ਖਾਸ ਖਬਰਾਂ

ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਲਈ ਗੁਰਦੁਆਰਾ ਸਾਊਥਾਲ ਵਿਖੇ 13 ਅਕਤੂਬਰ ਨੂੰ ਇਕੱਠ ਸੱਦਿਆ

By ਸਿੱਖ ਸਿਆਸਤ ਬਿਊਰੋ

October 04, 2018

ਸਾਊਥਾਲ: ਪੰਜਾਬ ਵਿਚ ਬੀਤੇ ਸਮੇਂ ਦੌਰਾਨ ਹੋਈਆਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਲਈ ਗੁਰਦੁਆਰਾ ਸਿੰਘ ਸਭਾ ਸਾਊਥਾਲ ਵਿਖੇ 13 ਅਕਤੂਬਰ, 2018 ਨੂੰ ਇਕ ਵਜੇ ਵਿਚਾਰ ਚਰਚਾ ਇਕੱਠ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ।

ਇਸ ਇਕੱਠ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਇੱਕ ਰਾਜਨੀਤਕ ਚਾਲ ਦੇ ਅਧੀਨ ‘ਸੌਦੇ ਸਾਧ’ ਨਾਲ ਮਿਲ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬੇਅਦਬੀ ਦੇ ਵਿਰੁੱਧ ਰੋਸ ਪ੍ਰਗਟ ਕਰ ਰਹੀਆਂ ਸ਼ਾਂਤਮਈ ਸੰਗਤਾਂ ‘ਤੇ ਪੰਜਾਬ ਦੀ ਗੁੰਡਾ ਪੁਲਿਸ ਤੋਂ ਲਾਠੀਚਾਰਜ ਅਤੇ ਗੋਲੀਆਂ ਚਲਵਾ ਕੇ ਸਿੱਖਾਂ ਨੂੰ ਸ਼ਹੀਦ ਕੀਤਾ।

ਸੱਦਾ ਪੱਤਰ ਵਿਚ ਕਿਹਾ ਗਿਆ ਹੈ ਕਿ ਇਹਨਾਂ ਘਟਨਾਵਾਂ ਨਾਲ ਸਮੁੱਚੇ ਸਿੱਖ ਜਗਤ ਦੇ ਹਿਰਦੇ ਵਲੂੰਧਰੇ ਗਏ ਹਨ ਤੇ ਇਕੱਠਿਆਂ ਬੈਠ ਕੇ ਇਨ੍ਹਾਂ ਹਾਲਤਾਂ ‘ਤੇ ਵਿਚਾਰ ਕੀਤੀ ਜਾਵੇ। ਉਨ੍ਹਾਂ ਸਮੁੱਚੀਆਂ ਸਿੱਖ ਜਥੇਬੰਦੀਆਂ, ਸਮੂਹ ਗੁਰੂਘਰਾਂ ਦੇ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਇਸ ਇਕੱਠ ਵਿਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਹੈ ਤਾਂ ਕਿ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਤੇ ਇਸ ਮਸਲੇ ਦਾ ਸਦੀਵੀ ਹੱਲ ਕੱਢਣ ਲਈ ਅਗਲੀ ਰਣਨੀਤੀ ਤਿਆਰ ਕੀਤੀ ਜਾ ਸਕੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: