਲਕੀਆਂ

ਕਾਂਗਰਸ ਦੀ ਸਰਕਾਰ ਵੇਲੇ ਹੋਏ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਦੇਣ ‘ਤੇ ਅੱਜ ਵੀ ਭਾਰਤ ਦੀ ਦੂਹਰੀ ਨੀਤੀ ਤੇ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੇ ਲੋਕਾਂ ਵੱਲੋਂ ਸਖ਼ਤ ਆਲੋਚਨਾ ਕੀਤੀ ਜਾ ਰਹੀ ਹੈ।

ਸਿੱਖ ਫੈਡਰੇਸ਼ਨ ਯੂ. ਕੇ. ਵੱਲੋਂ ਬਰਤਾਨੀਆ ਦੀ ਪਾਰਲੀਮੈਂਟ ‘ਚ ਰੱਖੇ ਗਏ ਇਕ ਸਮਾਗਮ ਦੌਰਾਨ ਜਿਥੇ ਨਵੰਬਰ 1984 ਸਿੱਖ ਨਸਲਕੁਸ਼ੀ ਦੇ ਪੜਿਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਉੱਥੇ ਹੀ ਰੂਸ ‘ਚ ਯਹੂਦੀਆਂ ਦੇ ਇਕ ਸ਼ਹਿਰ ਦੇ ਸਮੂਹ ਯਹੂਦੀਆਂ ਨੂੰ ਇੱਕੋ ਵੇਲੇ ਮਾਰਨ ਦੀ ਘਟਨਾ ਨੂੰ ਨਵੰਬਰ 1984 ਦੀ ਯਾਦ ਨਾਲ ਜੋੜਨ ਵਾਲਾ ਨਾਟਕ ਖੇਡਿਆ ਗਿਆ, ਜਿਸ ‘ਚ ਘੱਟ-ਗਿਣਤੀਆਂ ‘ਤੇ ਹੋਣ ਵਾਲੇ ਅੱਤਿਆਚਾਰ ਨੂੰ ਬਿਆਨ ਕਰਦੇ ਇਸ ਨਾਟਕ ਨੂੰ ਵੇਖਣ ਵਾਲਿਆਂ ਦੀਆਂ ਅੱਖਾਂ ਵਿੱਚੋਂ ਅੱਥਰੂ ਵਹਿ ਤੁਰੇ।

ਇਥੇ ਦੱਸਣਯੋਗ ਹੈ ਕਿ ਇਸ ਨਾਟਕ ਨੂੰ ਖੇਡਣ ਵਾਲੇ ਸਾਰੇ ਗੋਰੇ ਯਹੂਦੀ ਭਾਈਚਾਰੇ ਨਾਲ ਸਬੰਧਿਤ ਸਨ। ਇਸ ਮੌਕੇ ਆਲ ਪਾਰਟੀ ਸਿੱਖ ਪਾਰਲੀਮੈਂਟਰੀ ਗਰੁੱਪ ਦੇ ਚੇਅਰਮੈਨ ਫੇਬੀਅਨ ਹੈਮਿਲਟਨ, ਮਨੁੱਖੀ ਅਧਿਕਾਰ ਸੰਸਥਾ ਦੀ ਕਾਮਨਾ ਵੋਹਰਾ, ਲਾਰਡ ਇੰਦਰਜੀਤ ਸਿੰਘ, ਭਾਈ ਅਮਰੀਕ ਸਿੰਘ ਗਿੱਲ, ਭਾਈ ਦਬਿੰਦਰਜੀਤ ਸਿੰਘ ਸਿੱਧੂ ਸਮੇਤ ਬਹੁਤ ਸਾਰੇ ਸੰਸਦ ਮੈਂਬਰਾਂ ਨੇ ਸੰਬੋਧਨ ਕਰਦਿਆਂ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਐਲਾਨੇ ਜਾਣ ਦੀ ਮੰਗ ਕਰਦਿਆਂ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕੀਤੀ।

ਇਸ ਮੌਕੇ ਯੂ. ਕੇ. ਦੇ ਵੱਖ-ਵੱਖ ਸ਼ਹਿਰਾਂ ਤੋਂ ਸਿੱਖ ਭਾਈਚਾਰੇ ਦੇ ਨੁਮਾਇੰਦੇ ਪਹੁੰਚੇ ਹੋਏ ਸਨ। ਇਸ ਮੌਕੇ ਭਾਈ ਅਮਰੀਕ ਸਿੰਘ ਗਿੱਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਹੋਈ ਘਟਨਾ ਦੀ ਨਿੰਦਾ ਕੀਤੀ ਅਤੇ ਭਾਈ ਗੁਰਬਖ਼ਸ਼ ਸਿੰਘ ਖਾਲਸਾ ਵੱਲੋਂ ਜੇਲ੍ਹਾਂ ‘ਚ ਬੰਦ ਸਿੱਖਾਂ ਦੀ ਰਿਹਾਈ ਲਈ ਆਰੰਭੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,